ਈਸਾਈ
ਪਿੱਛੇ

ਰੂਥ 4

1ਤਦ ਬੋਅਜ਼ ਨਗਰ ਦੇ ਫਾਟਕ ਦੇ ਕੋਲ ਗਿਆ ਅਤੇ ਉੱਥੇ ਜਾ ਕੇ ਬੈਠਿਆ ਤਾਂ ਵੇਖੋ, ਉਹ ਛੁਡਾਉਣ ਵਾਲਾ ਜਿਸ ਦੀ ਗੱਲ ਬੋਅਜ਼ ਨੇ ਕੀਤੀ ਸੀ, ਕੋਲੋਂ ਲੰਘ ਰਿਹਾ ਸੀ। ਤਦ ਬੋਅਜ਼ ਨੇ ਕਿਹਾ, “ਹੇ ਮਿੱਤਰ! ਇੱਥੇ ਆ ਅਤੇ ਇੱਕ ਪਾਸੇ ਬੈਠ,” ਤਾਂ ਉਹ ਮੁੜ ਕੇ ਇੱਕ ਪਾਸੇ ਆ ਕੇ ਬੈਠ ਗਿਆ।

2ਤਦ ਬੋਅਜ਼ ਨੇ ਨਗਰ ਦੇ ਦਸ ਬਜ਼ੁਰਗਾਂ ਨੂੰ ਸੱਦਿਆ ਅਤੇ ਕਿਹਾ, ਇੱਥੇ ਬੈਠੋ, ਤਾਂ ਉਹ ਬੈਠ ਗਏ।

3ਤਦ ਉਹ ਨੇ ਉਸ ਛੁਡਾਉਣ ਵਾਲੇ ਨੂੰ ਕਿਹਾ, “ਨਾਓਮੀ ਜਿਹੜੀ ਮੋਆਬ ਦੇ ਦੇਸ ਤੋਂ ਮੁੜ ਆਈ ਹੈ, ਉਹ ਜ਼ਮੀਨ ਦਾ ਇੱਕ ਹਿੱਸਾ ਵੇਚਣਾ ਚਾਹੁੰਦੀ ਹੈ ਜੋ ਸਾਡੇ ਭਰਾ ਅਲੀਮਲਕ ਦਾ ਸੀ।

4ਇਸ ਲਈ ਮੈਂ ਸੋਚਿਆ ਕਿ ਤੇਰੇ ਕੰਨ ਵਿੱਚ ਇਹ ਗੱਲ ਪਾਵਾਂ, ਤਾਂ ਜੋ ਤੂੰ ਹੁਣ ਇਨ੍ਹਾਂ ਲੋਕਾਂ ਦੇ ਸਾਹਮਣੇ ਜੋ ਬੈਠੇ ਹਨ ਅਤੇ ਮੇਰੇ ਕੁਲ ਦੇ ਬਜ਼ੁਰਗਾਂ ਦੇ ਸਾਹਮਣੇ ਉਹ ਨੂੰ ਖਰੀਦ ਲੈ ਅਤੇ ਜੇ ਤੂੰ ਉਹ ਨੂੰ ਛੁਡਾਉਣਾ ਹੈ ਤਾਂ ਛੁਡਾ ਲੈ, ਅਤੇ ਜੇ ਤੂੰ ਨਾ ਛੁਡਾਉਣਾ ਚਾਹੇਂ ਤਾਂ ਮੈਨੂੰ ਦੱਸ ਦੇ, ਤਾਂ ਜੋ ਮੈਨੂੰ ਵੀ ਖ਼ਬਰ ਹੋਵੇ, ਕਿਉਂਕਿ ਤੇਰੇ ਬਿਨ੍ਹਾਂ ਹੋਰ ਕੋਈ ਨਹੀਂ ਛੁਡਾ ਸਕਦਾ ਅਤੇ ਤੇਰੇ ਬਾਅਦ ਮੈਂ ਹਾਂ।” ਉਸ ਨੇ ਕਿਹਾ, “ਮੈਂ ਛੁਡਾਵਾਂਗਾ।”

5ਤਦ ਬੋਅਜ਼ ਨੇ ਕਿਹਾ, “ਜਿਸ ਦਿਨ ਤੂੰ ਉਹ ਜ਼ਮੀਨ ਨਾਓਮੀ ਦੇ ਹੱਥੋਂ ਖ਼ਰੀਦ ਲਵੇਂ ਤਾਂ ਉਸੇ ਦਿਨ ਤੈਨੂੰ ਉਸ ਮਰੇ ਹੋਏ ਦੀ ਵਿਧਵਾ ਮੋਆਬਣ ਰੂਥ ਤੋਂ ਵੀ ਮੁੱਲ ਲੈਣੀ ਪਵੇਗੀ ਤਾਂ ਜੋ ਉਸ ਮਰੇ ਹੋਏ ਦਾ ਨਾਮ ਉਸ ਦੀ ਜਾਇਦਾਦ ਵਿੱਚ ਬਣਿਆ ਰਹੇ।”

6ਤਦ ਉਸ ਛੁਡਾਉਣ ਵਾਲੇ ਨੇ ਕਿਹਾ, “ਫਿਰ ਤਾਂ ਮੈਂ ਉਸ ਨੂੰ ਨਹੀਂ ਛੁਡਾ ਸਕਦਾ, ਅਜਿਹਾ ਨਾ ਹੋਵੇ ਕਿ ਮੈਂ ਆਪਣੀ ਜਾਇਦਾਦ ਖ਼ਰਾਬ ਕਰ ਬੈਠਾਂ। ਇਸ ਲਈ ਮੇਰੇ ਛੁਡਾਉਣ ਦਾ ਹੱਕ ਤੂੰ ਹੀ ਲੈ ਲੈ, ਕਿਉਂਕਿ ਮੈਂ ਉਸ ਨੂੰ ਨਹੀਂ ਛੁਡਾ ਸਕਦਾ।”

7ਪਹਿਲੇ ਸਮੇਂ ਇਸਰਾਏਲ ਵਿੱਚ ਛੁਡਾਉਣ ਅਤੇ ਵਟਾਉਣ ਦੇ ਵੇਲੇ ਸਾਰੀਆਂ ਗੱਲਾਂ ਨੂੰ ਪੱਕਾ ਕਰਨ ਦੀ ਇਹ ਰੀਤ ਹੁੰਦੀ ਸੀ ਕਿ ਇੱਕ ਜਣਾ ਆਪਣੀ ਜੁੱਤੀ ਲਾਹ ਕੇ ਆਪਣੀ ਗੁਆਂਢੀ ਨੂੰ ਦੇ ਦਿੰਦਾ ਸੀ, ਇਸਰਾਏਲ ਵਿੱਚ ਸਬੂਤ ਦੇਣ ਦੀ ਇਹੋ ਰੀਤ ਸੀ।

8ਤਦ ਉਸ ਛੁਡਾਉਣ ਵਾਲੇ ਨੇ ਬੋਅਜ਼ ਨੂੰ ਕਿਹਾ, “ਤੂੰ ਹੀ ਉਹ ਨੂੰ ਖਰੀਦ ਲੈ ਅਤੇ ਉਸ ਨੇ ਆਪਣੀ ਜੁੱਤੀ ਲਾਹ ਦਿੱਤੀ।”

9ਤਦ ਬੋਅਜ਼ ਨੇ ਸਾਰੇ ਬਜ਼ੁਰਗਾਂ ਅਤੇ ਸਾਰੇ ਲੋਕਾਂ ਨੂੰ ਕਿਹਾ, “ਤੁਸੀਂ ਅੱਜ ਦੇ ਦਿਨ ਦੇ ਗਵਾਹ ਹੋਏ ਹੋ ਕਿ ਮੈਂ ਅਲੀਮਲਕ ਅਤੇ ਕਿਲਓਨ ਅਤੇ ਮਹਿਲੋਨ ਦਾ ਸਭ ਕੁਝ ਨਾਓਮੀ ਦੇ ਹੱਥੋਂ ਖਰੀਦ ਲਿਆ ਹੈ।

10ਨਾਲੇ ਮੈਂ ਮਹਿਲੋਨ ਦੀ ਵਿਧਵਾ, ਮੋਆਬਣ ਰੂਥ ਨੂੰ ਵੀ ਮੁੱਲ ਲੈ ਲਿਆ ਕਿ ਉਹ ਮੇਰੀ ਪਤਨੀ ਬਣੇ ਤਾਂ ਜੋ ਉਸ ਮਰੇ ਹੋਏ ਦਾ ਨਾਮ ਉਸ ਦੀ ਜਾਇਦਾਦ ਵਿੱਚ ਬਣਿਆ ਰਹੇ, ਕਿਤੇ ਅਜਿਹਾ ਨਾ ਹੋਵੇ ਕਿ ਉਸ ਮਰੇ ਹੋਏ ਦਾ ਨਾਮ ਉਸ ਦੇ ਭਰਾਵਾਂ ਅਤੇ ਉਸ ਦੇ ਸਥਾਨ ਤੇ ਫਾਟਕਾਂ ਤੋਂ ਮਿੱਟ ਜਾਵੇ। ਤੁਸੀਂ ਅੱਜ ਦੇ ਦਿਨ ਦੇ ਗਵਾਹ ਹੋ।”

11ਤਦ ਸਾਰਿਆਂ ਲੋਕਾਂ ਨੇ ਜੋ ਫਾਟਕ ਉੱਤੇ ਸਨ ਅਤੇ ਉਨ੍ਹਾਂ ਬਜ਼ੁਰਗਾਂ ਨੇ ਕਿਹਾ, “ਅਸੀਂ ਗਵਾਹ ਹਾਂ। ਯਹੋਵਾਹ ਇਸ ਇਸਤਰੀ ਨੂੰ ਜੋ ਤੇਰੇ ਘਰ ਵਿੱਚ ਆਈ ਹੈ, ਰਾਖ਼ੇਲ ਅਤੇ ਲੇਆਹ ਵਰਗੀ ਕਰੇ, ਜਿਨ੍ਹਾਂ ਦੋਹਾਂ ਨੇ ਇਸਰਾਏਲ ਦਾ ਘਰ ਬਣਾਇਆ। ਤੂੰ ਅਫਰਾਥਾਹ ਵਿੱਚ ਵੀਰਤਾ ਕਰੇਂ ਅਤੇ ਬੈਤਲਹਮ ਵਿੱਚ ਤੇਰਾ ਨਾਮ ਉੱਚਾ ਹੋਵੇ।

12ਤੇਰਾ ਟੱਬਰ, ਜੋ ਯਹੋਵਾਹ ਤੈਨੂੰ ਇਸ ਇਸਤਰੀ ਦੇ ਦੁਆਰਾ ਦੇਵੇਗਾ ਪਰਸ ਦੇ ਟੱਬਰ ਵਰਗਾ ਹੋਵੇ, ਜਿਸ ਨੂੰ ਤਾਮਾਰ ਯਹੂਦਾਹ ਦੇ ਲਈ ਜਣੀ।”

13ਤਦ ਬੋਅਜ਼ ਨੇ ਰੂਥ ਨੂੰ ਵਿਆਹ ਲਿਆ, ਉਹ ਉਸ ਦੀ ਪਤਨੀ ਹੋ ਗਈ। ਜਦ ਉਸ ਨੇ ਉਹ ਦੇ ਨਾਲ ਸੰਗ ਕੀਤਾ ਤਾਂ ਯਹੋਵਾਹ ਨੇ ਉਹ ਨੂੰ ਗਰਭ ਦੀ ਅਸੀਸ ਦਿੱਤੀ ਅਤੇ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ।

14ਤਦ ਇਸਤਰੀਆਂ ਨੇ ਨਾਓਮੀ ਨੂੰ ਕਿਹਾ, “ਮੁਬਾਰਕ ਹੈ ਯਹੋਵਾਹ, ਜਿਸ ਨੇ ਅੱਜ ਦੇ ਦਿਨ ਤੈਨੂੰ ਛੁਡਾਉਣ ਵਾਲੇ ਤੋਂ ਬਿਨ੍ਹਾਂ ਨਾ ਛੱਡਿਆ, ਜੋ ਉਸਦਾ ਨਾਮ ਇਸਰਾਏਲ ਵਿੱਚ ਉੱਚਾ ਹੋਵੇ,

15ਅਤੇ ਇਹ ਤੇਰੇ ਪ੍ਰਾਣਾਂ ਨੂੰ ਨਰੋਇਆ ਕਰੇਗਾ ਅਤੇ ਤੇਰਾ ਬੁਢਾਪੇ ਦਾ ਪਾਲਣਹਾਰਾ ਹੋਵੇਗਾ, ਕਿਉਂਕਿ ਤੇਰੀ ਨੂੰਹ ਜੋ ਤੈਨੂੰ ਪ੍ਰੇਮ ਕਰਦੀ ਹੈ, ਤੇਰੇ ਲਈ ਸੱਤ ਪੁੱਤਰਾਂ ਨਾਲੋਂ ਚੰਗੀ ਹੈ, ਉਸ ਨੇ ਇਸ ਨੂੰ ਜਨਮ ਦਿੱਤਾ ਹੈ।”

16ਤਦ ਨਾਓਮੀ ਨੇ ਉਸ ਬੱਚੇ ਨੂੰ ਚੁੱਕ ਕੇ ਆਪਣੀ ਗੋਦ ਵਿੱਚ ਲੈ ਲਿਆ ਅਤੇ ਉਹ ਦੀ ਦਾਈ ਬਣੀ।

17ਤਦ ਉਸ ਦੀਆਂ ਗੁਆਂਢਣਾਂ ਨੇ ਇਹ ਕਹਿ ਕੇ ਕਿ “ਨਾਓਮੀ ਦੇ ਲਈ ਪੁੱਤਰ ਜੰਮਿਆ ਹੈ” ਉਸ ਦਾ ਨਾਮ ਓਬੇਦ ਰੱਖਿਆ। ਉਹ ਯੱਸੀ ਦਾ ਪਿਤਾ ਸੀ ਅਤੇ ਦਾਊਦ ਦਾ ਦਾਦਾ ਸੀ।

18ਪਰਸ ਦੀ ਕੁਲਪੱਤ੍ਰੀ ਇਹ ਹੈ, ਪਰਸ ਤੋਂ ਹਸਰੋਨ ਜੰਮਿਆ,

19ਹਸਰੋਨ ਤੋਂ ਰਾਮ ਜੰਮਿਆ, ਰਾਮ ਤੋਂ ਅੰਮੀਨਾਦਾਬ ਜੰਮਿਆ

20ਅਤੇ ਅੰਮੀਨਾਦਾਬ ਤੋਂ ਨਹਿਸ਼ੋਨ ਜੰਮਿਆ, ਨਹਸ਼ੋਨ ਤੋਂ ਸਲਮੋਨ ਜੰਮਿਆ

21ਅਤੇ ਸਲਮੋਨ ਤੋਂ ਬੋਅਜ਼ ਜੰਮਿਆ, ਬੋਅਜ਼ ਤੋਂ ਓਬੇਦ ਜੰਮਿਆ

22ਅਤੇ ਓਬੇਦ ਤੋਂ ਯੱਸੀ ਜੰਮਿਆ, ਯੱਸੀ ਤੋਂ ਦਾਊਦ ਜੰਮਿਆ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath