ਈਸਾਈ
ਪਿੱਛੇ

ਜ਼ਬੂਰ 80

1ਹੇ ਇਸਰਾਏਲ ਦੇ ਅਯਾਲੀ, ਜਿਹੜਾ ਇੱਜੜ ਦੀ ਨਿਆਈਂ ਯੂਸੁਫ਼ ਦੀ ਅਗਵਾਈ ਕਰਦਾ ਹੈਂ ਕੰਨ ਧਰ, ਤੂੰ ਹੋ ਕਰੂਬੀਆਂ ਤੋਂ ਉੱਪਰ ਬਿਰਾਜਮਾਨ ਹੈਂ ਆਪਣਾ ਤੇਜ ਵਿਖਾ!

2ਇਫ਼ਰਾਈਮ, ਬਿਨਯਾਮੀਨ ਅਤੇ ਮਨੱਸ਼ਹ ਦੇ ਅੱਗੇ ਆਪਣਾ ਬਲ ਜਗਾ, ਅਤੇ ਸਾਡੇ ਬਚਾਓ ਲਈ ਆ!

3ਹੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!।

4ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਤੂੰ ਕਦ ਤਾਈਂ ਆਪਣੀ ਪਰਜਾ ਦੀ ਪ੍ਰਾਰਥਨਾ ਉੱਤੇ ਆਪਣਾ ਕਹਿਰ ਰੂਪੀ ਧੂੰਆਂ ਕਰਦਾ ਰਹੇਂਗਾ?

5ਤੂੰ ਉਨ੍ਹਾਂ ਨੂੰ ਅੰਝੂਆਂ ਦੀ ਰੋਟੀ ਖਵਾਈ ਹੈ, ਅਤੇ ਬਾਟੇ ਭਰ ਕੇ ਹੰਝੂ ਉਨ੍ਹਾਂ ਨੂੰ ਪਿਲਾਏ।

6ਸਾਡੇ ਗੁਆਂਢੀਆਂ ਦੇ ਲਈ ਤੂੰ ਸਾਨੂੰ ਝਗੜੇ ਦਾ ਕਾਰਨ ਬਣਾਉਂਦਾ ਹੈਂ, ਅਤੇ ਸਾਡੇ ਵੈਰੀ ਆਪੋ ਵਿੱਚ ਹਾਸੀ ਕਰਦੇ ਹਨ।

7ਹੇ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!।

8ਤੂੰ ਮਿਸਰ ਤੋਂ ਇੱਕ ਦਾਖ ਦੀ ਬੇਲ ਨੂੰ ਕੱਢ ਲਿਆਇਆ, ਤੂੰ ਪਰਾਈਆਂ ਕੌਮਾਂ ਨੂੰ ਬਾਹਰ ਕੱਢ ਦਿੱਤਾ, ਅਤੇ ਉਸ ਨੂੰ ਲਾਇਆ।

9ਤੂੰ ਉਸ ਦੇ ਲਈ ਥਾਂ ਤਿਆਰ ਕੀਤਾ, ਉਸ ਨੇ ਡੂੰਘੀ ਜੜ੍ਹ ਫੜੀ ਤੇ ਵਧ ਕੇ ਦੇਸ ਨੂੰ ਭਰ ਦਿੱਤਾ।

10ਪਰਬਤ ਉਸ ਦੇ ਛਾਂ ਨਾਲ ਕੱਜੇ ਗਏ, ਅਤੇ ਉਸ ਦੀਆਂ ਟਹਿਣੀਆਂ ਪਰਮੇਸ਼ੁਰ ਦੇ ਦਿਆਰਾਂ ਵਰਗੀਆਂ ਸਨ।

11ਉਸ ਨੇ ਸਮੁੰਦਰ ਤੱਕ ਆਪਣੀਆਂ ਡਾਲੀਆਂ ਪਸਾਰੀਆਂ, ਅਤੇ ਆਪਣੀਆਂ ਸ਼ਾਖਾਂ ਨਦੀ ਤਾਈਂ।

12ਤੂੰ ਉਹ ਦੀਆਂ ਵਾੜਾਂ ਨੂੰ ਕਿਸ ਲਈ ਤੋੜਿਆ, ਕਿ ਜਿੰਨੇ ਉੱਥੋਂ ਦੀ ਲੰਘਦੇ ਹਨ ਓਹ ਉਹ ਨੂੰ ਤੋੜਦੇ ਹਨ?

13ਜੰਗਲੀ ਸੂਰ ਉਹ ਨੂੰ ਉਜਾੜਦਾ ਹੈ, ਅਤੇ ਮੈਦਾਨ ਦੇ ਜਾਨਵਰ ਉਹ ਨੂੰ ਖਾ ਲੈਂਦੇ ਹਨ।

14ਹੇ ਸੈਨਾਂ ਦੇ ਪਰਮੇਸ਼ੁਰ, ਮੋੜਾ ਪਾ, ਸਵਰਗੋਂ ਧਿਆਨ ਕਰਕੇ ਵੇਖ ਤੇ ਇਸ ਵੇਲ ਦੀ ਸੁੱਧ ਲੈ,

15ਉਸ ਦੀ ਰੱਖਿਆ ਕਰ ਜਿਹੜਾ ਤੇਰੇ ਸੱਜੇ ਹੱਥ ਨੇ ਲਾਇਆ ਹੈ, ਨਾਲੇ ਉਸ ਪੁੱਤਰ ਦੀ ਜੋ ਤੂੰ ਆਪਣੇ ਲਈ ਤਕੜਾ ਕੀਤਾ।

16ਉਹ ਅੱਗ ਨਾਲ ਸਾੜਿਆ ਗਿਆ, ਉਹ ਵੱਢਿਆ ਗਿਆ, ਓਹ ਤੇਰੇ ਮੁੱਖੜੇ ਦੇ ਦਬਕੇ ਨਾਲ ਨਾਸ ਹੋ ਜਾਂਦੇ ਹਨ।

17ਤੇਰੇ ਸੱਜੇ ਹੱਥ ਦੇ ਮਨੁੱਖ ਉੱਤੇ ਤੇਰਾ ਹੱਥ ਹੋਵੇ, ਉਸ ਆਦਮੀ ਦੀ ਅੰਸ ਉੱਤੇ ਜੋ ਤੂੰ ਆਪਣੇ ਲਈ ਤਕੜਾ ਕੀਤਾ।

18ਤਾਂ ਅਸੀਂ ਤੈਥੋਂ ਪਿਛਾਹਾਂ ਨਾ ਹਟਾਂਗੇ, ਸਾਨੂੰ ਜਿਵਾਲ, ਤਾਂ ਅਸੀਂ ਤੇਰੇ ਨਾਮ ਉੱਤੇ ਪੁਕਾਰਾਂਗੇ।

19ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath