ਗੁਰੂ ਗ੍ਰੰਥ ਸਾਹਿਬ 1001 · Raag Maaroo · Guru Arjan Dev Ji
1ਮੂੜੇ ਤੈ ਮਨ ਤੇ ਰਾਮੁ ਬਿਸਾਰਿਓ ॥
2ਲੂਣੁ ਖਾਇ ਕਰਹਿ ਹਰਾਮਖੋਰੀ ਪੇਖਤ ਨੈਨ ਬਿਦਾਰਿਓ ॥੧॥ ਰਹਾਉ ॥
3ਅਸਾਧ ਰੋਗੁ ਉਪਜਿਓ ਤਨ ਭੀਤਰਿ ਟਰਤ ਨ ਕਾਹੂ ਟਾਰਿਓ ॥
4ਪ੍ਰਭ ਬਿਸਰਤ ਮਹਾ ਦੁਖੁ ਪਾਇਓ ਇਹੁ ਨਾਨਕ ਤਤੁ ਬੀਚਾਰਿਓ ॥੨॥੮॥
5ਮਾਰੂ ਮਹਲਾ ੫ ॥
6ਚਰਨ ਕਮਲ ਪ੍ਰਭ ਰਾਖੇ ਚੀਤਿ ॥
7ਹਰਿ ਗੁਣ ਗਾਵਹ ਨੀਤਾ ਨੀਤ ॥
8ਤਿਸੁ ਬਿਨੁ ਦੂਜਾ ਅਵਰੁ ਨ ਕੋਊ ॥
9ਆਦਿ ਮਧਿ ਅੰਤਿ ਹੈ ਸੋਊ ॥੧॥
10ਸੰਤਨ ਕੀ ਓਟ ਆਪੇ ਆਪਿ ॥੧॥ ਰਹਾਉ ॥
11ਜਾ ਕੈ ਵਸਿ ਹੈ ਸਗਲ ਸੰਸਾਰੁ ॥
12ਆਪੇ ਆਪਿ ਆਪਿ ਨਿਰੰਕਾਰੁ ॥
13ਨਾਨਕ ਗਹਿਓ ਸਾਚਾ ਸੋਇ ॥
14ਸੁਖੁ ਪਾਇਆ ਫਿਰਿ ਦੂਖੁ ਨ ਹੋਇ ॥੨॥੯॥
15ਮਾਰੂ ਮਹਲਾ ੫ ਘਰੁ ੩
16ੴ ਸਤਿਗੁਰ ਪ੍ਰਸਾਦਿ ॥
17ਪ੍ਰਾਨ ਸੁਖਦਾਤਾ ਜੀਅ ਸੁਖਦਾਤਾ ਤੁਮ ਕਾਹੇ ਬਿਸਾਰਿਓ ਅਗਿਆਨਥ ॥
18ਹੋਛਾ ਮਦੁ ਚਾਖਿ ਹੋਏ ਤੁਮ ਬਾਵਰ ਦੁਲਭ ਜਨਮੁ ਅਕਾਰਥ ॥੧॥
19ਰੇ ਨਰ ਐਸੀ ਕਰਹਿ ਇਆਨਥ ॥
20ਤਜਿ ਸਾਰੰਗਧਰ ਭ੍ਰਮਿ ਤੂ ਭੂਲਾ ਮੋਹਿ ਲਪਟਿਓ ਦਾਸੀ ਸੰਗਿ ਸਾਨਥ ॥੧॥ ਰਹਾਉ ॥
21ਧਰਣੀਧਰੁ ਤਿਆਗਿ ਨੀਚ ਕੁਲ ਸੇਵਹਿ ਹਉ ਹਉ ਕਰਤ ਬਿਹਾਵਥ ॥
22ਫੋਕਟ ਕਰਮ ਕਰਹਿ ਅਗਿਆਨੀ ਮਨਮੁਖਿ ਅੰਧ ਕਹਾਵਥ ॥੨॥
23ਸਤਿ ਹੋਤਾ ਅਸਤਿ ਕਰਿ ਮਾਨਿਆ ਜੋ ਬਿਨਸਤ ਸੋ ਨਿਹਚਲੁ ਜਾਨਥ ॥
24ਪਰ ਕੀ ਕਉ ਅਪਨੀ ਕਰਿ ਪਕਰੀ ਐਸੇ ਭੂਲ ਭੁਲਾਨਥ ॥੩॥
25ਖਤ੍ਰੀ ਬ੍ਰਾਹਮਣ ਸੂਦ ਵੈਸ ਸਭ ਏਕੈ ਨਾਮਿ ਤਰਾਨਥ ॥
26ਗੁਰੁ ਨਾਨਕੁ ਉਪਦੇਸੁ ਕਹਤੁ ਹੈ ਜੋ ਸੁਨੈ ਸੋ ਪਾਰਿ ਪਰਾਨਥ ॥੪॥੧॥੧੦॥
27ਮਾਰੂ ਮਹਲਾ ੫ ॥
28ਗੁਪਤੁ ਕਰਤਾ ਸੰਗਿ ਸੋ ਪ੍ਰਭੁ ਡਹਕਾਵਏ ਮਨੁਖਾਇ ॥
29ਬਿਸਾਰਿ ਹਰਿ ਜੀਉ ਬਿਖੈ ਭੋਗਹਿ ਤਪਤ ਥੰਮ ਗਲਿ ਲਾਇ ॥੧॥
30ਰੇ ਨਰ ਕਾਇ ਪਰ ਗ੍ਰਿਹਿ ਜਾਇ ॥
31ਕੁਚਲ ਕਠੋਰ ਕਾਮਿ ਗਰਧਭ ਤੁਮ ਨਹੀ ਸੁਨਿਓ ਧਰਮ ਰਾਇ ॥੧॥ ਰਹਾਉ ॥
32ਬਿਕਾਰ ਪਾਥਰ ਗਲਹਿ ਬਾਧੇ ਨਿੰਦ ਪੋਟ ਸਿਰਾਇ ॥
33ਮਹਾ ਸਾਗਰੁ ਸਮੁਦੁ ਲੰਘਨਾ ਪਾਰਿ ਨ ਪਰਨਾ ਜਾਇ ॥੨॥
34ਕਾਮਿ ਕ੍ਰੋਧਿ ਲੋਭਿ ਮੋਹਿ ਬਿਆਪਿਓ ਨੇਤ੍ਰ ਰਖੇ ਫਿਰਾਇ ॥
35ਸੀਸੁ ਉਠਾਵਨ ਨ ਕਬਹੂ ਮਿਲਈ ਮਹਾ ਦੁਤਰ ਮਾਇ ॥੩॥
36ਸੂਰੁ ਮੁਕਤਾ ਸਸੀ ਮੁਕਤਾ ਬ੍ਰਹਮ ਗਿਆਨੀ ਅਲਿਪਾਇ ॥
37ਸੁਭਾਵਤ ਜੈਸੇ ਬੈਸੰਤਰ ਅਲਿਪਤ ਸਦਾ ਨਿਰਮਲਾਇ ॥੪॥
38ਜਿਸੁ ਕਰਮੁ ਖੁਲਿਆ ਤਿਸੁ ਲਹਿਆ ਪੜਦਾ ਜਿਨਿ ਗੁਰ ਪਹਿ ਮੰਨਿਆ ਸੁਭਾਇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath