ਯੂਹੰਨਾ ਦੇ ਪਰਕਾਸ਼ ਦੀ ਪੋਥੀ 12
1ਸਵਰਗ ਉੱਤੇ ਇੱਕ ਵੱਡਾ ਨਿਸ਼ਾਨ ਦਿਖਾਈ ਦਿੱਤਾ ਅਰਥਾਤ ਇੱਕ ਔਰਤ ਜਿਹੜੀ ਸੂਰਜ ਪਹਿਨੀ ਹੋਈ ਸੀ, ਚੰਦਰਮਾ ਉਹ ਦੇ ਪੈਰਾਂ ਹੇਠ ਅਤੇ ਬਾਰਾਂ ਤਾਰਿਆਂ ਦਾ ਮੁਕਟ ਉਹ ਦੇ ਸਿਰ ਉੱਤੇ ਸੀ।
2ਉਹ ਗਰਭਵਤੀ ਸੀ ਅਤੇ ਜਣਨ ਦੀਆਂ ਪੀੜਾਂ ਲੱਗਣ ਕਰਕੇ ਚੀਕਾਂ ਮਾਰਦੀ ਸੀ।
3ਅਤੇ ਸਵਰਗ ਉੱਤੇ ਇੱਕ ਹੋਰ ਨਿਸ਼ਾਨ ਦਿਖਾਈ ਦਿੱਤਾ ਅਤੇ ਵੇਖੋ, ਇੱਕ ਵੱਡਾ ਭਾਰਾ ਲਾਲ ਅਜਗਰ ਸੀ ਜਿਸ ਦੇ ਸੱਤ ਸਿਰ, ਦਸ ਸਿੰਗ ਸਨ ਅਤੇ ਉਹ ਦੇ ਸਿਰਾਂ ਉੱਤੇ ਸੱਤ ਮੁਕਟ।
4ਅਤੇ ਉਹ ਦੀ ਪੂੰਛ ਨੇ ਅਕਾਸ਼ ਦੇ ਤਾਰਿਆਂ ਦੀ ਇੱਕ ਤਿਹਾਈ ਨੂੰ ਲਪੇਟ ਕੇ ਖਿੱਚਿਆ ਅਤੇ ਉਹਨਾਂ ਨੂੰ ਧਰਤੀ ਉੱਤੇ ਸੁੱਟ ਦਿੱਤਾ, ਅਤੇ ਉਹ ਅਜਗਰ ਉਸ ਔਰਤ ਦੇ ਅੱਗੇ ਜਿਹੜੀ ਬੱਚੇ ਨੂੰ ਜਨਮ ਦੇਣ ਵਾਲੀ ਲੱਗੀ ਸੀ ਜਾ ਖੜ੍ਹਾ ਹੋਇਆ, ਕਿ ਜਿਸ ਵੇਲੇ ਉਹ ਜਣੇ ਤਾਂ ਉਹ ਦੇ ਬਾਲਕ ਨੂੰ ਨਿਗਲ ਲਵੇ।
5ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਜਿਸ ਨੇ ਲੋਹੇ ਦੇ ਡੰਡੇ ਨਾਲ ਸਭਨਾਂ ਕੌਮਾਂ ਉੱਤੇ ਹਕੂਮਤ ਕਰਨੀ ਹੈ, ਅਤੇ ਉਹ ਦਾ ਬਾਲਕ ਪਰਮੇਸ਼ੁਰ ਕੋਲ ਅਤੇ ਉਸ ਦੇ ਸਿੰਘਾਸਣ ਕੋਲ ਉਠਾਇਆ ਗਿਆ।
6ਅਤੇ ਉਹ ਔਰਤ ਉਜਾੜ ਵਿੱਚ ਭੱਜ ਗਈ ਜਿੱਥੇ ਪਰਮੇਸ਼ੁਰ ਦੀ ਵੱਲੋਂ ਇੱਕ ਥਾਂ ਉਹ ਦੇ ਲਈ ਤਿਆਰ ਕੀਤਾ ਹੋਇਆ ਹੈ ਤਾਂ ਕਿ ਉੱਥੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਉਹ ਦੀ ਦੇਖਭਾਲ ਹੋਵੇ।
7ਫੇਰ ਸਵਰਗ ਵਿੱਚ ਯੁੱਧ ਹੋਇਆ। ਮਿਕਾਏਲ ਅਤੇ ਉਹ ਦੇ ਦੂਤ ਅਜਗਰ ਨਾਲ ਲੜਨ ਨੂੰ ਨਿੱਕਲੇ, ਅਜਗਰ ਲੜਿਆ ਅਤੇ ਉਹ ਦੇ ਦੂਤ ਵੀ ਲੜੇ।
8ਪਰ ਅਜਗਰ ਅਤੇ ਉਸ ਦੇ ਦੂਤ ਹਾਰ ਗਏ ਅਤੇ ਉਹਨਾਂ ਨੂੰ ਸਵਰਗ ਵਿੱਚ ਫਿਰ ਥਾਂ ਨਹੀਂ ਮਿਲਿਆ।
9ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ।
10ਅਤੇ ਮੈਂ ਇੱਕ ਵੱਡੀ ਅਵਾਜ਼ ਸਵਰਗ ਵਿੱਚ ਇਹ ਆਖਦੇ ਸੁਣੀ ਕਿ ਹੁਣ ਸਾਡੇ ਪਰਮੇਸ਼ੁਰ ਦੀ ਮੁਕਤੀ, ਸਮਰੱਥਾ, ਰਾਜ ਅਤੇ ਉਹ ਦੇ ਮਸੀਹ ਦਾ ਅਧਿਕਾਰ ਹੋ ਗਿਆ, ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲਾ ਜਿਹੜਾ ਸਾਡੇ ਪਰਮੇਸ਼ੁਰ ਦੇ ਹਜ਼ੂਰ ਉਹਨਾਂ ਉੱਤੇ ਰਾਤ-ਦਿਨ ਦੋਸ਼ ਲਾਉਂਦਾ ਹੈ ਹੇਠਾਂ ਸੁੱਟਿਆ ਗਿਆ ਹੈ!
11ਅਤੇ ਉਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਗਵਾਹੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੱਕ ਆਪਣੀ ਜਾਨ ਨੂੰ ਪਿਆਰਾ ਨਾ ਸਮਝਿਆ।
12ਇਸ ਕਰਕੇ ਹੇ ਅਕਾਸ਼ੋਂ ਅਤੇ ਜਿਹੜੇ ਉਨ੍ਹਾਂ ਉੱਤੇ ਰਹਿੰਦੇ ਹੋ, ਤੁਸੀਂ ਅਨੰਦ ਕਰੋ! ਧਰਤੀ ਅਤੇ ਸਮੁੰਦਰ ਨੂੰ ਹਾਏ! ਹਾਏ! ਕਿਉਂਕਿ ਸ਼ੈਤਾਨ ਤੁਹਾਡੇ ਕੋਲ ਉਤਰ ਆਇਆ ਹੈ ਅਤੇ ਉਹ ਨੂੰ ਵੱਡਾ ਕ੍ਰੋਧ ਹੈ, ਕਿਉਂ ਜੋ ਉਹ ਜਾਣਦਾ ਹੈ ਭਈ ਮੇਰਾ ਸਮਾਂ ਥੋੜ੍ਹਾ ਹੀ ਰਹਿੰਦਾ ਹੈ।
13ਜਦੋਂ ਉਸ ਅਜਗਰ ਨੇ ਵੇਖਿਆ ਕਿ ਮੈਂ ਧਰਤੀ ਉੱਤੇ ਸੁੱਟਿਆ ਗਿਆ ਹਾਂ ਤਾਂ ਉਸ ਔਰਤ ਦੇ ਮਗਰ ਪਿਆ ਜਿਸ ਨੇ ਪੁੱਤਰ ਨੂੰ ਜਨਮ ਦਿੱਤਾ ਸੀ।
14ਅਤੇ ਔਰਤ ਨੂੰ ਵੱਡੇ ਉਕਾਬ ਦੇ ਦੋ ਪਰ ਦਿੱਤੇ ਗਏ ਤਾਂ ਕਿ ਉਹ ਉਜਾੜ ਵਿੱਚ ਆਪਣੇ ਥਾਂ ਨੂੰ ਉੱਡ ਜਾਵੇ, ਜਿੱਥੇ ਸੱਪ ਦੇ ਮੂੰਹੋਂ ਬਚ ਸਕੇ ਤਾਂ ਸਮੇਂ, ਸਮਿਆਂ ਅਤੇ ਅੱਧ ਸਮੇਂ ਤੱਕ ਉਹ ਦੀ ਦੇਖਭਾਲ ਹੁੰਦੀ ਹੈ।
15ਅਤੇ ਸੱਪ ਨੇ ਔਰਤ ਦੇ ਮਗਰ ਦਰਿਆ ਵਾਂਗੂੰ ਆਪਣੇ ਮੂੰਹੋਂ ਪਾਣੀ ਵਗਾਇਆ ਤਾਂ ਕਿ ਉਹ ਨੂੰ ਰੋੜ੍ਹ ਦੇਵੇ।
16ਤਾਂ ਧਰਤੀ ਨੇ ਔਰਤ ਦੀ ਸਹਾਇਤਾ ਕੀਤੀ ਅਤੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਸ ਦਰਿਆ ਨੂੰ ਪੀ ਲਿਆ, ਜਿਹੜਾ ਅਜਗਰ ਨੇ ਆਪਣੇ ਮੂੰਹੋਂ ਵਗਾਇਆ ਸੀ।
17ਅਤੇ ਅਜਗਰ ਨੂੰ ਔਰਤ ਉੱਤੇ ਕ੍ਰੋਧ ਆਇਆ ਅਤੇ ਉਹ ਦੇ ਵੰਸ਼ ਵਿੱਚੋਂ ਜਿਹੜੇ ਬੱਚੇ ਹਨ, ਜਿਹੜੇ ਪਰਮੇਸ਼ੁਰ ਦੀਆਂ ਆਗਿਆਵਾਂ ਦੀ ਪਾਲਨਾ ਕਰਦੇ ਅਤੇ ਯਿਸੂ ਦੀ ਗਵਾਹੀ ਦਿੰਦੇ ਹਨ ਉਹਨਾਂ ਨਾਲ ਯੁੱਧ ਕਰਨ ਨੂੰ ਚਲਿਆ ਗਿਆ।
18ਅਤੇ ਸਮੁੰਦਰ ਦੇ ਰੇਤੇ ਉੱਤੇ ਜਾ ਖਲੋਤਾ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath