ਈਸਾਈ
ਪਿੱਛੇ

ਜ਼ਬੂਰ 83

1ਹੇ ਪਰਮੇਸ਼ੁਰ, ਚੁੱਪ ਨਾ ਹੋ, ਚੁੱਪ ਕੀਤਾ ਨਾ ਰਹਿ ਅਤੇ ਚੈਨ ਨਾ ਲਈ, ਹੇ ਪਰਮੇਸ਼ੁਰ!

2ਵੇਖ ਤਾਂ, ਤੇਰੇ ਵੈਰੀ ਹੁੱਲੜ ਕਰਦੇ ਹਨ, ਅਤੇ ਤੇਰੇ ਦੁਸ਼ਮਣ ਸਿਰ ਉਠਾਉਂਦੇ ਹਨ!

3ਓਹ ਤੇਰੇ ਲੋਕਾਂ ਦੇ ਵਿਰੁੱਧ ਛਲ ਮਤਾ ਮਤਾਉਂਦੇ ਹਨ, ਅਤੇ ਤੇਰੇ ਰਾਖਵੇਂ ਲੋਕਾਂ ਦੇ ਵਿਰੁੱਧ ਗੋਸ਼ਟਾਂ ਗੰਢਦੇ ਹਨ।

4ਉਨ੍ਹਾਂ ਨੇ ਆਖਿਆ, ਆਓ ਅਸੀਂ ਉਨ੍ਹਾਂ ਲੋਕਾਂ ਨੂੰ ਕੌਮ ਹੋਣ ਤੋਂ ਮਿਟਾ ਦੇਈਏ, ਤਾਂ ਜੋ ਇਸਰਾਏਲ ਦਾ ਨਿਆਂ ਫੇਰ ਚੇਤੇ ਨਾ ਆਵੇ!

5ਉਨ੍ਹਾਂ ਨੇ ਇੱਕ ਮਨ ਹੋ ਕੇ ਗੋਸ਼ਟ ਗੰਢੀ, ਉਨ੍ਹਾਂ ਨੇ ਤੇਰੇ ਵਿਰੁੱਧ ਨੇਮ ਬੰਨਿਆ ਹੈ,

6ਅਦੋਮ ਦੇ ਤੰਬੂ ਵਾਲੇ ਅਤੇ ਇਸਮਾਏਲੀ, ਮੋਆਬ ਅਤੇ ਹਗਰੀ,

7ਗਬਾਲ, ਅੰਮੋਨ ਅਤੇ ਅਮਾਲੇਕ, ਫ਼ਲਿਸਤ ਸੂਰ ਦੇ ਵਾਸੀਆਂ ਸਣੇ,

8ਅੱਸ਼ੂਰ ਵੀ ਉਨ੍ਹਾਂ ਨਾਲ ਰਲ ਗਿਆ, ਉਨ੍ਹਾਂ ਨੇ ਲੂਤ ਵੰਸ਼ੀਆਂ ਲਈ ਬਾਂਹ ਕੱਢੀ। ਸਲਹ।

9ਤੂੰ ਉਨ੍ਹਾਂ ਨਾਲ ਇਹੋ ਜਿਹਾ ਕਰ ਜਿਹੋ ਜਿਹਾ ਤੂੰ ਮਿਦਯਾਨ ਦੇਸ, ਅਤੇ ਸੀਸਰਾ ਅਤੇ ਕੀਸ਼ੋਨ ਨਦੀ ਕੋਲ ਯਾਬੀਨ ਨਾਲ ਕੀਤਾ!

10ਏਨ-ਦੋਰ ਵਿੱਚ ਓਹ ਨਾਸ ਹੋਏ, ਓਹ ਰੂੜੀ ਬਣ ਗਏ।

11ਉਨ੍ਹਾਂ ਦੇ ਪਤਵੰਤਿਆਂ ਨੂੰ ਓਰੇਬ ਅਤੇ ਜ਼ਏਬ ਵਾਂਗੂੰ ਉਨ੍ਹਾਂ ਦੇ ਸਾਰੇ ਸ਼ਹਿਜ਼ਾਦਿਆਂ ਨੂੰ ਜ਼ਬਾਹ ਅਤੇ ਸਲਮੁੰਨਾ ਵਾਂਗੂੰ ਕਰ,

12ਜਿਨ੍ਹਾਂ ਨੇ ਆਖਿਆ, ਅਸੀਂ ਪਰਮੇਸ਼ੁਰ ਦੀਆਂ ਚਾਰਗਾਹਾਂ ਨੂੰ ਆਪਣੇ ਕਾਬੂ ਕਰ ਲਈਏ!

13ਹੇ ਮੇਰੇ ਪਰਮੇਸ਼ੁਰ, ਤੂੰ ਉਨ੍ਹਾਂ ਨੂੰ ਵਾਵਰੋਲੇ ਦੀ ਧੂੜ, ਅਤੇ ਪੌਣ ਨਾਲ ਉਡਾਏ ਕੱਖ ਵਾਂਗੂੰ ਕਰ।

14ਜਿਵੇਂ ਅੱਗ ਬਣ ਨੂੰ ਭਸਮ ਕਰਦੀ ਹੈ ਅਤੇ ਜਿਵੇਂ ਲਾਟ ਪਹਾੜਾਂ ਨੂੰ ਸਾੜਦੀ ਹੈ,

15ਤਿਵੇਂ ਤੂੰ ਆਪਣੇ ਤੂਫਾਨ ਨਾਲ ਉਨ੍ਹਾਂ ਦਾ ਪਿੱਛਾ ਕਰ, ਅਤੇ ਆਪਣੇ ਝੱਖੜ-ਝੋਲੇ ਨਾਲ ਉਨ੍ਹਾਂ ਦਾ ਸਾਹ ਸੁਕਾ!

16ਹੇ ਯਹੋਵਾਹ, ਉਨ੍ਹਾਂ ਦੇ ਮੂੰਹ ਨੂੰ ਨਮੋਸ਼ੀ ਨਾਲ ਕਾਲੇ ਕਰ, ਤਾਂ ਓਹ ਤੇਰੇ ਨਾਮ ਨੂੰ ਭਾਲਣ।

17ਓਹ ਸਦਾ ਤੱਕ ਲੱਜਿਆਵਾਨ ਅਤੇ ਭੈਮਾਨ ਹੋਣ, ਓਹ ਘਬਰਾ ਜਾਣ ਅਤੇ ਨਸ਼ਟ ਹੋਣ,

18ਕਿ ਓਹ ਜਾਣਨ ਕਿ ਇਕੱਲਾ ਤੂੰ ਹੀ ਜਿਹ ਦਾ ਨਾਮ ਯਹੋਵਾਹ ਹੈ ਸਾਰੀ ਧਰਤੀ ਉੱਤੇ ਅੱਤ ਮਹਾਨ ਹੈਂ!

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath