ਈਸਾਈ
ਪਿੱਛੇ

ਜ਼ਬੂਰ 84

1ਹੇ ਸੈਨਾਂ ਦੇ ਯਹੋਵਾਹ, ਤੇਰੇ ਡੇਰੇ ਕਿਹੇ ਪ੍ਰੇਮ ਰੱਤੇ ਹਨ!

2ਮੇਰਾ ਜੀਅ ਯਹੋਵਾਹ ਦੀਆਂ ਦਰਗਾਹਾਂ ਲਈ ਤਰਸਦਾ ਸਗੋਂ ਖੁੱਸਦਾ ਜਾਂਦਾ ਹੈ, ਮੇਰਾ ਤਨ-ਮਨ ਜਿਉਂਦੇ ਪਰਮੇਸ਼ੁਰ ਲਈ ਜੈਕਾਰਾ ਗਜਾਉਂਦਾ ਹੈ!

3ਹੇ ਸੈਨਾਂ ਦੇ ਯਹੋਵਾਹ, ਮੇਰੇ ਪਾਤਸ਼ਾਹ ਅਤੇ ਮੇਰੇ ਪਰਮੇਸ਼ੁਰ, ਤੇਰੀਆਂ ਜਗਵੇਦੀਆਂ ਵਿੱਚ ਚਿੜ੍ਹੀ ਨੇ ਆਪਣੇ ਲਈ ਘਰ ਅਤੇ ਬਾਲਕਟਾਰੇ ਨੇ ਆਪਣੇ ਬੋਟਾਂ ਨੂੰ ਰੱਖਣ ਲਈ ਆਲ੍ਹਣਾ ਪਾਇਆ ਹੈ।

4ਧੰਨ ਓਹ ਹਨ ਜਿਹੜੇ ਭਵਨ ਵਿੱਚ ਵੱਸਦੇ ਹਨ, ਓਹ ਨਿੱਤ ਤੇਰੀ ਉਸਤਤ ਕਰਨਗੇ! ਸਲਹ।

5ਧੰਨ ਓਹ ਆਦਮੀ ਹੈ ਜਿਹ ਦਾ ਬਲ ਤੇਰੀ ਵੱਲੋਂ ਹੈ, ਜਿਹ ਦੇ ਮਨ ਵਿੱਚ ਤੇਰੇ ਮਾਰਗ ਹਨ!

6ਓਹ ਬਾਕਾ ਦੀ ਵਾਦੀ ਦੇ ਵਿੱਚ ਦੀ ਲੰਘਦਿਆਂ, ਉੱਥੇ ਪਾਣੀ ਦੇ ਚਸ਼ਮੇ ਵਗਾ ਦਿੰਦੇ ਹਨ, ਸਗੋਂ ਪਹਿਲਾਂ ਮੀਂਹ ਉਸ ਨੂੰ ਬਰਕਤਾਂ ਨਾਲ ਢੱਕ ਲੈਂਦਾ ਹੈ।

7ਓਹ ਬਲ ਤੇ ਬਲ ਪਾਉਂਦੇ ਚਲੇ ਜਾਂਦੇ ਹਨ, ਉਨ੍ਹਾਂ ਵਿੱਚੋਂ ਹਰੇਕ ਸੀਯੋਨ ਵਿੱਚ ਪਰਮੇਸ਼ੁਰ ਅੱਗੇ ਵਿਖਾਈ ਦਿੰਦਾ ਹੈ।

8ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਮੇਰੀ ਬੇਨਤੀ ਸੁਣ, ਹੇ ਯਾਕੂਬ ਦੇ ਪਰਮੇਸ਼ੁਰ, ਆਪਣਾ ਕੰਨ ਲਾ! ਸਲਹ।

9ਹੇ ਸਾਡੀ ਢਾਲ਼, ਵੇਖ, ਹੇ ਪਰਮੇਸ਼ੁਰ, ਆਪਣੇ ਮਸੀਹ ਦੇ ਮੁੱਖੜੇ ਵੱਲ ਧਿਆਨ ਕਰ!

10ਤੇਰੀ ਦਰਗਾਹ ਵਿੱਚ ਤਾਂ ਇੱਕ ਦਿਨ ਹਜ਼ਾਰ ਦਿਨਾਂ ਨਾਲੋਂ ਚੰਗਾ ਹੈ, ਮੈਂ ਪਰਮੇਸ਼ੁਰ ਦੇ ਭਵਨ ਦਾ ਰਾਖ਼ਾ ਬਣਨਾ ਦੁਸ਼ਟਾਂ ਦੇ ਤੰਬੂ ਵਿੱਚ ਵੱਸਣ ਨਾਲੋਂ ਪਸੰਦ ਕਰਦਾ ਹਾਂ।

11ਯਹੋਵਾਹ ਪਰਮੇਸ਼ੁਰ ਇੱਕ ਸੂਰਜ ਤੇ ਇੱਕ ਢਾਲ਼ ਹੈ, ਯਹੋਵਾਹ ਦਯਾ ਅਤੇ ਤੇਜ ਦੇਵੇਗਾ, ਉਹ ਸਿਧਿਆਈ ਵਿੱਚ ਚੱਲਣ ਵਾਲਿਆਂ ਤੋਂ ਕੋਈ ਚੰਗੀ ਚੀਜ਼ ਨਹੀਂ ਰੋਕੇਗਾ।

12ਹੇ ਸੈਨਾਂ ਦੇ ਯਹੋਵਾਹ, ਧੰਨ ਹੈ ਉਹ ਆਦਮੀ ਜਿਹੜਾ ਤੇਰੇ ਉੱਤੇ ਭਰੋਸਾ ਰੱਖਦਾ ਹੈ!

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath