ਈਸਾਈ
ਪਿੱਛੇ

ਯੂਹੰਨਾ ਦੇ ਪਰਕਾਸ਼ ਦੀ ਪੋਥੀ 6

1ਜਦੋਂ ਲੇਲੇ ਨੇ ਉਹਨਾਂ ਸੱਤਾਂ ਮੋਹਰਾਂ ਵਿੱਚੋਂ ਇੱਕ ਨੂੰ ਤੋੜਿਆ, ਤਾਂ ਮੈਂ ਦੇਖਿਆ ਅਤੇ ਚਾਰ ਪ੍ਰਾਣੀਆਂ ਵਿੱਚੋਂ ਇੱਕ ਨੂੰ ਬੱਦਲ ਦੀ ਗਰਜ ਜਿਹੀ ਅਵਾਜ਼ ਨਾਲ ਇਹ ਆਖਦੇ ਸੁਣਿਆ ਕਿ ਆ ਜਾ!

2ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਇੱਕ ਚਿੱਟਾ ਘੋੜਾ ਹੈ ਅਤੇ ਉਹ ਦੇ ਸਵਾਰ ਕੋਲ ਇੱਕ ਕਮਾਣ ਹੈ। ਫੇਰ ਉਹ ਨੂੰ ਇੱਕ ਮੁਕਟ ਦਿੱਤਾ ਗਿਆ ਅਤੇ ਉਹ ਜਿੱਤ ਪ੍ਰਾਪਤ ਕਰਦਿਆਂ ਅਤੇ ਜਿੱਤਣ ਲਈ ਨਿੱਕਲ ਤੁਰਿਆ।

3ਜਦੋਂ ਉਹ ਨੇ ਦੂਜੀ ਮੋਹਰ ਤੋੜੀ ਤਾਂ ਮੈਂ ਦੂਜੇ ਪ੍ਰਾਣੀ ਨੂੰ ਇਹ ਆਖਦੇ ਸੁਣਿਆ, ਕਿ ਆ ਜਾ!

4ਤਾਂ ਇੱਕ ਹੋਰ ਘੋੜਾ ਨਿੱਕਲਿਆ ਜੋ ਲਾਲ ਸੀ ਅਤੇ ਉਹ ਦੇ ਸਵਾਰ ਨੂੰ ਇਹ ਦਿੱਤਾ ਗਿਆ ਕਿ ਧਰਤੀ ਉੱਤੋਂ ਮੇਲ-ਮਿਲਾਪ ਨੂੰ ਖ਼ਤਮ ਕਰ ਦੇਵੇ ਅਤੇ ਇਹ ਜੋ ਮਨੁੱਖ ਇੱਕ ਦੂਜੇ ਨੂੰ ਮਾਰ ਸੁੱਟਣ ਅਤੇ ਇੱਕ ਵੱਡੀ ਸਾਰੀ ਤਲਵਾਰ ਉਹ ਨੂੰ ਫੜਾਈ ਗਈ।

5ਜਦੋਂ ਉਹ ਨੇ ਤੀਜੀ ਮੋਹਰ ਤੋੜੀ ਤਾਂ ਮੈਂ ਤੀਜੇ ਪ੍ਰਾਣੀ ਨੂੰ ਇਹ ਆਖਦੇ ਸੁਣਿਆ, ਕਿ ਆ ਜਾ! ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਕਾਲਾ ਘੋੜਾ ਹੈ ਅਤੇ ਉਹ ਦੇ ਸਵਾਰ ਨੇ ਆਪਣੇ ਹੱਥ ਵਿੱਚ ਤੱਕੜੀ ਫੜ੍ਹੀ ਹੋਈ ਹੈ।

6ਅਤੇ ਮੈਂ ਉਹਨਾਂ ਚਾਰ ਪ੍ਰਾਣੀਆਂ ਦੇ ਵਿੱਚ ਇੱਕ ਅਵਾਜ਼ ਇਹ ਆਖਦੇ ਸੁਣੀ ਕਿ ਕਣਕ ਦੀਨਾਰ ਦੀ ਸੇਰ ਭਰ ਅਤੇ ਜੌਂ ਦੀਨਾਰ ਦੇ ਤਿੰਨ ਸੇਰ ਅਤੇ ਤੇਲ ਅਤੇ ਦਾਖ਼ਰਸ ਦਾ ਵਿਗਾੜ ਨਾ ਕਰੀਂ!

7ਜਦੋਂ ਉਹ ਨੇ ਚੌਥੀ ਮੋਹਰ ਤੋੜੀ ਤਾਂ ਮੈਂ ਚੌਥੇ ਪ੍ਰਾਣੀ ਦੀ ਅਵਾਜ਼ ਇਹ ਆਖਦੇ ਸੁਣੀ, ਕਿ ਆ ਜਾ!

8ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਪੀਲਾ ਘੋੜਾ ਹੈ ਅਤੇ ਜਿਹੜਾ ਉਸ ਉੱਤੇ ਸਵਾਰ ਹੈ ਉਹ ਦਾ ਨਾਮ ਮੌਤ ਹੈ ਅਤੇ ਪਤਾਲ ਉਹ ਦੇ ਮਗਰ-ਮਗਰ ਚੱਲਿਆ ਆਉਂਦਾ ਹੈ ਅਤੇ ਉਹਨਾਂ ਨੂੰ ਧਰਤੀ ਦੇ ਚੌਥੇ ਹਿੱਸੇ ਉੱਤੇ ਅਧਿਕਾਰ ਦਿੱਤਾ ਗਿਆ ਕਿ ਤਲਵਾਰ, ਕਾਲ ਅਤੇ ਮਰੀ ਨਾਲ ਅਤੇ ਧਰਤੀ ਦੇ ਦਰਿੰਦਿਆਂ ਦੇ ਰਾਹੀਂ ਮਾਰ ਸੁੱਟਣ।

9ਜਦੋਂ ਉਹ ਨੇ ਪੰਜਵੀਂ ਮੋਹਰ ਤੋੜੀ ਤਾਂ ਮੈਂ ਜਗਵੇਦੀ ਦੇ ਹੇਠਾਂ ਉਹਨਾਂ ਦੀਆਂ ਜਾਨਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਅਤੇ ਉਸ ਗਵਾਹੀ ਦੇ ਕਾਰਨ ਜੋ ਉਹਨਾਂ ਦਿੱਤੀ ਸੀ, ਵੱਢੇ ਗਏ ਸਨ।

10ਅਤੇ ਉਹਨਾਂ ਵੱਡੀ ਅਵਾਜ਼ ਨਾਲ ਪੁਕਾਰ ਕੇ ਇਹ ਆਖਿਆ ਕਿ ਹੇ ਸੁਆਮੀ ਜੀ, ਜਿਹੜਾ ਪਵਿੱਤਰ ਅਤੇ ਸੱਚ ਹੈਂ, ਕਦੋਂ ਤੱਕ ਤੂੰ ਨਿਆਂ ਨਹੀਂ ਕਰਦਾ ਅਤੇ ਧਰਤੀ ਦੇ ਵਾਸੀਆਂ ਕੋਲੋਂ ਸਾਡੇ ਲਹੂ ਦਾ ਬਦਲਾ ਨਹੀਂ ਲੈਂਦਾ ਹੈਂ?

11ਅਤੇ ਉਹਨਾਂ ਵਿੱਚੋਂ ਹਰੇਕ ਨੂੰ ਚਿੱਟਾ ਬਸਤਰ ਦਿੱਤਾ ਗਿਆ ਅਤੇ ਉਹਨਾਂ ਨੂੰ ਇਹ ਬਚਨ ਹੋਇਆ ਭਈ ਥੋੜ੍ਹਾ ਸਮਾਂ ਹੋਰ ਅਰਾਮ ਕਰੋ ਜਦੋਂ ਤੱਕ ਤੁਹਾਡੇ ਨਾਲ ਦੇ ਦਾਸਾਂ ਅਤੇ ਤੁਹਾਡੇ ਭਰਾਵਾਂ ਦੀ ਜਿਹੜੇ ਤੁਹਾਡੇ ਵਾਂਗੂੰ ਵੱਢੇ ਜਾਣਗੇ ਗਿਣਤੀ ਪੂਰੀ ਨਾ ਹੋ ਲਵੇ!

12ਜਦੋਂ ਉਹ ਨੇ ਛੇਵੀਂ ਮੋਹਰ ਤੋੜੀ ਤਾਂ ਮੈਂ ਦੇਖਿਆ ਅਤੇ ਵੱਡਾ ਭੂਚਾਲ ਆਇਆ ਅਤੇ ਸੂਰਜ ਵਾਲਾਂ ਦੇ ਵਰਗਾ ਕਾਲਾ ਹੋ ਗਿਆ ਅਤੇ ਸਾਰਾ ਚੰਦਰਮਾ ਲਹੂ ਜਿਹਾ ਹੋ ਗਿਆ।

13ਅਤੇ ਅਕਾਸ਼ ਦੇ ਤਾਰੇ ਧਰਤੀ ਉੱਤੇ ਡਿੱਗ ਪਏ, ਜਿਸ ਪ੍ਰਕਾਰ ਹੰਜ਼ੀਰ ਦੇ ਬੂਟੇ ਤੋਂ ਜੋ ਵੱਡੀ ਹਨੇਰੀ ਨਾਲ ਝੋਕੇ ਖਾਂਦਾ ਹੈ, ਤਾਂ ਉਹ ਦੇ ਕੱਚੇ ਫਲ ਝੜ ਜਾਂਦੇ ਹਨ।

14ਅਤੇ ਅਕਾਸ਼ ਲਪੇਟਵੀਂ ਪੋਥੀ ਵਾਂਗੂੰ ਸਰਕ ਗਿਆ ਅਤੇ ਹਰੇਕ ਪਹਾੜ ਅਤੇ ਟਾਪੂ ਆਪੋ-ਆਪਣੇ ਸਥਾਨ ਤੋਂ ਹਿੱਲ ਗਿਆ।

15ਅਤੇ ਧਰਤੀ ਦੇ ਰਾਜਿਆਂ, ਅਮੀਰਾਂ, ਫੌਜ ਦੇ ਸਰਦਾਰਾਂ, ਧਨਵਾਨਾਂ, ਬਲਵੰਤਾਂ ਅਤੇ ਹਰੇਕ ਗੁਲਾਮ ਅਤੇ ਅਜ਼ਾਦ ਨੇ ਆਪਣੇ ਆਪ ਨੂੰ ਗੁਫ਼ਾਂਵਾਂ ਵਿੱਚ ਅਤੇ ਪਹਾੜਾਂ ਦੀਆਂ ਚੱਟਾਨਾਂ ਵਿੱਚ ਲੁਕੋ ਲਿਆ।

16ਅਤੇ ਉਹ ਪਹਾੜਾਂ ਅਤੇ ਚੱਟਾਨਾਂ ਨੂੰ ਕਹਿਣ ਲੱਗੇ ਭਈ ਸਾਡੇ ਉੱਤੇ ਡਿੱਗ ਪਓ! ਅਤੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਹ ਦੇ ਸਾਹਮਣਿਓਂ ਅਤੇ ਲੇਲੇ ਦੇ ਕ੍ਰੋਧ ਤੋਂ ਸਾਨੂੰ ਲੁਕਾ ਲਓ!

17ਕਿਉਂ ਜੋ ਉਹਨਾਂ ਦੇ ਕ੍ਰੋਧ ਦਾ ਵੱਡਾ ਦਿਨ ਆ ਪਹੁੰਚਿਆ ਹੈ, ਹੁਣ ਕੌਣ ਖੜ੍ਹਾ ਹੋ ਸਕਦਾ ਹੈ?

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath