ਗੁਰੂ ਗ੍ਰੰਥ ਸਾਹਿਬ 1014 · Raag Maaroo · Guru Nanak Dev Ji
1ਲਾਗੀ ਭੂਖ ਮਾਇਆ ਮਗੁ ਜੋਹੈ ਮੁਕਤਿ ਪਦਾਰਥੁ ਮੋਹਿ ਖਰੇ ॥੩॥
2ਕਰਣ ਪਲਾਵ ਕਰੇ ਨਹੀ ਪਾਵੈ ਇਤ ਉਤ ਢੂਢਤ ਥਾਕਿ ਪਰੇ ॥
3ਕਾਮਿ ਕ੍ਰੋਧਿ ਅਹੰਕਾਰਿ ਵਿਆਪੇ ਕੂੜ ਕੁਟੰਬ ਸਿਉ ਪ੍ਰੀਤਿ ਕਰੇ ॥੪॥
4ਖਾਵੈ ਭੋਗੈ ਸੁਣਿ ਸੁਣਿ ਦੇਖੈ ਪਹਿਰਿ ਦਿਖਾਵੈ ਕਾਲ ਘਰੇ ॥
5ਬਿਨੁ ਗੁਰ ਸਬਦ ਨ ਆਪੁ ਪਛਾਣੈ ਬਿਨੁ ਹਰਿ ਨਾਮ ਨ ਕਾਲੁ ਟਰੇ ॥੫॥
6ਜੇਤਾ ਮੋਹੁ ਹਉਮੈ ਕਰਿ ਭੂਲੇ ਮੇਰੀ ਮੇਰੀ ਕਰਤੇ ਛੀਨਿ ਖਰੇ ॥
7ਤਨੁ ਧਨੁ ਬਿਨਸੈ ਸਹਸੈ ਸਹਸਾ ਫਿਰਿ ਪਛੁਤਾਵੈ ਮੁਖਿ ਧੂਰਿ ਪਰੇ ॥੬॥
8ਬਿਰਧਿ ਭਇਆ ਜੋਬਨੁ ਤਨੁ ਖਿਸਿਆ ਕਫੁ ਕੰਠੁ ਬਿਰੂਧੋ ਨੈਨਹੁ ਨੀਰੁ ਢਰੇ ॥
9ਚਰਣ ਰਹੇ ਕਰ ਕੰਪਣ ਲਾਗੇ ਸਾਕਤ ਰਾਮੁ ਨ ਰਿਦੈ ਹਰੇ ॥੭॥
10ਸੁਰਤਿ ਗਈ ਕਾਲੀ ਹੂ ਧਉਲੇ ਕਿਸੈ ਨ ਭਾਵੈ ਰਖਿਓ ਘਰੇ ॥
11ਬਿਸਰਤ ਨਾਮ ਐਸੇ ਦੋਖ ਲਾਗਹਿ ਜਮੁ ਮਾਰਿ ਸਮਾਰੇ ਨਰਕਿ ਖਰੇ ॥੮॥
12ਪੂਰਬ ਜਨਮ ਕੋ ਲੇਖੁ ਨ ਮਿਟਈ ਜਨਮਿ ਮਰੈ ਕਾ ਕਉ ਦੋਸੁ ਧਰੇ ॥
13ਬਿਨੁ ਗੁਰ ਬਾਦਿ ਜੀਵਣੁ ਹੋਰੁ ਮਰਣਾ ਬਿਨੁ ਗੁਰ ਸਬਦੈ ਜਨਮੁ ਜਰੇ ॥੯॥
14ਖੁਸੀ ਖੁਆਰ ਭਏ ਰਸ ਭੋਗਣ ਫੋਕਟ ਕਰਮ ਵਿਕਾਰ ਕਰੇ ॥
15ਨਾਮੁ ਬਿਸਾਰਿ ਲੋਭਿ ਮੂਲੁ ਖੋਇਓ ਸਿਰਿ ਧਰਮ ਰਾਇ ਕਾ ਡੰਡੁ ਪਰੇ ॥੧੦॥
16ਗੁਰਮੁਖਿ ਰਾਮ ਨਾਮ ਗੁਣ ਗਾਵਹਿ ਜਾ ਕਉ ਹਰਿ ਪ੍ਰਭੁ ਨਦਰਿ ਕਰੇ ॥
17ਤੇ ਨਿਰਮਲ ਪੁਰਖ ਅਪਰੰਪਰ ਪੂਰੇ ਤੇ ਜਗ ਮਹਿ ਗੁਰ ਗੋਵਿੰਦ ਹਰੇ ॥੧੧॥
18ਹਰਿ ਸਿਮਰਹੁ ਗੁਰ ਬਚਨ ਸਮਾਰਹੁ ਸੰਗਤਿ ਹਰਿ ਜਨ ਭਾਉ ਕਰੇ ॥
19ਹਰਿ ਜਨ ਗੁਰੁ ਪਰਧਾਨੁ ਦੁਆਰੈ ਨਾਨਕ ਤਿਨ ਜਨ ਕੀ ਰੇਣੁ ਹਰੇ ॥੧੨॥੮॥
20ੴ ਸਤਿਗੁਰ ਪ੍ਰਸਾਦਿ ॥
21ਮਾਰੂ ਕਾਫੀ ਮਹਲਾ ੧ ਘਰੁ ੨ ॥
22ਆਵਉ ਵੰਞਉ ਡੁੰਮਣੀ ਕਿਤੀ ਮਿਤ੍ਰ ਕਰੇਉ ॥
23ਸਾ ਧਨ ਢੋਈ ਨ ਲਹੈ ਵਾਢੀ ਕਿਉ ਧੀਰੇਉ ॥੧॥
24ਮੈਡਾ ਮਨੁ ਰਤਾ ਆਪਨੜੇ ਪਿਰ ਨਾਲਿ ॥
25ਹਉ ਘੋਲਿ ਘੁਮਾਈ ਖੰਨੀਐ ਕੀਤੀ ਹਿਕ ਭੋਰੀ ਨਦਰਿ ਨਿਹਾਲਿ ॥੧॥ ਰਹਾਉ ॥
26ਪੇਈਅੜੈ ਡੋਹਾਗਣੀ ਸਾਹੁਰੜੈ ਕਿਉ ਜਾਉ ॥
27ਮੈ ਗਲਿ ਅਉਗਣ ਮੁਠੜੀ ਬਿਨੁ ਪਿਰ ਝੂਰਿ ਮਰਾਉ ॥੨॥
28ਪੇਈਅੜੈ ਪਿਰੁ ਸੰਮਲਾ ਸਾਹੁਰੜੈ ਘਰਿ ਵਾਸੁ ॥
29ਸੁਖਿ ਸਵੰਧਿ ਸੋਹਾਗਣੀ ਪਿਰੁ ਪਾਇਆ ਗੁਣਤਾਸੁ ॥੩॥
30ਲੇਫੁ ਨਿਹਾਲੀ ਪਟ ਕੀ ਕਾਪੜੁ ਅੰਗਿ ਬਣਾਇ ॥
31ਪਿਰੁ ਮੁਤੀ ਡੋਹਾਗਣੀ ਤਿਨ ਡੁਖੀ ਰੈਣਿ ਵਿਹਾਇ ॥੪॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath