ਗੁਰੂ ਗ੍ਰੰਥ ਸਾਹਿਬ 1010 · Raag Maaroo · Guru Nanak Dev Ji
1ਧੰਧੈ ਧਾਵਤ ਜਗੁ ਬਾਧਿਆ ਨਾ ਬੂਝੈ ਵੀਚਾਰੁ ॥
2ਜੰਮਣ ਮਰਣੁ ਵਿਸਾਰਿਆ ਮਨਮੁਖ ਮੁਗਧੁ ਗਵਾਰੁ ॥
3ਗੁਰਿ ਰਾਖੇ ਸੇ ਉਬਰੇ ਸਚਾ ਸਬਦੁ ਵੀਚਾਰਿ ॥੭॥
4ਸੂਹਟੁ ਪਿੰਜਰਿ ਪ੍ਰੇਮ ਕੈ ਬੋਲੈ ਬੋਲਣਹਾਰੁ ॥
5ਸਚੁ ਚੁਗੈ ਅੰਮ੍ਰਿਤੁ ਪੀਐ ਉਡੈ ਤ ਏਕਾ ਵਾਰ ॥
6ਗੁਰਿ ਮਿਲਿਐ ਖਸਮੁ ਪਛਾਣੀਐ ਕਹੁ ਨਾਨਕ ਮੋਖ ਦੁਆਰੁ ॥੮॥੨॥
7ਮਾਰੂ ਮਹਲਾ ੧ ॥
8ਸਬਦਿ ਮਰੈ ਤਾ ਮਾਰਿ ਮਰੁ ਭਾਗੋ ਕਿਸੁ ਪਹਿ ਜਾਉ ॥
9ਜਿਸ ਕੈ ਡਰਿ ਭੈ ਭਾਗੀਐ ਅੰਮ੍ਰਿਤੁ ਤਾ ਕੋ ਨਾਉ ॥
10ਮਾਰਹਿ ਰਾਖਹਿ ਏਕੁ ਤੂ ਬੀਜਉ ਨਾਹੀ ਥਾਉ ॥੧॥
11ਬਾਬਾ ਮੈ ਕੁਚੀਲੁ ਕਾਚਉ ਮਤਿਹੀਨ ॥
12ਨਾਮ ਬਿਨਾ ਕੋ ਕਛੁ ਨਹੀ ਗੁਰਿ ਪੂਰੈ ਪੂਰੀ ਮਤਿ ਕੀਨ ॥੧॥ ਰਹਾਉ ॥
13ਅਵਗਣਿ ਸੁਭਰ ਗੁਣ ਨਹੀ ਬਿਨੁ ਗੁਣ ਕਿਉ ਘਰਿ ਜਾਉ ॥
14ਸਹਜਿ ਸਬਦਿ ਸੁਖੁ ਊਪਜੈ ਬਿਨੁ ਭਾਗਾ ਧਨੁ ਨਾਹਿ ॥
15ਜਿਨ ਕੈ ਨਾਮੁ ਨ ਮਨਿ ਵਸੈ ਸੇ ਬਾਧੇ ਦੂਖ ਸਹਾਹਿ ॥੨॥
16ਜਿਨੀ ਨਾਮੁ ਵਿਸਾਰਿਆ ਸੇ ਕਿਤੁ ਆਏ ਸੰਸਾਰਿ ॥
17ਆਗੈ ਪਾਛੈ ਸੁਖੁ ਨਹੀ ਗਾਡੇ ਲਾਦੇ ਛਾਰੁ ॥
18ਵਿਛੁੜਿਆ ਮੇਲਾ ਨਹੀ ਦੂਖੁ ਘਣੋ ਜਮ ਦੁਆਰਿ ॥੩॥
19ਅਗੈ ਕਿਆ ਜਾਣਾ ਨਾਹਿ ਮੈ ਭੂਲੇ ਤੂ ਸਮਝਾਇ ॥
20ਭੂਲੇ ਮਾਰਗੁ ਜੋ ਦਸੇ ਤਿਸ ਕੈ ਲਾਗਉ ਪਾਇ ॥
21ਗੁਰ ਬਿਨੁ ਦਾਤਾ ਕੋ ਨਹੀ ਕੀਮਤਿ ਕਹਣੁ ਨ ਜਾਇ ॥੪॥
22ਸਾਜਨੁ ਦੇਖਾ ਤਾ ਗਲਿ ਮਿਲਾ ਸਾਚੁ ਪਠਾਇਓ ਲੇਖੁ ॥
23ਮੁਖਿ ਧਿਮਾਣੈ ਧਨ ਖੜੀ ਗੁਰਮੁਖਿ ਆਖੀ ਦੇਖੁ ॥
24ਤੁਧੁ ਭਾਵੈ ਤੂ ਮਨਿ ਵਸਹਿ ਨਦਰੀ ਕਰਮਿ ਵਿਸੇਖੁ ॥੫॥
25ਭੂਖ ਪਿਆਸੋ ਜੇ ਭਵੈ ਕਿਆ ਤਿਸੁ ਮਾਗਉ ਦੇਇ ॥
26ਬੀਜਉ ਸੂਝੈ ਕੋ ਨਹੀ ਮਨਿ ਤਨਿ ਪੂਰਨੁ ਦੇਇ ॥
27ਜਿਨਿ ਕੀਆ ਤਿਨਿ ਦੇਖਿਆ ਆਪਿ ਵਡਾਈ ਦੇਇ ॥੬॥
28ਨਗਰੀ ਨਾਇਕੁ ਨਵਤਨੋ ਬਾਲਕੁ ਲੀਲ ਅਨੂਪੁ ॥
29ਨਾਰਿ ਨ ਪੁਰਖੁ ਨ ਪੰਖਣੂ ਸਾਚਉ ਚਤੁਰੁ ਸਰੂਪੁ ॥
30ਜੋ ਤਿਸੁ ਭਾਵੈ ਸੋ ਥੀਐ ਤੂ ਦੀਪਕੁ ਤੂ ਧੂਪੁ ॥੭॥
31ਗੀਤ ਸਾਦ ਚਾਖੇ ਸੁਣੇ ਬਾਦ ਸਾਦ ਤਨਿ ਰੋਗੁ ॥
32ਸਚੁ ਭਾਵੈ ਸਾਚਉ ਚਵੈ ਛੂਟੈ ਸੋਗ ਵਿਜੋਗੁ ॥
33ਨਾਨਕ ਨਾਮੁ ਨ ਵੀਸਰੈ ਜੋ ਤਿਸੁ ਭਾਵੈ ਸੁ ਹੋਗੁ ॥੮॥੩॥
34ਮਾਰੂ ਮਹਲਾ ੧ ॥
35ਸਾਚੀ ਕਾਰ ਕਮਾਵਣੀ ਹੋਰਿ ਲਾਲਚ ਬਾਦਿ ॥
36ਇਹੁ ਮਨੁ ਸਾਚੈ ਮੋਹਿਆ ਜਿਹਵਾ ਸਚਿ ਸਾਦਿ ॥
37ਬਿਨੁ ਨਾਵੈ ਕੋ ਰਸੁ ਨਹੀ ਹੋਰਿ ਚਲਹਿ ਬਿਖੁ ਲਾਦਿ ॥੧॥
38ਐਸਾ ਲਾਲਾ ਮੇਰੇ ਲਾਲ ਕੋ ਸੁਣਿ ਖਸਮ ਹਮਾਰੇ ॥
39ਜਿਉ ਫੁਰਮਾਵਹਿ ਤਿਉ ਚਲਾ ਸਚੁ ਲਾਲ ਪਿਆਰੇ ॥੧॥ ਰਹਾਉ ॥
40ਅਨਦਿਨੁ ਲਾਲੇ ਚਾਕਰੀ ਗੋਲੇ ਸਿਰਿ ਮੀਰਾ ॥
41ਗੁਰ ਬਚਨੀ ਮਨੁ ਵੇਚਿਆ ਸਬਦਿ ਮਨੁ ਧੀਰਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath