ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1008 · Raag Maaroo

1ਮਾਰੂ ਮਹਲਾ ੫ ॥

2ਵੈਦੋ ਨ ਵਾਈ ਭੈਣੋ ਨ ਭਾਈ ਏਕੋ ਸਹਾਈ ਰਾਮੁ ਹੇ ॥੧॥

3ਕੀਤਾ ਜਿਸੋ ਹੋਵੈ ਪਾਪਾਂ ਮਲੋ ਧੋਵੈ ਸੋ ਸਿਮਰਹੁ ਪਰਧਾਨੁ ਹੇ ॥੨॥

4ਘਟਿ ਘਟੇ ਵਾਸੀ ਸਰਬ ਨਿਵਾਸੀ ਅਸਥਿਰੁ ਜਾ ਕਾ ਥਾਨੁ ਹੇ ॥੩॥

5ਆਵੈ ਨ ਜਾਵੈ ਸੰਗੇ ਸਮਾਵੈ ਪੂਰਨ ਜਾ ਕਾ ਕਾਮੁ ਹੇ ॥੪॥

6ਭਗਤ ਜਨਾ ਕਾ ਰਾਖਣਹਾਰਾ ॥

7ਸੰਤ ਜੀਵਹਿ ਜਪਿ ਪ੍ਰਾਨ ਅਧਾਰਾ ॥

8ਕਰਨ ਕਾਰਨ ਸਮਰਥੁ ਸੁਆਮੀ ਨਾਨਕੁ ਤਿਸੁ ਕੁਰਬਾਨੁ ਹੇ ॥੫॥੨॥੩੨॥

9ੴ ਸਤਿਗੁਰ ਪ੍ਰਸਾਦਿ ॥

10ਮਾਰੂ ਮਹਲਾ ੯ ॥

11ਹਰਿ ਕੋ ਨਾਮੁ ਸਦਾ ਸੁਖਦਾਈ ॥

12ਜਾ ਕਉ ਸਿਮਰਿ ਅਜਾਮਲੁ ਉਧਰਿਓ ਗਨਿਕਾ ਹੂ ਗਤਿ ਪਾਈ ॥੧॥ ਰਹਾਉ ॥

13ਪੰਚਾਲੀ ਕਉ ਰਾਜ ਸਭਾ ਮਹਿ ਰਾਮ ਨਾਮ ਸੁਧਿ ਆਈ ॥

14ਤਾ ਕੋ ਦੂਖੁ ਹਰਿਓ ਕਰੁਣਾ ਮੈ ਅਪਨੀ ਪੈਜ ਬਢਾਈ ॥੧॥

15ਜਿਹ ਨਰ ਜਸੁ ਕਿਰਪਾ ਨਿਧਿ ਗਾਇਓ ਤਾ ਕਉ ਭਇਓ ਸਹਾਈ ॥

16ਕਹੁ ਨਾਨਕ ਮੈ ਇਹੀ ਭਰੋਸੈ ਗਹੀ ਆਨਿ ਸਰਨਾਈ ॥੨॥੧॥

17ਮਾਰੂ ਮਹਲਾ ੯ ॥

18ਅਬ ਮੈ ਕਹਾ ਕਰਉ ਰੀ ਮਾਈ ॥

19ਸਗਲ ਜਨਮੁ ਬਿਖਿਅਨ ਸਿਉ ਖੋਇਆ ਸਿਮਰਿਓ ਨਾਹਿ ਕਨੑਾਈ ॥੧॥ ਰਹਾਉ ॥

20ਕਾਲ ਫਾਸ ਜਬ ਗਰ ਮਹਿ ਮੇਲੀ ਤਿਹ ਸੁਧਿ ਸਭ ਬਿਸਰਾਈ ॥

21ਰਾਮ ਨਾਮ ਬਿਨੁ ਯਾ ਸੰਕਟ ਮਹਿ ਕੋ ਅਬ ਹੋਤ ਸਹਾਈ ॥੧॥

22ਜੋ ਸੰਪਤਿ ਅਪਨੀ ਕਰਿ ਮਾਨੀ ਛਿਨ ਮਹਿ ਭਈ ਪਰਾਈ ॥

23ਕਹੁ ਨਾਨਕ ਯਹ ਸੋਚ ਰਹੀ ਮਨਿ ਹਰਿ ਜਸੁ ਕਬਹੂ ਨ ਗਾਈ ॥੨॥੨॥

24ਮਾਰੂ ਮਹਲਾ ੯ ॥

25ਮਾਈ ਮੈ ਮਨ ਕੋ ਮਾਨੁ ਨ ਤਿਆਗਿਓ ॥

26ਮਾਇਆ ਕੇ ਮਦਿ ਜਨਮੁ ਸਿਰਾਇਓ ਰਾਮ ਭਜਨਿ ਨਹੀ ਲਾਗਿਓ ॥੧॥ ਰਹਾਉ ॥

27ਜਮ ਕੋ ਡੰਡੁ ਪਰਿਓ ਸਿਰ ਊਪਰਿ ਤਬ ਸੋਵਤ ਤੈ ਜਾਗਿਓ ॥

28ਕਹਾ ਹੋਤ ਅਬ ਕੈ ਪਛੁਤਾਏ ਛੂਟਤ ਨਾਹਿਨ ਭਾਗਿਓ ॥੧॥

29ਇਹ ਚਿੰਤਾ ਉਪਜੀ ਘਟ ਮਹਿ ਜਬ ਗੁਰ ਚਰਨਨ ਅਨੁਰਾਗਿਓ ॥

30ਸੁਫਲੁ ਜਨਮੁ ਨਾਨਕ ਤਬ ਹੂਆ ਜਉ ਪ੍ਰਭ ਜਸ ਮਹਿ ਪਾਗਿਓ ॥੨॥੩॥

31ਮਾਰੂ ਅਸਟਪਦੀਆ ਮਹਲਾ ੧ ਘਰੁ ੧

32ੴ ਸਤਿਗੁਰ ਪ੍ਰਸਾਦਿ ॥

33ਬੇਦ ਪੁਰਾਣ ਕਥੇ ਸੁਣੇ ਹਾਰੇ ਮੁਨੀ ਅਨੇਕਾ ॥

34ਅਠਸਠਿ ਤੀਰਥ ਬਹੁ ਘਣਾ ਭ੍ਰਮਿ ਥਾਕੇ ਭੇਖਾ ॥

35ਸਾਚੋ ਸਾਹਿਬੁ ਨਿਰਮਲੋ ਮਨਿ ਮਾਨੈ ਏਕਾ ॥੧॥

36ਤੂ ਅਜਰਾਵਰੁ ਅਮਰੁ ਤੂ ਸਭ ਚਾਲਣਹਾਰੀ ॥

37ਨਾਮੁ ਰਸਾਇਣੁ ਭਾਇ ਲੈ ਪਰਹਰਿ ਦੁਖੁ ਭਾਰੀ ॥੧॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath