ਯੂਹੰਨਾ ਦੇ ਪਰਕਾਸ਼ ਦੀ ਪੋਥੀ 5
1ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ, ਮੈਂ ਉਹ ਦੇ ਸੱਜੇ ਹੱਥ ਵਿੱਚ ਇੱਕ ਪੋਥੀ ਵੇਖੀ, ਜੋ ਅੰਦਰੋਂ ਬਾਹਰੋਂ ਲਿਖੀ ਹੋਈ ਅਤੇ ਸੱਤਾਂ ਮੋਹਰਾਂ ਨਾਲ ਬੰਦ ਕੀਤੀ ਹੋਈ ਸੀ।
2ਅਤੇ ਮੈਂ ਇੱਕ ਬਲਵਾਨ ਦੂਤ ਨੂੰ ਵੱਡੀ ਅਵਾਜ਼ ਨਾਲ ਇਹ ਪਰਚਾਰ ਕਰਦੇ ਵੇਖਿਆ ਕਿ ਪੋਥੀ ਨੂੰ ਖੋਲ੍ਹਣ ਅਤੇ ਉਹ ਦੀਆਂ ਮੋਹਰਾਂ ਨੂੰ ਤੋੜਨ ਦੇ ਯੋਗ ਕੌਣ ਹੈ?
3ਨਾ ਸਵਰਗ ਵਿੱਚ, ਨਾ ਧਰਤੀ ਉੱਤੇ, ਨਾ ਧਰਤੀ ਦੇ ਹੇਠ ਕੋਈ ਸੀ, ਜੋ ਉਸ ਪੋਥੀ ਨੂੰ ਖੋਲ੍ਹਣ ਅਤੇ ਪੜ੍ਹਨ ਦੇ ਯੋਗ ਹੋਵੇ।
4ਤਾਂ ਮੈਂ ਬਹੁਤ ਰੋਇਆ, ਕਿਉਂਕਿ ਉਸ ਪੋਥੀ ਦੇ ਖੋਲ੍ਹਣ ਜਾਂ ਉਸ ਉੱਤੇ ਨਿਗਾਹ ਕਰਨ ਦੇ ਯੋਗ ਕੋਈ ਨਾ ਨਿੱਕਲਿਆ।
5ਉਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਆਖਿਆ, ਨਾ ਰੋ! ਵੇਖ, ਉਹ ਬੱਬਰ ਸ਼ੇਰ ਜਿਹੜਾ ਯਹੂਦਾਹ ਦੇ ਗੋਤ ਵਿੱਚੋਂ ਹੈ ਅਤੇ “ਦਾਊਦ ਦੀ ਜੜ੍ਹ” ਹੈ, ਉਹ ਇਸ ਪੋਥੀ ਅਤੇ ਉਹ ਦੀਆਂ ਸੱਤਾਂ ਮੋਹਰਾਂ ਦੇ ਖੋਲ੍ਹਣ ਲਈ ਜਿੱਤ ਗਿਆ ਹੈ।
6ਅਤੇ ਮੈਂ ਸਿੰਘਾਸਣ ਅਤੇ ਚਾਰ ਪ੍ਰਾਣੀਆਂ ਅਤੇ ਬਜ਼ੁਰਗਾਂ ਦੇ ਵਿਚਾਲੇ ਇੱਕ ਲੇਲੇ ਨੂੰ ਜੋ ਜਿਵੇਂ ਬਲੀਦਾਨ ਕੀਤਾ ਹੋਇਆ ਸੀ ਖਲੋਤਾ ਵੇਖਿਆ, ਜਿਹ ਦੇ ਸੱਤ ਸਿੰਗ ਅਤੇ ਸੱਤ ਅੱਖਾਂ ਸਨ। ਇਹ ਪਰਮੇਸ਼ੁਰ ਦੇ ਸੱਤ ਆਤਮੇ ਹਨ ਜਿਹੜੇ ਸਾਰੀ ਧਰਤੀ ਵਿੱਚ ਭੇਜੇ ਹੋਏ ਹਨ।
7ਅਤੇ ਉਹ ਨੇ ਆ ਕੇ ਉਸ ਦੇ ਸੱਜੇ ਹੱਥੋਂ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ, ਉਹ ਪੋਥੀ ਲੈ ਲਈ।
8ਅਤੇ ਜਦੋਂ ਉਹ ਨੇ ਪੋਥੀ ਲੈ ਲਈ ਤਾਂ ਚਾਰੇ ਪ੍ਰਾਣੀ ਅਤੇ ਚੌਵੀ ਬਜ਼ੁਰਗ ਲੇਲੇ ਦੇ ਅੱਗੇ ਡਿੱਗ ਪਏ ਅਤੇ ਹਰੇਕ ਦੇ ਕੋਲ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੋਨੇ ਦੇ ਕਟੋਰੇ ਸਨ, ਜਿਹੜੇ ਸੰਤਾਂ ਦੀਆਂ ਪ੍ਰਾਰਥਨਾਵਾਂ ਹਨ।
9ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,
10ਅਤੇ ਉਹਨਾਂ ਨੂੰ ਸਾਡੇ ਪਰਮੇਸ਼ੁਰ ਲਈ, ਇੱਕ ਪਾਤਸ਼ਾਹੀ ਅਤੇ ਜਾਜਕ ਬਣਾਇਆ, ਅਤੇ ਉਹ ਧਰਤੀ ਉੱਤੇ ਰਾਜ ਕਰਨਗੇ।
11ਤਾਂ ਮੈਂ ਦੇਖਿਆ ਅਤੇ ਸਿੰਘਾਸਣ, ਉਹਨਾਂ ਪ੍ਰਾਣੀਆਂ, ਅਤੇ ਬਜ਼ੁਰਗਾਂ ਦੇ ਆਲੇ-ਦੁਆਲੇ ਬਹੁਤਿਆਂ ਦੂਤਾਂ ਦੀ ਅਵਾਜ਼ ਸੁਣੀ ਅਤੇ ਉਹਨਾਂ ਦੀ ਗਿਣਤੀ ਲੱਖਾਂ ਅਤੇ ਕਰੋੜਾਂ ਸੀ।
12ਅਤੇ ਉਹ ਵੱਡੀ ਅਵਾਜ਼ ਨਾਲ ਇਹ ਆਖਦੇ ਸਨ, - ਲੇਲਾ ਜਿਹੜਾ ਬਲੀਦਾਨ ਕੀਤਾ ਗਿਆ ਸੀ ਸਮਰੱਥਾ, ਧਨ, ਬੁੱਧ, ਸ਼ਕਤੀ, ਮਾਣ, ਮਹਿਮਾ ਅਤੇ ਧੰਨਵਾਦ ਲੈਣ ਦੇ ਯੋਗ ਹੈ!
13ਹਰੇਕ ਰਚਨਾ ਨੂੰ ਜੋ ਸਵਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠ ਅਤੇ ਸਮੁੰਦਰ ਉੱਤੇ ਹੈ ਅਤੇ ਸੱਭੇ ਜੋ ਉਹਨਾਂ ਦੇ ਵਿੱਚ ਹਨ, ਮੈਂ ਇਹ ਆਖਦੇ ਸੁਣਿਆ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਉਹ ਦਾ ਅਤੇ ਲੇਲੇ ਦਾ ਧੰਨਵਾਦ, ਮਾਣ, ਮਹਿਮਾ ਤੇ ਪਰਾਕਰਮ ਜੁੱਗੋ-ਜੁੱਗ ਹੋਵੇ!
14ਚਾਰੇ ਪ੍ਰਾਣੀ ਬੋਲੇ, “ਆਮੀਨ” ਅਤੇ ਉਹਨਾਂ ਬਜ਼ੁਰਗਾਂ ਨੇ ਡਿੱਗ ਕੇ ਮੱਥਾ ਟੇਕਿਆ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath