ਗੁਰੂ ਗ੍ਰੰਥ ਸਾਹਿਬ 1015 · Raag Maaroo · Guru Nanak Dev Ji
1ਕਿਤੀ ਚਖਉ ਸਾਡੜੇ ਕਿਤੀ ਵੇਸ ਕਰੇਉ ॥
2ਪਿਰ ਬਿਨੁ ਜੋਬਨੁ ਬਾਦਿ ਗਇਅਮੁ ਵਾਢੀ ਝੂਰੇਦੀ ਝੂਰੇਉ ॥੫॥
3ਸਚੇ ਸੰਦਾ ਸਦੜਾ ਸੁਣੀਐ ਗੁਰ ਵੀਚਾਰਿ ॥
4ਸਚੇ ਸਚਾ ਬੈਹਣਾ ਨਦਰੀ ਨਦਰਿ ਪਿਆਰਿ ॥੬॥
5ਗਿਆਨੀ ਅੰਜਨੁ ਸਚ ਕਾ ਡੇਖੈ ਡੇਖਣਹਾਰੁ ॥
6ਗੁਰਮੁਖਿ ਬੂਝੈ ਜਾਣੀਐ ਹਉਮੈ ਗਰਬੁ ਨਿਵਾਰਿ ॥੭॥
7ਤਉ ਭਾਵਨਿ ਤਉ ਜੇਹੀਆ ਮੂ ਜੇਹੀਆ ਕਿਤੀਆਹ ॥
8ਨਾਨਕ ਨਾਹੁ ਨ ਵੀਛੁੜੈ ਤਿਨ ਸਚੈ ਰਤੜੀਆਹ ॥੮॥੧॥੯॥
9ਮਾਰੂ ਮਹਲਾ ੧ ॥
10ਨਾ ਭੈਣਾ ਭਰਜਾਈਆ ਨਾ ਸੇ ਸਸੁੜੀਆਹ ॥
11ਸਚਾ ਸਾਕੁ ਨ ਤੁਟਈ ਗੁਰੁ ਮੇਲੇ ਸਹੀਆਹ ॥੧॥
12ਬਲਿਹਾਰੀ ਗੁਰ ਆਪਣੇ ਸਦ ਬਲਿਹਾਰੈ ਜਾਉ ॥
13ਗੁਰ ਬਿਨੁ ਏਤਾ ਭਵਿ ਥਕੀ ਗੁਰਿ ਪਿਰੁ ਮੇਲਿਮੁ ਦਿਤਮੁ ਮਿਲਾਇ ॥੧॥ ਰਹਾਉ ॥
14ਫੁਫੀ ਨਾਨੀ ਮਾਸੀਆ ਦੇਰ ਜੇਠਾਨੜੀਆਹ ॥
15ਆਵਨਿ ਵੰਞਨਿ ਨਾ ਰਹਨਿ ਪੂਰ ਭਰੇ ਪਹੀਆਹ ॥੨॥
16ਮਾਮੇ ਤੈ ਮਾਮਾਣੀਆ ਭਾਇਰ ਬਾਪ ਨ ਮਾਉ ॥
17ਸਾਥ ਲਡੇ ਤਿਨ ਨਾਠੀਆ ਭੀੜ ਘਣੀ ਦਰੀਆਉ ॥੩॥
18ਸਾਚਉ ਰੰਗਿ ਰੰਗਾਵਲੋ ਸਖੀ ਹਮਾਰੋ ਕੰਤੁ ॥
19ਸਚਿ ਵਿਛੋੜਾ ਨਾ ਥੀਐ ਸੋ ਸਹੁ ਰੰਗਿ ਰਵੰਤੁ ॥੪॥
20ਸਭੇ ਰੁਤੀ ਚੰਗੀਆ ਜਿਤੁ ਸਚੇ ਸਿਉ ਨੇਹੁ ॥
21ਸਾ ਧਨ ਕੰਤੁ ਪਛਾਣਿਆ ਸੁਖਿ ਸੁਤੀ ਨਿਸਿ ਡੇਹੁ ॥੫॥
22ਪਤਣਿ ਕੂਕੇ ਪਾਤਣੀ ਵੰਞਹੁ ਧ੍ਰੁਕਿ ਵਿਲਾੜਿ ॥
23ਪਾਰਿ ਪਵੰਦੜੇ ਡਿਠੁ ਮੈ ਸਤਿਗੁਰ ਬੋਹਿਥਿ ਚਾੜਿ ॥੬॥
24ਹਿਕਨੀ ਲਦਿਆ ਹਿਕਿ ਲਦਿ ਗਏ ਹਿਕਿ ਭਾਰੇ ਭਰ ਨਾਲਿ ॥
25ਜਿਨੀ ਸਚੁ ਵਣੰਜਿਆ ਸੇ ਸਚੇ ਪ੍ਰਭ ਨਾਲਿ ॥੭॥
26ਨਾ ਹਮ ਚੰਗੇ ਆਖੀਅਹ ਬੁਰਾ ਨ ਦਿਸੈ ਕੋਇ ॥
27ਨਾਨਕ ਹਉਮੈ ਮਾਰੀਐ ਸਚੇ ਜੇਹੜਾ ਸੋਇ ॥੮॥੨॥੧੦॥
28ਮਾਰੂ ਮਹਲਾ ੧ ॥
29ਨਾ ਜਾਣਾ ਮੂਰਖੁ ਹੈ ਕੋਈ ਨਾ ਜਾਣਾ ਸਿਆਣਾ ॥
30ਸਦਾ ਸਾਹਿਬ ਕੈ ਰੰਗੇ ਰਾਤਾ ਅਨਦਿਨੁ ਨਾਮੁ ਵਖਾਣਾ ॥੧॥
31ਬਾਬਾ ਮੂਰਖੁ ਹਾ ਨਾਵੈ ਬਲਿ ਜਾਉ ॥
32ਤੂ ਕਰਤਾ ਤੂ ਦਾਨਾ ਬੀਨਾ ਤੇਰੈ ਨਾਮਿ ਤਰਾਉ ॥੧॥ ਰਹਾਉ ॥
33ਮੂਰਖੁ ਸਿਆਣਾ ਏਕੁ ਹੈ ਏਕ ਜੋਤਿ ਦੁਇ ਨਾਉ ॥
34ਮੂਰਖਾ ਸਿਰਿ ਮੂਰਖੁ ਹੈ ਜਿ ਮੰਨੇ ਨਾਹੀ ਨਾਉ ॥੨॥
35ਗੁਰ ਦੁਆਰੈ ਨਾਉ ਪਾਈਐ ਬਿਨੁ ਸਤਿਗੁਰ ਪਲੈ ਨ ਪਾਇ ॥
36ਸਤਿਗੁਰ ਕੈ ਭਾਣੈ ਮਨਿ ਵਸੈ ਤਾ ਅਹਿਨਿਸਿ ਰਹੈ ਲਿਵ ਲਾਇ ॥੩॥
37ਰਾਜੰ ਰੰਗੰ ਰੂਪੰ ਮਾਲੰ ਜੋਬਨੁ ਤੇ ਜੂਆਰੀ ॥
38ਹੁਕਮੀ ਬਾਧੇ ਪਾਸੈ ਖੇਲਹਿ ਚਉਪੜਿ ਏਕਾ ਸਾਰੀ ॥੪॥
39ਜਗਿ ਚਤੁਰੁ ਸਿਆਣਾ ਭਰਮਿ ਭੁਲਾਣਾ ਨਾਉ ਪੰਡਿਤ ਪੜਹਿ ਗਾਵਾਰੀ ॥
40ਨਾਉ ਵਿਸਾਰਹਿ ਬੇਦੁ ਸਮਾਲਹਿ ਬਿਖੁ ਭੂਲੇ ਲੇਖਾਰੀ ॥੫॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath