ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1000 · Raag Maaroo

1ਮਾਰੂ ਮਹਲਾ ੫ ॥

2ਮਾਨ ਮੋਹ ਅਰੁ ਲੋਭ ਵਿਕਾਰਾ ਬੀਓ ਚੀਤਿ ਨ ਘਾਲਿਓ ॥

3ਨਾਮ ਰਤਨੁ ਗੁਣਾ ਹਰਿ ਬਣਜੇ ਲਾਦਿ ਵਖਰੁ ਲੈ ਚਾਲਿਓ ॥੧॥

4ਸੇਵਕ ਕੀ ਓੜਕਿ ਨਿਬਹੀ ਪ੍ਰੀਤਿ ॥

5ਜੀਵਤ ਸਾਹਿਬੁ ਸੇਵਿਓ ਅਪਨਾ ਚਲਤੇ ਰਾਖਿਓ ਚੀਤਿ ॥੧॥ ਰਹਾਉ ॥

6ਜੈਸੀ ਆਗਿਆ ਕੀਨੀ ਠਾਕੁਰਿ ਤਿਸ ਤੇ ਮੁਖੁ ਨਹੀ ਮੋਰਿਓ ॥

7ਸਹਜੁ ਅਨੰਦੁ ਰਖਿਓ ਗ੍ਰਿਹ ਭੀਤਰਿ ਉਠਿ ਉਆਹੂ ਕਉ ਦਉਰਿਓ ॥੨॥

8ਆਗਿਆ ਮਹਿ ਭੂਖ ਸੋਈ ਕਰਿ ਸੂਖਾ ਸੋਗ ਹਰਖ ਨਹੀ ਜਾਨਿਓ ॥

9ਜੋ ਜੋ ਹੁਕਮੁ ਭਇਓ ਸਾਹਿਬ ਕਾ ਸੋ ਮਾਥੈ ਲੇ ਮਾਨਿਓ ॥੩॥

10ਭਇਓ ਕ੍ਰਿਪਾਲੁ ਠਾਕੁਰੁ ਸੇਵਕ ਕਉ ਸਵਰੇ ਹਲਤ ਪਲਾਤਾ ॥

11ਧੰਨੁ ਸੇਵਕੁ ਸਫਲੁ ਓਹੁ ਆਇਆ ਜਿਨਿ ਨਾਨਕ ਖਸਮੁ ਪਛਾਤਾ ॥੪॥੫॥

12ਮਾਰੂ ਮਹਲਾ ੫ ॥

13ਖੁਲਿਆ ਕਰਮੁ ਕ੍ਰਿਪਾ ਭਈ ਠਾਕੁਰ ਕੀਰਤਨੁ ਹਰਿ ਹਰਿ ਗਾਈ ॥

14ਸ੍ਰਮੁ ਥਾਕਾ ਪਾਏ ਬਿਸ੍ਰਾਮਾ ਮਿਟਿ ਗਈ ਸਗਲੀ ਧਾਈ ॥੧॥

15ਅਬ ਮੋਹਿ ਜੀਵਨ ਪਦਵੀ ਪਾਈ ॥

16ਚੀਤਿ ਆਇਓ ਮਨਿ ਪੁਰਖੁ ਬਿਧਾਤਾ ਸੰਤਨ ਕੀ ਸਰਣਾਈ ॥੧॥ ਰਹਾਉ ॥

17ਕਾਮੁ ਕ੍ਰੋਧੁ ਲੋਭੁ ਮੋਹੁ ਨਿਵਾਰੇ ਨਿਵਰੇ ਸਗਲ ਬੈਰਾਈ ॥

18ਸਦ ਹਜੂਰਿ ਹਾਜਰੁ ਹੈ ਨਾਜਰੁ ਕਤਹਿ ਨ ਭਇਓ ਦੂਰਾਈ ॥੨॥

19ਸੁਖ ਸੀਤਲ ਸਰਧਾ ਸਭ ਪੂਰੀ ਹੋਏ ਸੰਤ ਸਹਾਈ ॥

20ਪਾਵਨ ਪਤਿਤ ਕੀਏ ਖਿਨ ਭੀਤਰਿ ਮਹਿਮਾ ਕਥਨੁ ਨ ਜਾਈ ॥੩॥

21ਨਿਰਭਉ ਭਏ ਸਗਲ ਭੈ ਖੋਏ ਗੋਬਿਦ ਚਰਣ ਓਟਾਈ ॥

22ਨਾਨਕੁ ਜਸੁ ਗਾਵੈ ਠਾਕੁਰ ਕਾ ਰੈਣਿ ਦਿਨਸੁ ਲਿਵ ਲਾਈ ॥੪॥੬॥

23ਮਾਰੂ ਮਹਲਾ ੫ ॥

24ਜੋ ਸਮਰਥੁ ਸਰਬ ਗੁਣ ਨਾਇਕੁ ਤਿਸ ਕਉ ਕਬਹੁ ਨ ਗਾਵਸਿ ਰੇ ॥

25ਛੋਡਿ ਜਾਇ ਖਿਨ ਭੀਤਰਿ ਤਾ ਕਉ ਉਆ ਕਉ ਫਿਰਿ ਫਿਰਿ ਧਾਵਸਿ ਰੇ ॥੧॥

26ਅਪੁਨੇ ਪ੍ਰਭ ਕਉ ਕਿਉ ਨ ਸਮਾਰਸਿ ਰੇ ॥

27ਬੈਰੀ ਸੰਗਿ ਰੰਗ ਰਸਿ ਰਚਿਆ ਤਿਸੁ ਸਿਉ ਜੀਅਰਾ ਜਾਰਸਿ ਰੇ ॥੧॥ ਰਹਾਉ ॥

28ਜਾ ਕੈ ਨਾਮਿ ਸੁਨਿਐ ਜਮੁ ਛੋਡੈ ਤਾ ਕੀ ਸਰਣਿ ਨ ਪਾਵਸਿ ਰੇ ॥

29ਕਾਢਿ ਦੇਇ ਸਿਆਲ ਬਪੁਰੇ ਕਉ ਤਾ ਕੀ ਓਟ ਟਿਕਾਵਸਿ ਰੇ ॥੨॥

30ਜਿਸ ਕਾ ਜਾਸੁ ਸੁਨਤ ਭਵ ਤਰੀਐ ਤਾ ਸਿਉ ਰੰਗੁ ਨ ਲਾਵਸਿ ਰੇ ॥

31ਥੋਰੀ ਬਾਤ ਅਲਪ ਸੁਪਨੇ ਕੀ ਬਹੁਰਿ ਬਹੁਰਿ ਅਟਕਾਵਸਿ ਰੇ ॥੩॥

32ਭਇਓ ਪ੍ਰਸਾਦੁ ਕ੍ਰਿਪਾ ਨਿਧਿ ਠਾਕੁਰ ਸੰਤਸੰਗਿ ਪਤਿ ਪਾਈ ॥

33ਕਹੁ ਨਾਨਕ ਤ੍ਰੈ ਗੁਣ ਭ੍ਰਮੁ ਛੂਟਾ ਜਉ ਪ੍ਰਭ ਭਏ ਸਹਾਈ ॥੪॥੭॥

34ਮਾਰੂ ਮਹਲਾ ੫ ॥

35ਅੰਤਰਜਾਮੀ ਸਭ ਬਿਧਿ ਜਾਨੈ ਤਿਸ ਤੇ ਕਹਾ ਦੁਲਾਰਿਓ ॥

36ਹਸਤ ਪਾਵ ਝਰੇ ਖਿਨ ਭੀਤਰਿ ਅਗਨਿ ਸੰਗਿ ਲੈ ਜਾਰਿਓ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath