ਈਸਾਈ
ਪਿੱਛੇ

ਜ਼ਬੂਰ 98

1ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ਼ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫ਼ਤਹ ਪਾਈ ਹੈ।

2ਯਹੋਵਾਹ ਨੇ ਆਪਣੀ ਫ਼ਤਹ ਪਰਗਟ ਕੀਤੀ ਹੈ, ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ ਹੈ।

3ਉਹ ਨੇ ਆਪਣੀ ਦਯਾ ਅਤੇ ਆਪਣੀ ਵਫ਼ਾਦਾਰੀ ਨੂੰ ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ, ਧਰਤੀ ਦੇ ਸਾਰਿਆਂ ਕੰਢਿਆਂ ਨੇ ਸਾਡੇ ਪਰਮੇਸ਼ੁਰ ਦੀ ਫ਼ਤਹ ਨੂੰ ਡਿੱਠਾ ਹੈ।

4ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਾਰ ਕਰੋ, ਭਜਨ ਗਾਓ,

5ਬਰਬਤ ਵਜਾ ਕੇ ਯਹੋਵਾਹ ਲਈ ਭਜਨ ਗਾਓ, ਰਸੀਲੇ ਸੁਰ ਨਾਲ ਬਰਬਤ ਵਜਾ ਕੇ

6ਤੁਰ੍ਹੀਆਂ ਅਤੇ ਨਰਸਿੰਗੇ ਦੀ ਅਵਾਜ਼ ਨਾਲ ਯਹੋਵਾਹ ਪਾਤਸ਼ਾਹ ਦੇ ਅੱਗੇ ਲਲਕਾਰੋ।

7ਸਮੁੰਦਰ ਅਤੇ ਉਹ ਦੀ ਭਰਪੂਰੀ ਅਵਾਜ਼ ਦੇਵੇ, ਜਗਤ ਅਤੇ ਉਹ ਦੇ ਵਾਸੀ ਵੀ।

8ਨਦੀਆਂ ਤਾਲ ਦੇਣ, ਪਰਬਤ ਰਲ ਕੇ ਜੈ ਜੈ ਕਾਰ ਕਰਨ,

9ਯਹੋਵਾਹ ਦੇ ਹਜ਼ੂਰ ਕਿਉਂ ਜੋ ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ ਅਤੇ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath