ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1005 · Raag Maaroo · Guru Arjan Dev Ji

1ਹਮ ਤੁਮ ਸੰਗਿ ਝੂਠੇ ਸਭਿ ਬੋਲਾ ॥

2ਪਾਇ ਠਗਉਰੀ ਆਪਿ ਭੁਲਾਇਓ ॥

3ਨਾਨਕ ਕਿਰਤੁ ਨ ਜਾਇ ਮਿਟਾਇਓ ॥੨॥

4ਪਸੁ ਪੰਖੀ ਭੂਤ ਅਰੁ ਪ੍ਰੇਤਾ ॥

5ਬਹੁ ਬਿਧਿ ਜੋਨੀ ਫਿਰਤ ਅਨੇਤਾ ॥

6ਜਹ ਜਾਨੋ ਤਹ ਰਹਨੁ ਨ ਪਾਵੈ ॥

7ਥਾਨ ਬਿਹੂਨ ਉਠਿ ਉਠਿ ਫਿਰਿ ਧਾਵੈ ॥

8ਮਨਿ ਤਨਿ ਬਾਸਨਾ ਬਹੁਤੁ ਬਿਸਥਾਰਾ ॥

9ਅਹੰਮੇਵ ਮੂਠੋ ਬੇਚਾਰਾ ॥

10ਅਨਿਕ ਦੋਖ ਅਰੁ ਬਹੁਤੁ ਸਜਾਈ ॥

11ਤਾ ਕੀ ਕੀਮਤਿ ਕਹਣੁ ਨ ਜਾਈ ॥

12ਪ੍ਰਭ ਬਿਸਰਤ ਨਰਕ ਮਹਿ ਪਾਇਆ ॥

13ਤਹ ਮਾਤ ਨ ਬੰਧੁ ਨ ਮੀਤ ਨ ਜਾਇਆ ॥

14ਜਿਸ ਕਉ ਹੋਤ ਕ੍ਰਿਪਾਲ ਸੁਆਮੀ ॥

15ਸੋ ਜਨੁ ਨਾਨਕ ਪਾਰਗਰਾਮੀ ॥੩॥

16ਭ੍ਰਮਤ ਭ੍ਰਮਤ ਪ੍ਰਭ ਸਰਨੀ ਆਇਆ ॥

17ਦੀਨਾ ਨਾਥ ਜਗਤ ਪਿਤ ਮਾਇਆ ॥

18ਪ੍ਰਭ ਦਇਆਲ ਦੁਖ ਦਰਦ ਬਿਦਾਰਣ ॥

19ਜਿਸੁ ਭਾਵੈ ਤਿਸ ਹੀ ਨਿਸਤਾਰਣ ॥

20ਅੰਧ ਕੂਪ ਤੇ ਕਾਢਨਹਾਰਾ ॥

21ਪ੍ਰੇਮ ਭਗਤਿ ਹੋਵਤ ਨਿਸਤਾਰਾ ॥

22ਸਾਧ ਰੂਪ ਅਪਨਾ ਤਨੁ ਧਾਰਿਆ ॥

23ਮਹਾ ਅਗਨਿ ਤੇ ਆਪਿ ਉਬਾਰਿਆ ॥

24ਜਪ ਤਪ ਸੰਜਮ ਇਸ ਤੇ ਕਿਛੁ ਨਾਹੀ ॥

25ਆਦਿ ਅੰਤਿ ਪ੍ਰਭ ਅਗਮ ਅਗਾਹੀ ॥

26ਨਾਮੁ ਦੇਹਿ ਮਾਗੈ ਦਾਸੁ ਤੇਰਾ ॥

27ਹਰਿ ਜੀਵਨ ਪਦੁ ਨਾਨਕ ਪ੍ਰਭੁ ਮੇਰਾ ॥੪॥੩॥੧੯॥

28ਮਾਰੂ ਮਹਲਾ ੫ ॥

29ਕਤ ਕਉ ਡਹਕਾਵਹੁ ਲੋਗਾ ਮੋਹਨ ਦੀਨ ਕਿਰਪਾਈ ॥੧॥

30ਐਸੀ ਜਾਨਿ ਪਾਈ ॥

31ਸਰਣਿ ਸੂਰੋ ਗੁਰ ਦਾਤਾ ਰਾਖੈ ਆਪਿ ਵਡਾਈ ॥੧॥ ਰਹਾਉ ॥

32ਭਗਤਾ ਕਾ ਆਗਿਆਕਾਰੀ ਸਦਾ ਸਦਾ ਸੁਖਦਾਈ ॥੨॥

33ਅਪਨੇ ਕਉ ਕਿਰਪਾ ਕਰੀਅਹੁ ਇਕੁ ਨਾਮੁ ਧਿਆਈ ॥੩॥

34ਨਾਨਕੁ ਦੀਨੁ ਨਾਮੁ ਮਾਗੈ ਦੁਤੀਆ ਭਰਮੁ ਚੁਕਾਈ ॥੪॥੪॥੨੦॥

35ਮਾਰੂ ਮਹਲਾ ੫ ॥

36ਮੇਰਾ ਠਾਕੁਰੁ ਅਤਿ ਭਾਰਾ ॥

37ਮੋਹਿ ਸੇਵਕੁ ਬੇਚਾਰਾ ॥੧॥

38ਮੋਹਨੁ ਲਾਲੁ ਮੇਰਾ ਪ੍ਰੀਤਮ ਮਨ ਪ੍ਰਾਨਾ ॥

39ਮੋ ਕਉ ਦੇਹੁ ਦਾਨਾ ॥੧॥ ਰਹਾਉ ॥

40ਸਗਲੇ ਮੈ ਦੇਖੇ ਜੋਈ ॥

41ਬੀਜਉ ਅਵਰੁ ਨ ਕੋਈ ॥੨॥

42ਜੀਅਨ ਪ੍ਰਤਿਪਾਲਿ ਸਮਾਹੈ ॥

43ਹੈ ਹੋਸੀ ਆਹੇ ॥੩॥

44ਦਇਆ ਮੋਹਿ ਕੀਜੈ ਦੇਵਾ ॥

45ਨਾਨਕ ਲਾਗੋ ਸੇਵਾ ॥੪॥੫॥੨੧॥

46ਮਾਰੂ ਮਹਲਾ ੫ ॥

47ਪਤਿਤ ਉਧਾਰਨ ਤਾਰਨ ਬਲਿ ਬਲਿ ਬਲੇ ਬਲਿ ਜਾਈਐ ॥

48ਐਸਾ ਕੋਈ ਭੇਟੈ ਸੰਤੁ ਜਿਤੁ ਹਰਿ ਹਰੇ ਹਰਿ ਧਿਆਈਐ ॥੧॥

49ਮੋ ਕਉ ਕੋਇ ਨ ਜਾਨਤ ਕਹੀਅਤ ਦਾਸੁ ਤੁਮਾਰਾ ॥

50ਏਹਾ ਓਟ ਆਧਾਰਾ ॥੧॥ ਰਹਾਉ ॥

51ਸਰਬ ਧਾਰਨ ਪ੍ਰਤਿਪਾਰਨ ਇਕ ਬਿਨਉ ਦੀਨਾ ॥

52ਤੁਮਰੀ ਬਿਧਿ ਤੁਮ ਹੀ ਜਾਨਹੁ ਤੁਮ ਜਲ ਹਮ ਮੀਨਾ ॥੨॥

53ਪੂਰਨ ਬਿਸਥੀਰਨ ਸੁਆਮੀ ਆਹਿ ਆਇਓ ਪਾਛੈ ॥

54ਸਗਲੋ ਭੂ ਮੰਡਲ ਖੰਡਲ ਪ੍ਰਭ ਤੁਮ ਹੀ ਆਛੈ ॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath