ਗੁਰੂ ਗ੍ਰੰਥ ਸਾਹਿਬ 1007 · Raag Maaroo · Guru Arjan Dev Ji
1ਮੇਰੇ ਮਨ ਨਾਮੁ ਹਿਰਦੈ ਧਾਰਿ ॥
2ਕਰਿ ਪ੍ਰੀਤਿ ਮਨੁ ਤਨੁ ਲਾਇ ਹਰਿ ਸਿਉ ਅਵਰ ਸਗਲ ਵਿਸਾਰਿ ॥੧॥ ਰਹਾਉ ॥
3ਜੀਉ ਮਨੁ ਤਨੁ ਪ੍ਰਾਣ ਪ੍ਰਭ ਕੇ ਤੂ ਆਪਨ ਆਪੁ ਨਿਵਾਰਿ ॥
4ਗੋਵਿਦ ਭਜੁ ਸਭਿ ਸੁਆਰਥ ਪੂਰੇ ਨਾਨਕ ਕਬਹੁ ਨ ਹਾਰਿ ॥੨॥੪॥੨੭॥
5ਮਾਰੂ ਮਹਲਾ ੫ ॥
6ਤਜਿ ਆਪੁ ਬਿਨਸੀ ਤਾਪੁ ਰੇਣ ਸਾਧੂ ਥੀਉ ॥
7ਤਿਸਹਿ ਪਰਾਪਤਿ ਨਾਮੁ ਤੇਰਾ ਕਰਿ ਕ੍ਰਿਪਾ ਜਿਸੁ ਦੀਉ ॥੧॥
8ਮੇਰੇ ਮਨ ਨਾਮੁ ਅੰਮ੍ਰਿਤੁ ਪੀਉ ॥
9ਆਨ ਸਾਦ ਬਿਸਾਰਿ ਹੋਛੇ ਅਮਰੁ ਜੁਗੁ ਜੁਗੁ ਜੀਉ ॥੧॥ ਰਹਾਉ ॥
10ਨਾਮੁ ਇਕ ਰਸ ਰੰਗ ਨਾਮਾ ਨਾਮਿ ਲਾਗੀ ਲੀਉ ॥
11ਮੀਤੁ ਸਾਜਨੁ ਸਖਾ ਬੰਧਪੁ ਹਰਿ ਏਕੁ ਨਾਨਕ ਕੀਉ ॥੨॥੫॥੨੮॥
12ਮਾਰੂ ਮਹਲਾ ੫ ॥
13ਪ੍ਰਤਿਪਾਲਿ ਮਾਤਾ ਉਦਰਿ ਰਾਖੈ ਲਗਨਿ ਦੇਤ ਨ ਸੇਕ ॥
14ਸੋਈ ਸੁਆਮੀ ਈਹਾ ਰਾਖੈ ਬੂਝੁ ਬੁਧਿ ਬਿਬੇਕ ॥੧॥
15ਮੇਰੇ ਮਨ ਨਾਮ ਕੀ ਕਰਿ ਟੇਕ ॥
16ਤਿਸਹਿ ਬੂਝੁ ਜਿਨਿ ਤੂ ਕੀਆ ਪ੍ਰਭੁ ਕਰਣ ਕਾਰਣ ਏਕ ॥੧॥ ਰਹਾਉ ॥
17ਚੇਤਿ ਮਨ ਮਹਿ ਤਜਿ ਸਿਆਣਪ ਛੋਡਿ ਸਗਲੇ ਭੇਖ ॥
18ਸਿਮਰਿ ਹਰਿ ਹਰਿ ਸਦਾ ਨਾਨਕ ਤਰੇ ਕਈ ਅਨੇਕ ॥੨॥੬॥੨੯॥
19ਮਾਰੂ ਮਹਲਾ ੫ ॥
20ਪਤਿਤ ਪਾਵਨ ਨਾਮੁ ਜਾ ਕੋ ਅਨਾਥ ਕੋ ਹੈ ਨਾਥੁ ॥
21ਮਹਾ ਭਉਜਲ ਮਾਹਿ ਤੁਲਹੋ ਜਾ ਕੋ ਲਿਖਿਓ ਮਾਥ ॥੧॥
22ਡੂਬੇ ਨਾਮ ਬਿਨੁ ਘਨ ਸਾਥ ॥
23ਕਰਣ ਕਾਰਣੁ ਚਿਤਿ ਨ ਆਵੈ ਦੇ ਕਰਿ ਰਾਖੈ ਹਾਥ ॥੧॥ ਰਹਾਉ ॥
24ਸਾਧਸੰਗਤਿ ਗੁਣ ਉਚਾਰਣ ਹਰਿ ਨਾਮ ਅੰਮ੍ਰਿਤ ਪਾਥ ॥
25ਕਰਹੁ ਕ੍ਰਿਪਾ ਮੁਰਾਰਿ ਮਾਧਉ ਸੁਣਿ ਨਾਨਕ ਜੀਵੈ ਗਾਥ ॥੨॥੭॥੩੦॥
26ਮਾਰੂ ਅੰਜੁਲੀ ਮਹਲਾ ੫ ਘਰੁ ੭
27ੴ ਸਤਿਗੁਰ ਪ੍ਰਸਾਦਿ ॥
28ਸੰਜੋਗੁ ਵਿਜੋਗੁ ਧੁਰਹੁ ਹੀ ਹੂਆ ॥
29ਪੰਚ ਧਾਤੁ ਕਰਿ ਪੁਤਲਾ ਕੀਆ ॥
30ਸਾਹੈ ਕੈ ਫੁਰਮਾਇਅੜੈ ਜੀ ਦੇਹੀ ਵਿਚਿ ਜੀਉ ਆਇ ਪਇਆ ॥੧॥
31ਜਿਥੈ ਅਗਨਿ ਭਖੈ ਭੜਹਾਰੇ ॥
32ਊਰਧ ਮੁਖ ਮਹਾ ਗੁਬਾਰੇ ॥
33ਸਾਸਿ ਸਾਸਿ ਸਮਾਲੇ ਸੋਈ ਓਥੈ ਖਸਮਿ ਛਡਾਇ ਲਇਆ ॥੨॥
34ਵਿਚਹੁ ਗਰਭੈ ਨਿਕਲਿ ਆਇਆ ॥
35ਖਸਮੁ ਵਿਸਾਰਿ ਦੁਨੀ ਚਿਤੁ ਲਾਇਆ ॥
36ਆਵੈ ਜਾਇ ਭਵਾਈਐ ਜੋਨੀ ਰਹਣੁ ਨ ਕਿਤਹੀ ਥਾਇ ਭਇਆ ॥੩॥
37ਮਿਹਰਵਾਨਿ ਰਖਿ ਲਇਅਨੁ ਆਪੇ ॥
38ਜੀਅ ਜੰਤ ਸਭਿ ਤਿਸ ਕੇ ਥਾਪੇ ॥
39ਜਨਮੁ ਪਦਾਰਥੁ ਜਿਣਿ ਚਲਿਆ ਨਾਨਕ ਆਇਆ ਸੋ ਪਰਵਾਣੁ ਥਿਆ ॥੪॥੧॥੩੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath