ਯੂਹੰਨਾ ਦੇ ਪਰਕਾਸ਼ ਦੀ ਪੋਥੀ 7
1ਇਸ ਤੋਂ ਬਾਅਦ ਮੈਂ ਧਰਤੀ ਦੇ ਚਾਰੋਂ ਕੋਨਿਆਂ ਉੱਤੇ ਚਾਰ ਦੂਤ ਖੜ੍ਹੇ ਵੇਖੇ, ਜਿਨ੍ਹਾਂ ਧਰਤੀ ਦੀਆਂ ਚਾਰਾਂ ਪੌਣਾਂ ਨੂੰ ਫੜ੍ਹਿਆ ਹੋਇਆ ਸੀ ਤਾਂ ਜੋ ਪੌਣ ਧਰਤੀ ਉੱਤੇ ਜਾਂ ਸਮੁੰਦਰ ਉੱਤੇ ਜਾਂ ਕਿਸੇ ਰੁੱਖ ਉੱਤੇ ਨਾ ਵਗੇ।
2ਅਤੇ ਮੈਂ ਇੱਕ ਹੋਰ ਦੂਤ ਨੂੰ ਜਿਹ ਦੇ ਕੋਲ ਜਿਉਂਦੇ ਪਰਮੇਸ਼ੁਰ ਦੀ ਮੋਹਰ ਸੀ, ਚੜ੍ਹਦੇ ਪਾਸਿਓਂ ਉੱਠਦਾ ਵੇਖਿਆ ਅਤੇ ਉਸ ਨੇ ਉਹਨਾਂ ਚਾਰਾਂ ਦੂਤਾਂ ਨੂੰ ਜਿਨ੍ਹਾਂ ਨੂੰ ਇਹ ਦਿੱਤਾ ਗਿਆ ਸੀ ਕਿ ਧਰਤੀ ਅਤੇ ਸਮੁੰਦਰ ਦਾ ਵਿਗਾੜ ਕਰਨ, ਵੱਡੀ ਅਵਾਜ਼ ਨਾਲ ਪੁਕਾਰ ਕੇ ਆਖਿਆ।
3ਜਿਨ੍ਹਾਂ ਸਮਾਂ ਅਸੀਂ ਆਪਣੇ ਪਰਮੇਸ਼ੁਰ ਦੇ ਦਾਸਾਂ ਦੇ ਮੱਥੇ ਉੱਤੇ ਮੋਹਰ ਨਾ ਲਾਈਏ, ਤੁਸੀਂ ਧਰਤੀ ਜਾਂ ਸਮੁੰਦਰ ਜਾਂ ਰੁੱਖਾਂ ਦਾ ਵਿਗਾੜ ਨਾ ਕਰੋ।
4ਅਤੇ ਜਿਨ੍ਹਾਂ ਉੱਤੇ ਮੋਹਰ ਲੱਗੀ ਮੈਂ ਉਹਨਾਂ ਦੀ ਗਿਣਤੀ ਸੁਣੀ ਤਾਂ ਇਸਰਾਏਲ ਦੇ ਵੰਸ਼ ਦੇ ਸਭਨਾਂ ਗੋਤਾਂ ਵਿੱਚੋਂ ਇੱਕ ਲੱਖ ਚੁਤਾਲੀ ਹਜ਼ਾਰ ਉੱਤੇ ਮੋਹਰ ਲੱਗੀ -
5ਯਹੂਦਾਹ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਉੱਤੇ ਮੋਹਰ ਲੱਗੀ। ਰੂਬੇਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਗਾਦ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ,
6ਆਸ਼ੇਰ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਨਫ਼ਥਾਲੀ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਮਨੱਸ਼ਹ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ,
7ਸ਼ਮਊਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਲੇਵੀ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਯਿੱਸਾਕਾਰ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ,
8ਜ਼ਬੂਲੁਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਯੂਸੁਫ਼ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਉੱਤੇ ਮੋਹਰ ਲੱਗੀ।
9ਇਸ ਤੋਂ ਬਾਅਦ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਸ਼ਾ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜ਼ੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲੈ ਕੇ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜ੍ਹੀ ਹੈ।
10ਅਤੇ ਇਹ ਵੱਡੀ ਅਵਾਜ਼ ਨਾਲ ਪੁਕਾਰ ਕੇ ਕਹਿੰਦੇ ਹਨ, - ਮੁਕਤੀ ਸਾਡੇ ਪਰਮੇਸ਼ੁਰ ਵੱਲੋਂ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਅਤੇ ਲੇਲੇ ਵੱਲੋਂ ਹੈ!।
11ਸਾਰੇ ਦੂਤ ਸਿੰਘਾਸਣ ਦੇ ਅਤੇ ਬਜ਼ੁਰਗਾਂ ਦੇ ਅਤੇ ਚਾਰਾਂ ਪ੍ਰਾਣੀਆਂ ਦੇ ਆਲੇ-ਦੁਆਲੇ ਖੜ੍ਹੇ ਸਨ ਤਾਂ ਉਹ ਸਿੰਘਾਸਣ ਦੇ ਸਾਹਮਣੇ ਮੂੰਹ ਦੇ ਭਾਰ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਮੱਥਾ ਟੇਕਿਆ।
12ਅਤੇ ਬੋਲੇ, - ਆਮੀਨ! ਸਾਡੇ ਪਰਮੇਸ਼ੁਰ ਦਾ ਧੰਨਵਾਦ, ਮਹਿਮਾ, ਬੁੱਧ, ਸ਼ੁਕਰ, ਮਾਣ, ਸਮਰੱਥਾ ਅਤੇ ਸ਼ਕਤੀ ਜੁੱਗੋ-ਜੁੱਗ ਹੋਵੇ! ਆਮੀਨ।
13ਉਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਅੱਗੋਂ ਮੈਨੂੰ ਇਹ ਕਹਿ ਕੇ ਪੁੱਛਿਆ ਭਈ ਇਹ ਜਿਨ੍ਹਾਂ ਚਿੱਟੇ ਬਸਤਰ ਪਹਿਨੇ ਹਨ ਕੌਣ ਹਨ ਅਤੇ ਕਿੱਥੋਂ ਆਏ?
14ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੂ ਜੀ, ਤੁਸੀਂ ਜਾਣੋ। ਤਾਂ ਉਸ ਨੇ ਮੈਨੂੰ ਆਖਿਆ, ਇਹ ਉਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਉਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ।
15ਇਸ ਕਰਕੇ ਉਹ ਪਰਮੇਸ਼ੁਰ ਦੇ ਸਿੰਘਾਸਣ ਦੇ ਸਾਹਮਣੇ ਹਨ, ਅਤੇ ਉਹ ਦੀ ਹੈਕਲ ਵਿੱਚ ਰਾਤ-ਦਿਨ ਉਹ ਦੀ ਬੰਦਗੀ ਕਰਦੇ ਹਨ, ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਹ ਉਹਨਾਂ ਦੇ ਵਿਚਕਾਰ ਆਪਣਾ ਡੇਰਾ ਲਗਾਵੇਗਾ।
16ਉਹ ਫੇਰ ਭੁੱਖੇ ਨਾ ਹੋਣਗੇ, ਨਾ ਫੇਰ ਤਿਹਾਏ ਹੋਣਗੇ, ਨਾ ਧੁੱਪ, ਨਾ ਕੋਈ ਲੂ ਉਹਨਾਂ ਉੱਤੇ ਪਵੇਗੀ,
17ਕਿਉਂ ਜੋ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ, ਉਹਨਾਂ ਦਾ ਅਯਾਲੀ ਹੋਵੇਗਾ, ਅਤੇ ਉਹਨਾਂ ਨੂੰ ਅੰਮ੍ਰਿਤ ਜਲ ਦੇ ਸੋਤਿਆਂ ਕੋਲ ਲੈ ਜਾਵੇਗਾ, ਅਤੇ ਪਰਮੇਸ਼ੁਰ ਉਹਨਾਂ ਦੀਆਂ ਅੱਖਾਂ ਤੋਂ ਹਰੇਕ ਹੰਝੂ ਪੂੰਝੇਗਾ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath