ਗੁਰੂ ਗ੍ਰੰਥ ਸਾਹਿਬ 1009 · Raag Maaroo · Guru Nanak Dev Ji
1ਹਰਿ ਪੜੀਐ ਹਰਿ ਬੁਝੀਐ ਗੁਰਮਤੀ ਨਾਮਿ ਉਧਾਰਾ ॥
2ਗੁਰਿ ਪੂਰੈ ਪੂਰੀ ਮਤਿ ਹੈ ਪੂਰੈ ਸਬਦਿ ਬੀਚਾਰਾ ॥
3ਅਠਸਠਿ ਤੀਰਥ ਹਰਿ ਨਾਮੁ ਹੈ ਕਿਲਵਿਖ ਕਾਟਣਹਾਰਾ ॥੨॥
4ਜਲੁ ਬਿਲੋਵੈ ਜਲੁ ਮਥੈ ਤਤੁ ਲੋੜੈ ਅੰਧੁ ਅਗਿਆਨਾ ॥
5ਗੁਰਮਤੀ ਦਧਿ ਮਥੀਐ ਅੰਮ੍ਰਿਤੁ ਪਾਈਐ ਨਾਮੁ ਨਿਧਾਨਾ ॥
6ਮਨਮੁਖ ਤਤੁ ਨ ਜਾਣਨੀ ਪਸੂ ਮਾਹਿ ਸਮਾਨਾ ॥੩॥
7ਹਉਮੈ ਮੇਰਾ ਮਰੀ ਮਰੁ ਮਰਿ ਜੰਮੈ ਵਾਰੋ ਵਾਰ ॥
8ਗੁਰ ਕੈ ਸਬਦੇ ਜੇ ਮਰੈ ਫਿਰਿ ਮਰੈ ਨ ਦੂਜੀ ਵਾਰ ॥
9ਗੁਰਮਤੀ ਜਗਜੀਵਨੁ ਮਨਿ ਵਸੈ ਸਭਿ ਕੁਲ ਉਧਾਰਣਹਾਰ ॥੪॥
10ਸਚਾ ਵਖਰੁ ਨਾਮੁ ਹੈ ਸਚਾ ਵਾਪਾਰਾ ॥
11ਲਾਹਾ ਨਾਮੁ ਸੰਸਾਰਿ ਹੈ ਗੁਰਮਤੀ ਵੀਚਾਰਾ ॥
12ਦੂਜੈ ਭਾਇ ਕਾਰ ਕਮਾਵਣੀ ਨਿਤ ਤੋਟਾ ਸੈਸਾਰਾ ॥੫॥
13ਸਾਚੀ ਸੰਗਤਿ ਥਾਨੁ ਸਚੁ ਸਚੇ ਘਰ ਬਾਰਾ ॥ ਸਚਾ ਭੋਜਨੁ ਭਾਉ ਸਚੁ ਸਚੁ ਨਾਮੁ ਅਧਾਰਾ ॥
14ਸਚੀ ਬਾਣੀ ਸੰਤੋਖਿਆ ਸਚਾ ਸਬਦੁ ਵੀਚਾਰਾ ॥੬॥
15ਰਸ ਭੋਗਣ ਪਾਤਿਸਾਹੀਆ ਦੁਖ ਸੁਖ ਸੰਘਾਰਾ ॥
16ਮੋਟਾ ਨਾਉ ਧਰਾਈਐ ਗਲਿ ਅਉਗਣ ਭਾਰਾ ॥
17ਮਾਣਸ ਦਾਤਿ ਨ ਹੋਵਈ ਤੂ ਦਾਤਾ ਸਾਰਾ ॥੭॥
18ਅਗਮ ਅਗੋਚਰੁ ਤੂ ਧਣੀ ਅਵਿਗਤੁ ਅਪਾਰਾ ॥
19ਗੁਰ ਸਬਦੀ ਦਰੁ ਜੋਈਐ ਮੁਕਤੇ ਭੰਡਾਰਾ ॥
20ਨਾਨਕ ਮੇਲੁ ਨ ਚੂਕਈ ਸਾਚੇ ਵਾਪਾਰਾ ॥੮॥੧॥
21ਮਾਰੂ ਮਹਲਾ ੧ ॥
22ਬਿਖੁ ਬੋਹਿਥਾ ਲਾਦਿਆ ਦੀਆ ਸਮੁੰਦ ਮੰਝਾਰਿ ॥
23ਕੰਧੀ ਦਿਸਿ ਨ ਆਵਈ ਨਾ ਉਰਵਾਰੁ ਨ ਪਾਰੁ ॥
24ਵੰਝੀ ਹਾਥਿ ਨ ਖੇਵਟੂ ਜਲੁ ਸਾਗਰੁ ਅਸਰਾਲੁ ॥੧॥
25ਬਾਬਾ ਜਗੁ ਫਾਥਾ ਮਹਾ ਜਾਲਿ ॥
26ਗੁਰ ਪਰਸਾਦੀ ਉਬਰੇ ਸਚਾ ਨਾਮੁ ਸਮਾਲਿ ॥੧॥ ਰਹਾਉ ॥
27ਸਤਿਗੁਰੂ ਹੈ ਬੋਹਿਥਾ ਸਬਦਿ ਲੰਘਾਵਣਹਾਰੁ ॥
28ਤਿਥੈ ਪਵਣੁ ਨ ਪਾਵਕੋ ਨਾ ਜਲੁ ਨਾ ਆਕਾਰੁ ॥
29ਤਿਥੈ ਸਚਾ ਸਚਿ ਨਾਇ ਭਵਜਲ ਤਾਰਣਹਾਰੁ ॥੨॥
30ਗੁਰਮੁਖਿ ਲੰਘੇ ਸੇ ਪਾਰਿ ਪਏ ਸਚੇ ਸਿਉ ਲਿਵ ਲਾਇ ॥
31ਆਵਾ ਗਉਣੁ ਨਿਵਾਰਿਆ ਜੋਤੀ ਜੋਤਿ ਮਿਲਾਇ ॥
32ਗੁਰਮਤੀ ਸਹਜੁ ਊਪਜੈ ਸਚੇ ਰਹੈ ਸਮਾਇ ॥੩॥
33ਸਪੁ ਪਿੜਾਈ ਪਾਈਐ ਬਿਖੁ ਅੰਤਰਿ ਮਨਿ ਰੋਸੁ ॥
34ਪੂਰਬਿ ਲਿਖਿਆ ਪਾਈਐ ਕਿਸ ਨੋ ਦੀਜੈ ਦੋਸੁ ॥
35ਗੁਰਮੁਖਿ ਗਾਰੜੁ ਜੇ ਸੁਣੇ ਮੰਨੇ ਨਾਉ ਸੰਤੋਸੁ ॥੪॥
36ਮਾਗਰਮਛੁ ਫਹਾਈਐ ਕੁੰਡੀ ਜਾਲੁ ਵਤਾਇ ॥
37ਦੁਰਮਤਿ ਫਾਥਾ ਫਾਹੀਐ ਫਿਰਿ ਫਿਰਿ ਪਛੋਤਾਇ ॥
38ਜੰਮਣ ਮਰਣੁ ਨ ਸੁਝਈ ਕਿਰਤੁ ਨ ਮੇਟਿਆ ਜਾਇ ॥੫॥
39ਹਉਮੈ ਬਿਖੁ ਪਾਇ ਜਗਤੁ ਉਪਾਇਆ ਸਬਦੁ ਵਸੈ ਬਿਖੁ ਜਾਇ ॥
40ਜਰਾ ਜੋਹਿ ਨ ਸਕਈ ਸਚਿ ਰਹੈ ਲਿਵ ਲਾਇ ॥
41ਜੀਵਨ ਮੁਕਤੁ ਸੋ ਆਖੀਐ ਜਿਸੁ ਵਿਚਹੁ ਹਉਮੈ ਜਾਇ ॥੬॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath