ਗੁਰੂ ਗ੍ਰੰਥ ਸਾਹਿਬ 1003 · Raag Maaroo · Guru Arjan Dev Ji
1ਬੇਦੁ ਪੁਕਾਰੈ ਮੁਖ ਤੇ ਪੰਡਤ ਕਾਮਾਮਨ ਕਾ ਮਾਠਾ ॥
2ਮੋਨੀ ਹੋਇ ਬੈਠਾ ਇਕਾਂਤੀ ਹਿਰਦੈ ਕਲਪਨ ਗਾਠਾ ॥
3ਹੋਇ ਉਦਾਸੀ ਗ੍ਰਿਹੁ ਤਜਿ ਚਲਿਓ ਛੁਟਕੈ ਨਾਹੀ ਨਾਠਾ ॥੧॥
4ਜੀਅ ਕੀ ਕੈ ਪਹਿ ਬਾਤ ਕਹਾ ॥
5ਆਪਿ ਮੁਕਤੁ ਮੋ ਕਉ ਪ੍ਰਭੁ ਮੇਲੇ ਐਸੋ ਕਹਾ ਲਹਾ ॥੧॥ ਰਹਾਉ ॥
6ਤਪਸੀ ਕਰਿ ਕੈ ਦੇਹੀ ਸਾਧੀ ਮਨੂਆ ਦਹ ਦਿਸ ਧਾਨਾ ॥
7ਬ੍ਰਹਮਚਾਰਿ ਬ੍ਰਹਮਚਜੁ ਕੀਨਾ ਹਿਰਦੈ ਭਇਆ ਗੁਮਾਨਾ ॥
8ਸੰਨਿਆਸੀ ਹੋਇ ਕੈ ਤੀਰਥਿ ਭ੍ਰਮਿਓ ਉਸੁ ਮਹਿ ਕ੍ਰੋਧੁ ਬਿਗਾਨਾ ॥੨॥
9ਘੂੰਘਰ ਬਾਧਿ ਭਏ ਰਾਮਦਾਸਾ ਰੋਟੀਅਨ ਕੇ ਓਪਾਵਾ ॥
10ਬਰਤ ਨੇਮ ਕਰਮ ਖਟ ਕੀਨੇ ਬਾਹਰਿ ਭੇਖ ਦਿਖਾਵਾ ॥
11ਗੀਤ ਨਾਦ ਮੁਖਿ ਰਾਗ ਅਲਾਪੇ ਮਨਿ ਨਹੀ ਹਰਿ ਹਰਿ ਗਾਵਾ ॥੩॥
12ਹਰਖ ਸੋਗ ਲੋਭ ਮੋਹ ਰਹਤ ਹਹਿ ਨਿਰਮਲ ਹਰਿ ਕੇ ਸੰਤਾ ॥
13ਤਿਨ ਕੀ ਧੂੜਿ ਪਾਏ ਮਨੁ ਮੇਰਾ ਜਾ ਦਇਆ ਕਰੇ ਭਗਵੰਤਾ ॥
14ਕਹੁ ਨਾਨਕ ਗੁਰੁ ਪੂਰਾ ਮਿਲਿਆ ਤਾਂ ਉਤਰੀ ਮਨ ਕੀ ਚਿੰਤਾ ॥੪॥
15ਮੇਰਾ ਅੰਤਰਜਾਮੀ ਹਰਿ ਰਾਇਆ ॥
16ਸਭੁ ਕਿਛੁ ਜਾਣੈ ਮੇਰੇ ਜੀਅ ਕਾ ਪ੍ਰੀਤਮੁ ਬਿਸਰਿ ਗਏ ਬਕਬਾਇਆ ॥੧॥ ਰਹਾਉ ਦੂਜਾ ॥੬॥੧੫॥
17ਮਾਰੂ ਮਹਲਾ ੫ ॥
18ਕੋਟਿ ਲਾਖ ਸਰਬ ਕੋ ਰਾਜਾ ਜਿਸੁ ਹਿਰਦੈ ਨਾਮੁ ਤੁਮਾਰਾ ॥
19ਜਾ ਕਉ ਨਾਮੁ ਨ ਦੀਆ ਮੇਰੈ ਸਤਿਗੁਰਿ ਸੇ ਮਰਿ ਜਨਮਹਿ ਗਾਵਾਰਾ ॥੧॥
20ਮੇਰੇ ਸਤਿਗੁਰ ਹੀ ਪਤਿ ਰਾਖੁ ॥
21ਚੀਤਿ ਆਵਹਿ ਤਬ ਹੀ ਪਤਿ ਪੂਰੀ ਬਿਸਰਤ ਰਲੀਐ ਖਾਕੁ ॥੧॥ ਰਹਾਉ ॥
22ਰੂਪ ਰੰਗ ਖੁਸੀਆ ਮਨ ਭੋਗਣ ਤੇ ਤੇ ਛਿਦ੍ਰ ਵਿਕਾਰਾ ॥
23ਹਰਿ ਕਾ ਨਾਮੁ ਨਿਧਾਨੁ ਕਲਿਆਣਾ ਸੂਖ ਸਹਜੁ ਇਹੁ ਸਾਰਾ ॥੨॥
24ਮਾਇਆ ਰੰਗ ਬਿਰੰਗ ਖਿਨੈ ਮਹਿ ਜਿਉ ਬਾਦਰ ਕੀ ਛਾਇਆ ॥
25ਸੇ ਲਾਲ ਭਏ ਗੂੜੈ ਰੰਗਿ ਰਾਤੇ ਜਿਨ ਗੁਰ ਮਿਲਿ ਹਰਿ ਹਰਿ ਗਾਇਆ ॥੩॥
26ਊਚ ਮੂਚ ਅਪਾਰ ਸੁਆਮੀ ਅਗਮ ਦਰਬਾਰਾ ॥
27ਨਾਮੋ ਵਡਿਆਈ ਸੋਭਾ ਨਾਨਕ ਖਸਮੁ ਪਿਆਰਾ ॥੪॥੭॥੧੬॥
28ਮਾਰੂ ਮਹਲਾ ੫ ਘਰੁ ੪
29ੴ ਸਤਿਗੁਰ ਪ੍ਰਸਾਦਿ ॥
30ਓਅੰਕਾਰਿ ਉਤਪਾਤੀ ॥
31ਕੀਆ ਦਿਨਸੁ ਸਭ ਰਾਤੀ ॥
32ਵਣੁ ਤ੍ਰਿਣੁ ਤ੍ਰਿਭਵਣ ਪਾਣੀ ॥
33ਚਾਰਿ ਬੇਦ ਚਾਰੇ ਖਾਣੀ ॥
34ਖੰਡ ਦੀਪ ਸਭਿ ਲੋਆ ॥
35ਏਕ ਕਵਾਵੈ ਤੇ ਸਭਿ ਹੋਆ ॥੧॥
36ਕਰਣੈਹਾਰਾ ਬੂਝਹੁ ਰੇ ॥
37ਸਤਿਗੁਰੁ ਮਿਲੈ ਤ ਸੂਝੈ ਰੇ ॥੧॥ ਰਹਾਉ ॥
38ਤ੍ਰੈ ਗੁਣ ਕੀਆ ਪਸਾਰਾ ॥
39ਨਰਕ ਸੁਰਗ ਅਵਤਾਰਾ ॥
40ਹਉਮੈ ਆਵੈ ਜਾਈ ॥
41ਮਨੁ ਟਿਕਣੁ ਨ ਪਾਵੈ ਰਾਈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath