ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1011 · Raag Maaroo · Guru Nanak Dev Ji

1ਗੁਰ ਪੂਰੇ ਸਾਬਾਸਿ ਹੈ ਕਾਟੈ ਮਨ ਪੀਰਾ ॥੨॥

2ਲਾਲਾ ਗੋਲਾ ਧਣੀ ਕੋ ਕਿਆ ਕਹਉ ਵਡਿਆਈਐ ॥

3ਭਾਣੈ ਬਖਸੇ ਪੂਰਾ ਧਣੀ ਸਚੁ ਕਾਰ ਕਮਾਈਐ ॥

4ਵਿਛੁੜਿਆ ਕਉ ਮੇਲਿ ਲਏ ਗੁਰ ਕਉ ਬਲਿ ਜਾਈਐ ॥੩॥

5ਲਾਲੇ ਗੋਲੇ ਮਤਿ ਖਰੀ ਗੁਰ ਕੀ ਮਤਿ ਨੀਕੀ ॥

6ਸਾਚੀ ਸੁਰਤਿ ਸੁਹਾਵਣੀ ਮਨਮੁਖ ਮਤਿ ਫੀਕੀ ॥

7ਮਨੁ ਤਨੁ ਤੇਰਾ ਤੂ ਪ੍ਰਭੂ ਸਚੁ ਧੀਰਕ ਧੁਰ ਕੀ ॥੪॥

8ਸਾਚੈ ਬੈਸਣੁ ਉਠਣਾ ਸਚੁ ਭੋਜਨੁ ਭਾਖਿਆ ॥

9ਚਿਤਿ ਸਚੈ ਵਿਤੋ ਸਚਾ ਸਾਚਾ ਰਸੁ ਚਾਖਿਆ ॥

10ਸਾਚੈ ਘਰਿ ਸਾਚੈ ਰਖੇ ਗੁਰ ਬਚਨਿ ਸੁਭਾਖਿਆ ॥੫॥

11ਮਨਮੁਖ ਕਉ ਆਲਸੁ ਘਣੋ ਫਾਥੇ ਓਜਾੜੀ ॥

12ਫਾਥਾ ਚੁਗੈ ਨਿਤ ਚੋਗੜੀ ਲਗਿ ਬੰਧੁ ਵਿਗਾੜੀ ॥

13ਗੁਰ ਪਰਸਾਦੀ ਮੁਕਤੁ ਹੋਇ ਸਾਚੇ ਨਿਜ ਤਾੜੀ ॥੬॥

14ਅਨਹਤਿ ਲਾਲਾ ਬੇਧਿਆ ਪ੍ਰਭ ਹੇਤਿ ਪਿਆਰੀ ॥

15ਬਿਨੁ ਸਾਚੇ ਜੀਉ ਜਲਿ ਬਲਉ ਝੂਠੇ ਵੇਕਾਰੀ ॥

16ਬਾਦਿ ਕਾਰਾ ਸਭਿ ਛੋਡੀਆ ਸਾਚੀ ਤਰੁ ਤਾਰੀ ॥੭॥

17ਜਿਨੀ ਨਾਮੁ ਵਿਸਾਰਿਆ ਤਿਨਾ ਠਉਰ ਨ ਠਾਉ ॥

18ਲਾਲੈ ਲਾਲਚੁ ਤਿਆਗਿਆ ਪਾਇਆ ਹਰਿ ਨਾਉ ॥

19ਤੂ ਬਖਸਹਿ ਤਾ ਮੇਲਿ ਲੈਹਿ ਨਾਨਕ ਬਲਿ ਜਾਉ ॥੮॥੪॥

20ਮਾਰੂ ਮਹਲਾ ੧ ॥

21ਲਾਲੈ ਗਾਰਬੁ ਛੋਡਿਆ ਗੁਰ ਕੈ ਭੈ ਸਹਜਿ ਸੁਭਾਈ ॥

22ਲਾਲੈ ਖਸਮੁ ਪਛਾਣਿਆ ਵਡੀ ਵਡਿਆਈ ॥

23ਖਸਮਿ ਮਿਲਿਐ ਸੁਖੁ ਪਾਇਆ ਕੀਮਤਿ ਕਹਣੁ ਨ ਜਾਈ ॥੧॥

24ਲਾਲਾ ਗੋਲਾ ਖਸਮ ਕਾ ਖਸਮੈ ਵਡਿਆਈ ॥

25ਗੁਰ ਪਰਸਾਦੀ ਉਬਰੇ ਹਰਿ ਕੀ ਸਰਣਾਈ ॥੧॥ ਰਹਾਉ ॥

26ਲਾਲੇ ਨੋ ਸਿਰਿ ਕਾਰ ਹੈ ਧੁਰਿ ਖਸਮਿ ਫੁਰਮਾਈ ॥

27ਲਾਲੈ ਹੁਕਮੁ ਪਛਾਣਿਆ ਸਦਾ ਰਹੈ ਰਜਾਈ ॥

28ਆਪੇ ਮੀਰਾ ਬਖਸਿ ਲਏ ਵਡੀ ਵਡਿਆਈ ॥੨॥

29ਆਪਿ ਸਚਾ ਸਭੁ ਸਚੁ ਹੈ ਗੁਰ ਸਬਦਿ ਬੁਝਾਈ ॥

30ਤੇਰੀ ਸੇਵਾ ਸੋ ਕਰੇ ਜਿਸ ਨੋ ਲੈਹਿ ਤੂ ਲਾਈ ॥

31ਬਿਨੁ ਸੇਵਾ ਕਿਨੈ ਨ ਪਾਇਆ ਦੂਜੈ ਭਰਮਿ ਖੁਆਈ ॥੩॥

32ਸੋ ਕਿਉ ਮਨਹੁ ਵਿਸਾਰੀਐ ਨਿਤ ਦੇਵੈ ਚੜੈ ਸਵਾਇਆ ॥

33ਜੀਉ ਪਿੰਡੁ ਸਭੁ ਤਿਸ ਦਾ ਸਾਹੁ ਤਿਨੈ ਵਿਚਿ ਪਾਇਆ ॥

34ਜਾ ਕ੍ਰਿਪਾ ਕਰੇ ਤਾ ਸੇਵੀਐ ਸੇਵਿ ਸਚਿ ਸਮਾਇਆ ॥੪॥

35ਲਾਲਾ ਸੋ ਜੀਵਤੁ ਮਰੈ ਮਰਿ ਵਿਚਹੁ ਆਪੁ ਗਵਾਏ ॥

36ਬੰਧਨ ਤੂਟਹਿ ਮੁਕਤਿ ਹੋਇ ਤ੍ਰਿਸਨਾ ਅਗਨਿ ਬੁਝਾਏ ॥

37ਸਭ ਮਹਿ ਨਾਮੁ ਨਿਧਾਨੁ ਹੈ ਗੁਰਮੁਖਿ ਕੋ ਪਾਏ ॥੫॥

38ਲਾਲੇ ਵਿਚਿ ਗੁਣੁ ਕਿਛੁ ਨਹੀ ਲਾਲਾ ਅਵਗਣਿਆਰੁ ॥

39ਤੁਧੁ ਜੇਵਡੁ ਦਾਤਾ ਕੋ ਨਹੀ ਤੂ ਬਖਸਣਹਾਰੁ ॥

40ਤੇਰਾ ਹੁਕਮੁ ਲਾਲਾ ਮੰਨੇ ਏਹ ਕਰਣੀ ਸਾਰੁ ॥੬॥

41ਗੁਰੁ ਸਾਗਰੁ ਅੰਮ੍ਰਿਤ ਸਰੁ ਜੋ ਇਛੇ ਸੋ ਫਲੁ ਪਾਏ ॥

42ਨਾਮੁ ਪਦਾਰਥੁ ਅਮਰੁ ਹੈ ਹਿਰਦੈ ਮੰਨਿ ਵਸਾਏ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath