ਗੁਰੂ ਗ੍ਰੰਥ ਸਾਹਿਬ 1013 · Raag Maaroo · Guru Nanak Dev Ji
1ਅੰਤਰਿ ਅਗਨਿ ਨ ਗੁਰ ਬਿਨੁ ਬੂਝੈ ਬਾਹਰਿ ਪੂਅਰ ਤਾਪੈ ॥
2ਗੁਰ ਸੇਵਾ ਬਿਨੁ ਭਗਤਿ ਨ ਹੋਵੀ ਕਿਉ ਕਰਿ ਚੀਨਸਿ ਆਪੈ ॥
3ਨਿੰਦਾ ਕਰਿ ਕਰਿ ਨਰਕ ਨਿਵਾਸੀ ਅੰਤਰਿ ਆਤਮ ਜਾਪੈ ॥
4ਅਠਸਠਿ ਤੀਰਥ ਭਰਮਿ ਵਿਗੂਚਹਿ ਕਿਉ ਮਲੁ ਧੋਪੈ ਪਾਪੈ ॥੩॥
5ਛਾਣੀ ਖਾਕੁ ਬਿਭੂਤ ਚੜਾਈ ਮਾਇਆ ਕਾ ਮਗੁ ਜੋਹੈ ॥
6ਅੰਤਰਿ ਬਾਹਰਿ ਏਕੁ ਨ ਜਾਣੈ ਸਾਚੁ ਕਹੇ ਤੇ ਛੋਹੈ ॥
7ਪਾਠੁ ਪੜੈ ਮੁਖਿ ਝੂਠੋ ਬੋਲੈ ਨਿਗੁਰੇ ਕੀ ਮਤਿ ਓਹੈ ॥
8ਨਾਮੁ ਨ ਜਪਈ ਕਿਉ ਸੁਖੁ ਪਾਵੈ ਬਿਨੁ ਨਾਵੈ ਕਿਉ ਸੋਹੈ ॥੪॥
9ਮੂੰਡੁ ਮੁਡਾਇ ਜਟਾ ਸਿਖ ਬਾਧੀ ਮੋਨਿ ਰਹੈ ਅਭਿਮਾਨਾ ॥
10ਮਨੂਆ ਡੋਲੈ ਦਹ ਦਿਸ ਧਾਵੈ ਬਿਨੁ ਰਤ ਆਤਮ ਗਿਆਨਾ ॥
11ਅੰਮ੍ਰਿਤੁ ਛੋਡਿ ਮਹਾ ਬਿਖੁ ਪੀਵੈ ਮਾਇਆ ਕਾ ਦੇਵਾਨਾ ॥
12ਕਿਰਤੁ ਨ ਮਿਟਈ ਹੁਕਮੁ ਨ ਬੂਝੈ ਪਸੂਆ ਮਾਹਿ ਸਮਾਨਾ ॥੫॥
13ਹਾਥ ਕਮੰਡਲੁ ਕਾਪੜੀਆ ਮਨਿ ਤ੍ਰਿਸਨਾ ਉਪਜੀ ਭਾਰੀ ॥
14ਇਸਤ੍ਰੀ ਤਜਿ ਕਰਿ ਕਾਮਿ ਵਿਆਪਿਆ ਚਿਤੁ ਲਾਇਆ ਪਰ ਨਾਰੀ ॥
15ਸਿਖ ਕਰੇ ਕਰਿ ਸਬਦੁ ਨ ਚੀਨੈ ਲੰਪਟੁ ਹੈ ਬਾਜਾਰੀ ॥
16ਅੰਤਰਿ ਬਿਖੁ ਬਾਹਰਿ ਨਿਭਰਾਤੀ ਤਾ ਜਮੁ ਕਰੇ ਖੁਆਰੀ ॥੬॥
17ਸੋ ਸੰਨਿਆਸੀ ਜੋ ਸਤਿਗੁਰ ਸੇਵੈ ਵਿਚਹੁ ਆਪੁ ਗਵਾਏ ॥
18ਛਾਦਨ ਭੋਜਨ ਕੀ ਆਸ ਨ ਕਰਈ ਅਚਿੰਤੁ ਮਿਲੈ ਸੋ ਪਾਏ ॥
19ਬਕੈ ਨ ਬੋਲੈ ਖਿਮਾ ਧਨੁ ਸੰਗ੍ਰਹੈ ਤਾਮਸੁ ਨਾਮਿ ਜਲਾਏ ॥
20ਧਨੁ ਗਿਰਹੀ ਸੰਨਿਆਸੀ ਜੋਗੀ ਜਿ ਹਰਿ ਚਰਣੀ ਚਿਤੁ ਲਾਏ ॥੭॥
21ਆਸ ਨਿਰਾਸ ਰਹੈ ਸੰਨਿਆਸੀ ਏਕਸੁ ਸਿਉ ਲਿਵ ਲਾਏ ॥
22ਹਰਿ ਰਸੁ ਪੀਵੈ ਤਾ ਸਾਤਿ ਆਵੈ ਨਿਜ ਘਰਿ ਤਾੜੀ ਲਾਏ ॥
23ਮਨੂਆ ਨ ਡੋਲੈ ਗੁਰਮੁਖਿ ਬੂਝੈ ਧਾਵਤੁ ਵਰਜਿ ਰਹਾਏ ॥
24ਗ੍ਰਿਹੁ ਸਰੀਰੁ ਗੁਰਮਤੀ ਖੋਜੇ ਨਾਮੁ ਪਦਾਰਥੁ ਪਾਏ ॥੮॥
25ਬ੍ਰਹਮਾ ਬਿਸਨੁ ਮਹੇਸੁ ਸਰੇਸਟ ਨਾਮਿ ਰਤੇ ਵੀਚਾਰੀ ॥
26ਖਾਣੀ ਬਾਣੀ ਗਗਨ ਪਤਾਲੀ ਜੰਤਾ ਜੋਤਿ ਤੁਮਾਰੀ ॥
27ਸਭਿ ਸੁਖ ਮੁਕਤਿ ਨਾਮ ਧੁਨਿ ਬਾਣੀ ਸਚੁ ਨਾਮੁ ਉਰ ਧਾਰੀ ॥
28ਨਾਮ ਬਿਨਾ ਨਹੀ ਛੂਟਸਿ ਨਾਨਕ ਸਾਚੀ ਤਰੁ ਤੂ ਤਾਰੀ ॥੯॥੭॥
29ਮਾਰੂ ਮਹਲਾ ੧ ॥
30ਮਾਤ ਪਿਤਾ ਸੰਜੋਗਿ ਉਪਾਏ ਰਕਤੁ ਬਿੰਦੁ ਮਿਲਿ ਪਿੰਡੁ ਕਰੇ ॥
31ਅੰਤਰਿ ਗਰਭ ਉਰਧਿ ਲਿਵ ਲਾਗੀ ਸੋ ਪ੍ਰਭੁ ਸਾਰੇ ਦਾਤਿ ਕਰੇ ॥੧॥
32ਸੰਸਾਰੁ ਭਵਜਲੁ ਕਿਉ ਤਰੈ ॥
33ਗੁਰਮੁਖਿ ਨਾਮੁ ਨਿਰੰਜਨੁ ਪਾਈਐ ਅਫਰਿਓ ਭਾਰੁ ਅਫਾਰੁ ਟਰੈ ॥੧॥ ਰਹਾਉ ॥
34ਤੇ ਗੁਣ ਵਿਸਰਿ ਗਏ ਅਪਰਾਧੀ ਮੈ ਬਉਰਾ ਕਿਆ ਕਰਉ ਹਰੇ ॥
35ਤੂ ਦਾਤਾ ਦਇਆਲੁ ਸਭੈ ਸਿਰਿ ਅਹਿਨਿਸਿ ਦਾਤਿ ਸਮਾਰਿ ਕਰੇ ॥੨॥
36ਚਾਰਿ ਪਦਾਰਥ ਲੈ ਜਗਿ ਜਨਮਿਆ ਸਿਵ ਸਕਤੀ ਘਰਿ ਵਾਸੁ ਧਰੇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath