ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 100 · Raag Maajh · Guru Arjan Dev Ji

1ਰੇਨੁ ਸੰਤਨ ਕੀ ਮੇਰੈ ਮੁਖਿ ਲਾਗੀ ॥

2ਦੁਰਮਤਿ ਬਿਨਸੀ ਕੁਬੁਧਿ ਅਭਾਗੀ ॥

3ਸਚ ਘਰਿ ਬੈਸਿ ਰਹੇ ਗੁਣ ਗਾਏ ਨਾਨਕ ਬਿਨਸੇ ਕੂਰਾ ਜੀਉ ॥੪॥੧੧॥੧੮॥

4ਮਾਝ ਮਹਲਾ ੫ ॥

5ਵਿਸਰੁ ਨਾਹੀ ਏਵਡ ਦਾਤੇ ॥

6ਕਰਿ ਕਿਰਪਾ ਭਗਤਨ ਸੰਗਿ ਰਾਤੇ ॥

7ਦਿਨਸੁ ਰੈਣਿ ਜਿਉ ਤੁਧੁ ਧਿਆਈ ਏਹੁ ਦਾਨੁ ਮੋਹਿ ਕਰਣਾ ਜੀਉ ॥੧॥

8ਮਾਟੀ ਅੰਧੀ ਸੁਰਤਿ ਸਮਾਈ ॥

9ਸਭ ਕਿਛੁ ਦੀਆ ਭਲੀਆ ਜਾਈ ॥

10ਅਨਦ ਬਿਨੋਦ ਚੋਜ ਤਮਾਸੇ ਤੁਧੁ ਭਾਵੈ ਸੋ ਹੋਣਾ ਜੀਉ ॥੨॥

11ਜਿਸ ਦਾ ਦਿਤਾ ਸਭੁ ਕਿਛੁ ਲੈਣਾ ॥

12ਛਤੀਹ ਅੰਮ੍ਰਿਤ ਭੋਜਨੁ ਖਾਣਾ ॥

13ਸੇਜ ਸੁਖਾਲੀ ਸੀਤਲੁ ਪਵਣਾ ਸਹਜ ਕੇਲ ਰੰਗ ਕਰਣਾ ਜੀਉ ॥੩॥

14ਸਾ ਬੁਧਿ ਦੀਜੈ ਜਿਤੁ ਵਿਸਰਹਿ ਨਾਹੀ ॥

15ਸਾ ਮਤਿ ਦੀਜੈ ਜਿਤੁ ਤੁਧੁ ਧਿਆਈ ॥

16ਸਾਸ ਸਾਸ ਤੇਰੇ ਗੁਣ ਗਾਵਾ ਓਟ ਨਾਨਕ ਗੁਰ ਚਰਣਾ ਜੀਉ ॥੪॥੧੨॥੧੯॥

17ਮਾਝ ਮਹਲਾ ੫ ॥

18ਸਿਫਤਿ ਸਾਲਾਹਣੁ ਤੇਰਾ ਹੁਕਮੁ ਰਜਾਈ ॥

19ਸੋ ਗਿਆਨੁ ਧਿਆਨੁ ਜੋ ਤੁਧੁ ਭਾਈ ॥

20ਸੋਈ ਜਪੁ ਜੋ ਪ੍ਰਭ ਜੀਉ ਭਾਵੈ ਭਾਣੈ ਪੂਰ ਗਿਆਨਾ ਜੀਉ ॥੧॥

21ਅੰਮ੍ਰਿਤੁ ਨਾਮੁ ਤੇਰਾ ਸੋਈ ਗਾਵੈ ॥ ਜੋ ਸਾਹਿਬ ਤੇਰੈ ਮਨਿ ਭਾਵੈ ॥

22ਤੂੰ ਸੰਤਨ ਕਾ ਸੰਤ ਤੁਮਾਰੇ ਸੰਤ ਸਾਹਿਬ ਮਨੁ ਮਾਨਾ ਜੀਉ ॥੨॥

23ਤੂੰ ਸੰਤਨ ਕੀ ਕਰਹਿ ਪ੍ਰਤਿਪਾਲਾ ॥

24ਸੰਤ ਖੇਲਹਿ ਤੁਮ ਸੰਗਿ ਗੋਪਾਲਾ ॥

25ਅਪੁਨੇ ਸੰਤ ਤੁਧੁ ਖਰੇ ਪਿਆਰੇ ਤੂ ਸੰਤਨ ਕੇ ਪ੍ਰਾਨਾ ਜੀਉ ॥੩॥

26ਉਨ ਸੰਤਨ ਕੈ ਮੇਰਾ ਮਨੁ ਕੁਰਬਾਨੇ ॥

27ਜਿਨ ਤੂੰ ਜਾਤਾ ਜੋ ਤੁਧੁ ਮਨਿ ਭਾਨੇ ॥

28ਤਿਨ ਕੈ ਸੰਗਿ ਸਦਾ ਸੁਖੁ ਪਾਇਆ ਹਰਿ ਰਸ ਨਾਨਕ ਤ੍ਰਿਪਤਿ ਅਘਾਨਾ ਜੀਉ ॥੪॥੧੩॥੨੦॥

29ਮਾਝ ਮਹਲਾ ੫ ॥

30ਤੂੰ ਜਲਨਿਧਿ ਹਮ ਮੀਨ ਤੁਮਾਰੇ ॥

31ਤੇਰਾ ਨਾਮੁ ਬੂੰਦ ਹਮ ਚਾਤ੍ਰਿਕ ਤਿਖਹਾਰੇ ॥

32ਤੁਮਰੀ ਆਸ ਪਿਆਸਾ ਤੁਮਰੀ ਤੁਮ ਹੀ ਸੰਗਿ ਮਨੁ ਲੀਨਾ ਜੀਉ ॥੧॥

33ਜਿਉ ਬਾਰਿਕੁ ਪੀ ਖੀਰੁ ਅਘਾਵੈ ॥

34ਜਿਉ ਨਿਰਧਨੁ ਧਨੁ ਦੇਖਿ ਸੁਖੁ ਪਾਵੈ ॥

35ਤ੍ਰਿਖਾਵੰਤ ਜਲੁ ਪੀਵਤ ਠੰਢਾ ਤਿਉ ਹਰਿ ਸੰਗਿ ਇਹੁ ਮਨੁ ਭੀਨਾ ਜੀਉ ॥੨॥

36ਜਿਉ ਅੰਧਿਆਰੈ ਦੀਪਕੁ ਪਰਗਾਸਾ ॥

37ਭਰਤਾ ਚਿਤਵਤ ਪੂਰਨ ਆਸਾ ॥

38ਮਿਲਿ ਪ੍ਰੀਤਮ ਜਿਉ ਹੋਤ ਅਨੰਦਾ ਤਿਉ ਹਰਿ ਰੰਗਿ ਮਨੁ ਰੰਗੀਨਾ ਜੀਉ ॥੩॥

39ਸੰਤਨ ਮੋ ਕਉ ਹਰਿ ਮਾਰਗਿ ਪਾਇਆ ॥

40ਸਾਧ ਕ੍ਰਿਪਾਲਿ ਹਰਿ ਸੰਗਿ ਗਿਝਾਇਆ ॥

41ਹਰਿ ਹਮਰਾ ਹਮ ਹਰਿ ਕੇ ਦਾਸੇ ਨਾਨਕ ਸਬਦੁ ਗੁਰੂ ਸਚੁ ਦੀਨਾ ਜੀਉ ॥੪॥੧੪॥੨੧॥

42ਮਾਝ ਮਹਲਾ ੫ ॥

43ਅੰਮ੍ਰਿਤ ਨਾਮੁ ਸਦਾ ਨਿਰਮਲੀਆ ॥

44ਸੁਖਦਾਈ ਦੂਖ ਬਿਡਾਰਨ ਹਰੀਆ ॥

45ਅਵਰਿ ਸਾਦ ਚਖਿ ਸਗਲੇ ਦੇਖੇ ਮਨ ਹਰਿ ਰਸੁ ਸਭ ਤੇ ਮੀਠਾ ਜੀਉ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath