ਗੁਰੂ ਗ੍ਰੰਥ ਸਾਹਿਬ 1006 · Raag Maaroo · Guru Arjan Dev Ji
1ਅਟਲ ਅਖਇਓ ਦੇਵਾ ਮੋਹਨ ਅਲਖ ਅਪਾਰਾ ॥
2ਦਾਨੁ ਪਾਵਉ ਸੰਤਾ ਸੰਗੁ ਨਾਨਕ ਰੇਨੁ ਦਾਸਾਰਾ ॥੪॥੬॥੨੨॥
3ਮਾਰੂ ਮਹਲਾ ੫ ॥
4ਤ੍ਰਿਪਤਿ ਆਘਾਏ ਸੰਤਾ ॥
5ਗੁਰ ਜਾਨੇ ਜਿਨ ਮੰਤਾ ॥
6ਤਾ ਕੀ ਕਿਛੁ ਕਹਨੁ ਨ ਜਾਈ ॥
7ਜਾ ਕਉ ਨਾਮ ਬਡਾਈ ॥੧॥
8ਲਾਲੁ ਅਮੋਲਾ ਲਾਲੋ ॥
9ਅਗਹ ਅਤੋਲਾ ਨਾਮੋ ॥੧॥ ਰਹਾਉ ॥
10ਅਵਿਗਤ ਸਿਉ ਮਾਨਿਆ ਮਾਨੋ ॥
11ਗੁਰਮੁਖਿ ਤਤੁ ਗਿਆਨੋ ॥
12ਪੇਖਤ ਸਗਲ ਧਿਆਨੋ ॥
13ਤਜਿਓ ਮਨ ਤੇ ਅਭਿਮਾਨੋ ॥੨॥
14ਨਿਹਚਲੁ ਤਿਨ ਕਾ ਠਾਣਾ ॥
15ਗੁਰ ਤੇ ਮਹਲੁ ਪਛਾਣਾ ॥
16ਅਨਦਿਨੁ ਗੁਰ ਮਿਲਿ ਜਾਗੇ ॥
17ਹਰਿ ਕੀ ਸੇਵਾ ਲਾਗੇ ॥੩॥
18ਪੂਰਨ ਤ੍ਰਿਪਤਿ ਅਘਾਏ ॥
19ਸਹਜ ਸਮਾਧਿ ਸੁਭਾਏ ॥
20ਹਰਿ ਭੰਡਾਰੁ ਹਾਥਿ ਆਇਆ ॥
21ਨਾਨਕ ਗੁਰ ਤੇ ਪਾਇਆ ॥੪॥੭॥੨੩॥
22ਮਾਰੂ ਮਹਲਾ ੫ ਘਰੁ ੬ ਦੁਪਦੇ
23ੴ ਸਤਿਗੁਰ ਪ੍ਰਸਾਦਿ ॥
24ਛੋਡਿ ਸਗਲ ਸਿਆਣਪਾ ਮਿਲਿ ਸਾਧ ਤਿਆਗਿ ਗੁਮਾਨੁ ॥
25ਅਵਰੁ ਸਭੁ ਕਿਛੁ ਮਿਥਿਆ ਰਸਨਾ ਰਾਮ ਰਾਮ ਵਖਾਨੁ ॥੧॥
26ਮੇਰੇ ਮਨ ਕਰਨ ਸੁਣਿ ਹਰਿ ਨਾਮੁ ॥
27ਮਿਟਹਿ ਅਘ ਤੇਰੇ ਜਨਮ ਜਨਮ ਕੇ ਕਵਨੁ ਬਪੁਰੋ ਜਾਮੁ ॥੧॥ ਰਹਾਉ ॥
28ਦੂਖ ਦੀਨ ਨ ਭਉ ਬਿਆਪੈ ਮਿਲੈ ਸੁਖ ਬਿਸ੍ਰਾਮੁ ॥
29ਗੁਰ ਪ੍ਰਸਾਦਿ ਨਾਨਕੁ ਬਖਾਨੈ ਹਰਿ ਭਜਨੁ ਤਤੁ ਗਿਆਨੁ ॥੨॥੧॥੨੪॥
30ਮਾਰੂ ਮਹਲਾ ੫ ॥
31ਜਿਨੀ ਨਾਮੁ ਵਿਸਾਰਿਆ ਸੇ ਹੋਤ ਦੇਖੇ ਖੇਹ ॥
32ਪੁਤ੍ਰ ਮਿਤ੍ਰ ਬਿਲਾਸ ਬਨਿਤਾ ਤੂਟਤੇ ਏ ਨੇਹ ॥੧॥
33ਮੇਰੇ ਮਨ ਨਾਮੁ ਨਿਤ ਨਿਤ ਲੇਹ ॥
34ਜਲਤ ਨਾਹੀ ਅਗਨਿ ਸਾਗਰ ਸੂਖੁ ਮਨਿ ਤਨਿ ਦੇਹ ॥੧॥ ਰਹਾਉ ॥
35ਬਿਰਖ ਛਾਇਆ ਜੈਸੇ ਬਿਨਸਤ ਪਵਨ ਝੂਲਤ ਮੇਹ ॥
36ਹਰਿ ਭਗਤਿ ਦ੍ਰਿੜੁ ਮਿਲੁ ਸਾਧ ਨਾਨਕ ਤੇਰੈ ਕਾਮਿ ਆਵਤ ਏਹ ॥੨॥੨॥੨੫॥
37ਮਾਰੂ ਮਹਲਾ ੫ ॥
38ਪੁਰਖੁ ਪੂਰਨ ਸੁਖਹ ਦਾਤਾ ਸੰਗਿ ਬਸਤੋ ਨੀਤ ॥
39ਮਰੈ ਨ ਆਵੈ ਨ ਜਾਇ ਬਿਨਸੈ ਬਿਆਪਤ ਉਸਨ ਨ ਸੀਤ ॥੧॥
40ਮੇਰੇ ਮਨ ਨਾਮ ਸਿਉ ਕਰਿ ਪ੍ਰੀਤਿ ॥
41ਚੇਤਿ ਮਨ ਮਹਿ ਹਰਿ ਹਰਿ ਨਿਧਾਨਾ ਏਹ ਨਿਰਮਲ ਰੀਤਿ ॥੧॥ ਰਹਾਉ ॥
42ਕ੍ਰਿਪਾਲ ਦਇਆਲ ਗੋਪਾਲ ਗੋਬਿਦ ਜੋ ਜਪੈ ਤਿਸੁ ਸੀਧਿ ॥
43ਨਵਲ ਨਵਤਨ ਚਤੁਰ ਸੁੰਦਰ ਮਨੁ ਨਾਨਕ ਤਿਸੁ ਸੰਗਿ ਬੀਧਿ ॥੨॥੩॥੨੬॥
44ਮਾਰੂ ਮਹਲਾ ੫ ॥
45ਚਲਤ ਬੈਸਤ ਸੋਵਤ ਜਾਗਤ ਗੁਰ ਮੰਤ੍ਰੁ ਰਿਦੈ ਚਿਤਾਰਿ ॥
46ਚਰਣ ਸਰਣ ਭਜੁ ਸੰਗਿ ਸਾਧੂ ਭਵ ਸਾਗਰ ਉਤਰਹਿ ਪਾਰਿ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath