ਗੁਰੂ ਗ੍ਰੰਥ ਸਾਹਿਬ 1002 · Raag Maaroo · Guru Arjan Dev Ji
1ਗੁਰਿ ਮੰਤ੍ਰੁ ਅਵਖਧੁ ਨਾਮੁ ਦੀਨਾ ਜਨ ਨਾਨਕ ਸੰਕਟ ਜੋਨਿ ਨ ਪਾਇ ॥੫॥੨॥
2ਰੇ ਨਰ ਇਨ ਬਿਧਿ ਪਾਰਿ ਪਰਾਇ ॥
3ਧਿਆਇ ਹਰਿ ਜੀਉ ਹੋਇ ਮਿਰਤਕੁ ਤਿਆਗਿ ਦੂਜਾ ਭਾਉ ॥ ਰਹਾਉ ਦੂਜਾ ॥੨॥੧੧॥
4ਮਾਰੂ ਮਹਲਾ ੫ ॥
5ਬਾਹਰਿ ਢੂਢਨ ਤੇ ਛੂਟਿ ਪਰੇ ਗੁਰਿ ਘਰ ਹੀ ਮਾਹਿ ਦਿਖਾਇਆ ਥਾ ॥
6ਅਨਭਉ ਅਚਰਜ ਰੂਪੁ ਪ੍ਰਭ ਪੇਖਿਆ ਮੇਰਾ ਮਨੁ ਛੋਡਿ ਨ ਕਤਹੂ ਜਾਇਆ ਥਾ ॥੧॥
7ਮਾਨਕੁ ਪਾਇਓ ਰੇ ਪਾਇਓ ਹਰਿ ਪੂਰਾ ਪਾਇਆ ਥਾ ॥
8ਮੋਲਿ ਅਮੋਲੁ ਨ ਪਾਇਆ ਜਾਈ ਕਰਿ ਕਿਰਪਾ ਗੁਰੂ ਦਿਵਾਇਆ ਥਾ ॥੧॥ ਰਹਾਉ ॥
9ਅਦਿਸਟੁ ਅਗੋਚਰੁ ਪਾਰਬ੍ਰਹਮੁ ਮਿਲਿ ਸਾਧੂ ਅਕਥੁ ਕਥਾਇਆ ਥਾ ॥
10ਅਨਹਦ ਸਬਦੁ ਦਸਮ ਦੁਆਰਿ ਵਜਿਓ ਤਹ ਅੰਮ੍ਰਿਤ ਨਾਮੁ ਚੁਆਇਆ ਥਾ ॥੨॥
11ਤੋਟਿ ਨਾਹੀ ਮਨਿ ਤ੍ਰਿਸਨਾ ਬੂਝੀ ਅਖੁਟ ਭੰਡਾਰ ਸਮਾਇਆ ਥਾ ॥
12ਚਰਣ ਚਰਣ ਚਰਣ ਗੁਰ ਸੇਵੇ ਅਘੜੁ ਘੜਿਓ ਰਸੁ ਪਾਇਆ ਥਾ ॥੩॥
13ਸਹਜੇ ਆਵਾ ਸਹਜੇ ਜਾਵਾ ਸਹਜੇ ਮਨੁ ਖੇਲਾਇਆ ਥਾ ॥
14ਕਹੁ ਨਾਨਕ ਭਰਮੁ ਗੁਰਿ ਖੋਇਆ ਤਾ ਹਰਿ ਮਹਲੀ ਮਹਲੁ ਪਾਇਆ ਥਾ ॥੪॥੩॥੧੨॥
15ਮਾਰੂ ਮਹਲਾ ੫ ॥
16ਜਿਸਹਿ ਸਾਜਿ ਨਿਵਾਜਿਆ ਤਿਸਹਿ ਸਿਉ ਰੁਚ ਨਾਹਿ ॥
17ਆਨ ਰੂਤੀ ਆਨ ਬੋਈਐ ਫਲੁ ਨ ਫੂਲੈ ਤਾਹਿ ॥੧॥
18ਰੇ ਮਨ ਵਤ੍ਰ ਬੀਜਣ ਨਾਉ ॥
19ਬੋਇ ਖੇਤੀ ਲਾਇ ਮਨੂਆ ਭਲੋ ਸਮਉ ਸੁਆਉ ॥੧॥ ਰਹਾਉ ॥
20ਖੋਇ ਖਹੜਾ ਭਰਮੁ ਮਨ ਕਾ ਸਤਿਗੁਰ ਸਰਣੀ ਜਾਇ ॥
21ਕਰਮੁ ਜਿਸ ਕਉ ਧੁਰਹੁ ਲਿਖਿਆ ਸੋਈ ਕਾਰ ਕਮਾਇ ॥੨॥
22ਭਾਉ ਲਾਗਾ ਗੋਬਿਦ ਸਿਉ ਘਾਲ ਪਾਈ ਥਾਇ ॥
23ਖੇਤਿ ਮੇਰੈ ਜੰਮਿਆ ਨਿਖੁਟਿ ਨ ਕਬਹੂ ਜਾਇ ॥੩॥
24ਪਾਇਆ ਅਮੋਲੁ ਪਦਾਰਥੋ ਛੋਡਿ ਨ ਕਤਹੂ ਜਾਇ ॥
25ਕਹੁ ਨਾਨਕ ਸੁਖੁ ਪਾਇਆ ਤ੍ਰਿਪਤਿ ਰਹੇ ਆਘਾਇ ॥੪॥੪॥੧੩॥
26ਮਾਰੂ ਮਹਲਾ ੫ ॥
27ਫੂਟੋ ਆਂਡਾ ਭਰਮ ਕਾ ਮਨਹਿ ਭਇਓ ਪਰਗਾਸੁ ॥
28ਕਾਟੀ ਬੇਰੀ ਪਗਹ ਤੇ ਗੁਰਿ ਕੀਨੀ ਬੰਦਿ ਖਲਾਸੁ ॥੧॥
29ਆਵਣ ਜਾਣੁ ਰਹਿਓ ॥
30ਤਪਤ ਕੜਾਹਾ ਬੁਝਿ ਗਇਆ ਗੁਰਿ ਸੀਤਲ ਨਾਮੁ ਦੀਓ ॥੧॥ ਰਹਾਉ ॥
31ਜਬ ਤੇ ਸਾਧੂ ਸੰਗੁ ਭਇਆ ਤਉ ਛੋਡਿ ਗਏ ਨਿਗਹਾਰ ॥
32ਜਿਸ ਕੀ ਅਟਕ ਤਿਸ ਤੇ ਛੁਟੀ ਤਉ ਕਹਾ ਕਰੈ ਕੋਟਵਾਰ ॥੨॥
33ਚੂਕਾ ਭਾਰਾ ਕਰਮ ਕਾ ਹੋਏ ਨਿਹਕਰਮਾ ॥
34ਸਾਗਰ ਤੇ ਕੰਢੈ ਚੜੇ ਗੁਰਿ ਕੀਨੇ ਧਰਮਾ ॥੩॥
35ਸਚੁ ਥਾਨੁ ਸਚੁ ਬੈਠਕਾ ਸਚੁ ਸੁਆਉ ਬਣਾਇਆ ॥
36ਸਚੁ ਪੂੰਜੀ ਸਚੁ ਵਖਰੋ ਨਾਨਕ ਘਰਿ ਪਾਇਆ ॥੪॥੫॥੧੪॥
37ਮਾਰੂ ਮਹਲਾ ੫ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath