ਗੁਰੂ ਗ੍ਰੰਥ ਸਾਹਿਬ 1012 · Raag Maaroo · Guru Nanak Dev Ji
1ਗੁਰ ਸੇਵਾ ਸਦਾ ਸੁਖੁ ਹੈ ਜਿਸ ਨੋ ਹੁਕਮੁ ਮਨਾਏ ॥੭॥
2ਸੁਇਨਾ ਰੁਪਾ ਸਭ ਧਾਤੁ ਹੈ ਮਾਟੀ ਰਲਿ ਜਾਈ ॥
3ਬਿਨੁ ਨਾਵੈ ਨਾਲਿ ਨ ਚਲਈ ਸਤਿਗੁਰਿ ਬੂਝ ਬੁਝਾਈ ॥
4ਨਾਨਕ ਨਾਮਿ ਰਤੇ ਸੇ ਨਿਰਮਲੇ ਸਾਚੈ ਰਹੇ ਸਮਾਈ ॥੮॥੫॥
5ਮਾਰੂ ਮਹਲਾ ੧ ॥
6ਹੁਕਮੁ ਭਇਆ ਰਹਣਾ ਨਹੀ ਧੁਰਿ ਫਾਟੇ ਚੀਰੈ ॥
7ਏਹੁ ਮਨੁ ਅਵਗਣਿ ਬਾਧਿਆ ਸਹੁ ਦੇਹ ਸਰੀਰੈ ॥
8ਪੂਰੈ ਗੁਰਿ ਬਖਸਾਈਅਹਿ ਸਭਿ ਗੁਨਹ ਫਕੀਰੈ ॥੧॥
9ਕਿਉ ਰਹੀਐ ਉਠਿ ਚਲਣਾ ਬੁਝੁ ਸਬਦ ਬੀਚਾਰਾ ॥
10ਜਿਸੁ ਤੂ ਮੇਲਹਿ ਸੋ ਮਿਲੈ ਧੁਰਿ ਹੁਕਮੁ ਅਪਾਰਾ ॥੧॥ ਰਹਾਉ ॥
11ਜਿਉ ਤੂ ਰਾਖਹਿ ਤਿਉ ਰਹਾ ਜੋ ਦੇਹਿ ਸੁ ਖਾਉ ॥
12ਜਿਉ ਤੂ ਚਲਾਵਹਿ ਤਿਉ ਚਲਾ ਮੁਖਿ ਅੰਮ੍ਰਿਤ ਨਾਉ ॥
13ਮੇਰੇ ਠਾਕੁਰ ਹਥਿ ਵਡਿਆਈਆ ਮੇਲਹਿ ਮਨਿ ਚਾਉ ॥੨॥
14ਕੀਤਾ ਕਿਆ ਸਾਲਾਹੀਐ ਕਰਿ ਦੇਖੈ ਸੋਈ ॥
15ਜਿਨਿ ਕੀਆ ਸੋ ਮਨਿ ਵਸੈ ਮੈ ਅਵਰੁ ਨ ਕੋਈ ॥
16ਸੋ ਸਾਚਾ ਸਾਲਾਹੀਐ ਸਾਚੀ ਪਤਿ ਹੋਈ ॥੩॥
17ਪੰਡਿਤੁ ਪੜਿ ਨ ਪਹੁਚਈ ਬਹੁ ਆਲ ਜੰਜਾਲਾ ॥
18ਪਾਪ ਪੁੰਨ ਦੁਇ ਸੰਗਮੇ ਖੁਧਿਆ ਜਮਕਾਲਾ ॥
19ਵਿਛੋੜਾ ਭਉ ਵੀਸਰੈ ਪੂਰਾ ਰਖਵਾਲਾ ॥੪॥
20ਜਿਨ ਕੀ ਲੇਖੈ ਪਤਿ ਪਵੈ ਸੇ ਪੂਰੇ ਭਾਈ ॥
21ਪੂਰੇ ਪੂਰੀ ਮਤਿ ਹੈ ਸਚੀ ਵਡਿਆਈ ॥
22ਦੇਦੇ ਤੋਟਿ ਨ ਆਵਈ ਲੈ ਲੈ ਥਕਿ ਪਾਈ ॥੫॥
23ਖਾਰ ਸਮੁਦ੍ਰੁ ਢੰਢੋਲੀਐ ਇਕੁ ਮਣੀਆ ਪਾਵੈ ॥
24ਦੁਇ ਦਿਨ ਚਾਰਿ ਸੁਹਾਵਣਾ ਮਾਟੀ ਤਿਸੁ ਖਾਵੈ ॥
25ਗੁਰੁ ਸਾਗਰੁ ਸਤਿ ਸੇਵੀਐ ਦੇ ਤੋਟਿ ਨ ਆਵੈ ॥੬॥
26ਮੇਰੇ ਪ੍ਰਭ ਭਾਵਨਿ ਸੇ ਊਜਲੇ ਸਭ ਮੈਲੁ ਭਰੀਜੈ ॥
27ਮੈਲਾ ਊਜਲੁ ਤਾ ਥੀਐ ਪਾਰਸ ਸੰਗਿ ਭੀਜੈ ॥
28ਵੰਨੀ ਸਾਚੇ ਲਾਲ ਕੀ ਕਿਨਿ ਕੀਮਤਿ ਕੀਜੈ ॥੭॥
29ਭੇਖੀ ਹਾਥ ਨ ਲਭਈ ਤੀਰਥਿ ਨਹੀ ਦਾਨੇ ॥
30ਪੂਛਉ ਬੇਦ ਪੜੰਤਿਆ ਮੂਠੀ ਵਿਣੁ ਮਾਨੇ ॥
31ਨਾਨਕ ਕੀਮਤਿ ਸੋ ਕਰੇ ਪੂਰਾ ਗੁਰੁ ਗਿਆਨੇ ॥੮॥੬॥
32ਮਾਰੂ ਮਹਲਾ ੧ ॥
33ਮਨਮੁਖੁ ਲਹਰਿ ਘਰੁ ਤਜਿ ਵਿਗੂਚੈ ਅਵਰਾ ਕੇ ਘਰ ਹੇਰੈ ॥
34ਗ੍ਰਿਹ ਧਰਮੁ ਗਵਾਏ ਸਤਿਗੁਰੁ ਨ ਭੇਟੈ ਦੁਰਮਤਿ ਘੂਮਨ ਘੇਰੈ ॥
35ਦਿਸੰਤਰੁ ਭਵੈ ਪਾਠ ਪੜਿ ਥਾਕਾ ਤ੍ਰਿਸਨਾ ਹੋਇ ਵਧੇਰੈ ॥
36ਕਾਚੀ ਪਿੰਡੀ ਸਬਦੁ ਨ ਚੀਨੈ ਉਦਰੁ ਭਰੈ ਜੈਸੇ ਢੋਰੈ ॥੧॥
37ਬਾਬਾ ਐਸੀ ਰਵਤ ਰਵੈ ਸੰਨਿਆਸੀ ॥
38ਗੁਰ ਕੈ ਸਬਦਿ ਏਕ ਲਿਵ ਲਾਗੀ ਤੇਰੈ ਨਾਮਿ ਰਤੇ ਤ੍ਰਿਪਤਾਸੀ ॥੧॥ ਰਹਾਉ ॥
39ਘੋਲੀ ਗੇਰੂ ਰੰਗੁ ਚੜਾਇਆ ਵਸਤ੍ਰ ਭੇਖ ਭੇਖਾਰੀ ॥
40ਕਾਪੜ ਫਾਰਿ ਬਨਾਈ ਖਿੰਥਾ ਝੋਲੀ ਮਾਇਆਧਾਰੀ ॥
41ਘਰਿ ਘਰਿ ਮਾਗੈ ਜਗੁ ਪਰਬੋਧੈ ਮਨਿ ਅੰਧੈ ਪਤਿ ਹਾਰੀ ॥
42ਭਰਮਿ ਭੁਲਾਣਾ ਸਬਦੁ ਨ ਚੀਨੈ ਜੂਐ ਬਾਜੀ ਹਾਰੀ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath