ਗੁਰੂ ਗ੍ਰੰਥ ਸਾਹਿਬ 1016 · Raag Maaroo · Guru Nanak Dev Ji
1ਕਲਰ ਖੇਤੀ ਤਰਵਰ ਕੰਠੇ ਬਾਗਾ ਪਹਿਰਹਿ ਕਜਲੁ ਝਰੈ ॥
2ਏਹੁ ਸੰਸਾਰੁ ਤਿਸੈ ਕੀ ਕੋਠੀ ਜੋ ਪੈਸੈ ਸੋ ਗਰਬਿ ਜਰੈ ॥੬॥
3ਰਯਤਿ ਰਾਜੇ ਕਹਾ ਸਬਾਏ ਦੁਹੁ ਅੰਤਰਿ ਸੋ ਜਾਸੀ ॥
4ਕਹਤ ਨਾਨਕੁ ਗੁਰ ਸਚੇ ਕੀ ਪਉੜੀ ਰਹਸੀ ਅਲਖੁ ਨਿਵਾਸੀ ॥੭॥੩॥੧੧॥
5ਮਾਰੂ ਮਹਲਾ ੩ ਘਰੁ ੫ ਅਸਟਪਦੀ
6ੴ ਸਤਿਗੁਰ ਪ੍ਰਸਾਦਿ ॥
7ਜਿਸ ਨੋ ਪ੍ਰੇਮੁ ਮੰਨਿ ਵਸਾਏ ॥
8ਸਾਚੈ ਸਬਦਿ ਸਹਜਿ ਸੁਭਾਏ ॥
9ਏਹਾ ਵੇਦਨ ਸੋਈ ਜਾਣੈ ਅਵਰੁ ਕਿ ਜਾਣੈ ਕਾਰੀ ਜੀਉ ॥੧॥
10ਆਪੇ ਮੇਲੇ ਆਪਿ ਮਿਲਾਏ ॥
11ਆਪਣਾ ਪਿਆਰੁ ਆਪੇ ਲਾਏ ॥
12ਪ੍ਰੇਮ ਕੀ ਸਾਰ ਸੋਈ ਜਾਣੈ ਜਿਸ ਨੋ ਨਦਰਿ ਤੁਮਾਰੀ ਜੀਉ ॥੧॥ ਰਹਾਉ ॥
13ਦਿਬ ਦ੍ਰਿਸਟਿ ਜਾਗੈ ਭਰਮੁ ਚੁਕਾਏ ॥
14ਗੁਰ ਪਰਸਾਦਿ ਪਰਮ ਪਦੁ ਪਾਏ ॥
15ਸੋ ਜੋਗੀ ਇਹ ਜੁਗਤਿ ਪਛਾਣੈ ਗੁਰ ਕੈ ਸਬਦਿ ਬੀਚਾਰੀ ਜੀਉ ॥੨॥
16ਸੰਜੋਗੀ ਧਨ ਪਿਰ ਮੇਲਾ ਹੋਵੈ ॥
17ਗੁਰਮਤਿ ਵਿਚਹੁ ਦੁਰਮਤਿ ਖੋਵੈ ॥
18ਰੰਗ ਸਿਉ ਨਿਤ ਰਲੀਆ ਮਾਣੈ ਅਪਣੇ ਕੰਤ ਪਿਆਰੀ ਜੀਉ ॥੩॥
19ਸਤਿਗੁਰ ਬਾਝਹੁ ਵੈਦੁ ਨ ਕੋਈ ॥
20ਆਪੇ ਆਪਿ ਨਿਰੰਜਨੁ ਸੋਈ ॥
21ਸਤਿਗੁਰ ਮਿਲਿਐ ਮਰੈ ਮੰਦਾ ਹੋਵੈ ਗਿਆਨ ਬੀਚਾਰੀ ਜੀਉ ॥੪॥
22ਏਹੁ ਸਬਦੁ ਸਾਰੁ ਜਿਸ ਨੋ ਲਾਏ ॥
23ਗੁਰਮੁਖਿ ਤ੍ਰਿਸਨਾ ਭੁਖ ਗਵਾਏ ॥
24ਆਪਣ ਲੀਆ ਕਿਛੂ ਨ ਪਾਈਐ ਕਰਿ ਕਿਰਪਾ ਕਲ ਧਾਰੀ ਜੀਉ ॥੫॥
25ਅਗਮ ਨਿਗਮੁ ਸਤਿਗੁਰੂ ਦਿਖਾਇਆ ॥
26ਕਰਿ ਕਿਰਪਾ ਅਪਨੈ ਘਰਿ ਆਇਆ ॥
27ਅੰਜਨ ਮਾਹਿ ਨਿਰੰਜਨੁ ਜਾਤਾ ਜਿਨ ਕਉ ਨਦਰਿ ਤੁਮਾਰੀ ਜੀਉ ॥੬॥
28ਗੁਰਮੁਖਿ ਹੋਵੈ ਸੋ ਤਤੁ ਪਾਏ ॥
29ਆਪਣਾ ਆਪੁ ਵਿਚਹੁ ਗਵਾਏ ॥
30ਸਤਿਗੁਰ ਬਾਝਹੁ ਸਭੁ ਧੰਧੁ ਕਮਾਵੈ ਵੇਖਹੁ ਮਨਿ ਵੀਚਾਰੀ ਜੀਉ ॥੭॥
31ਇਕਿ ਭ੍ਰਮਿ ਭੂਲੇ ਫਿਰਹਿ ਅਹੰਕਾਰੀ ॥
32ਇਕਨਾ ਗੁਰਮੁਖਿ ਹਉਮੈ ਮਾਰੀ ॥
33ਸਚੈ ਸਬਦਿ ਰਤੇ ਬੈਰਾਗੀ ਹੋਰਿ ਭਰਮਿ ਭੁਲੇ ਗਾਵਾਰੀ ਜੀਉ ॥੮॥
34ਗੁਰਮੁਖਿ ਜਿਨੀ ਨਾਮੁ ਨ ਪਾਇਆ ॥
35ਮਨਮੁਖਿ ਬਿਰਥਾ ਜਨਮੁ ਗਵਾਇਆ ॥
36ਅਗੈ ਵਿਣੁ ਨਾਵੈ ਕੋ ਬੇਲੀ ਨਾਹੀ ਬੂਝੈ ਗੁਰ ਬੀਚਾਰੀ ਜੀਉ ॥੯॥
37ਅੰਮ੍ਰਿਤ ਨਾਮੁ ਸਦਾ ਸੁਖਦਾਤਾ ॥
38ਗੁਰਿ ਪੂਰੈ ਜੁਗ ਚਾਰੇ ਜਾਤਾ ॥
39ਜਿਸੁ ਤੂ ਦੇਵਹਿ ਸੋਈ ਪਾਏ ਨਾਨਕ ਤਤੁ ਬੀਚਾਰੀ ਜੀਉ ॥੧੦॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath