ਗੁਰੂ ਗ੍ਰੰਥ ਸਾਹਿਬ 1017 · Raag Maaroo
1ਮਾਰੂ ਮਹਲਾ ੫ ਘਰੁ ੩ ਅਸਟਪਦੀਆ
2ੴ ਸਤਿਗੁਰ ਪ੍ਰਸਾਦਿ ॥
3ਲਖ ਚਉਰਾਸੀਹ ਭ੍ਰਮਤੇ ਭ੍ਰਮਤੇ ਦੁਲਭ ਜਨਮੁ ਅਬ ਪਾਇਓ ॥੧॥
4ਰੇ ਮੂੜੇ ਤੂ ਹੋਛੈ ਰਸਿ ਲਪਟਾਇਓ ॥
5ਅੰਮ੍ਰਿਤੁ ਸੰਗਿ ਬਸਤੁ ਹੈ ਤੇਰੈ ਬਿਖਿਆ ਸਿਉ ਉਰਝਾਇਓ ॥੧॥ ਰਹਾਉ ॥
6ਰਤਨ ਜਵੇਹਰ ਬਨਜਨਿ ਆਇਓ ਕਾਲਰੁ ਲਾਦਿ ਚਲਾਇਓ ॥੨॥
7ਜਿਹ ਘਰ ਮਹਿ ਤੁਧੁ ਰਹਨਾ ਬਸਨਾ ਸੋ ਘਰੁ ਚੀਤਿ ਨ ਆਇਓ ॥੩॥
8ਅਟਲ ਅਖੰਡ ਪ੍ਰਾਣ ਸੁਖਦਾਈ ਇਕ ਨਿਮਖ ਨਹੀ ਤੁਝੁ ਗਾਇਓ ॥੪॥
9ਜਹਾ ਜਾਣਾ ਸੋ ਥਾਨੁ ਵਿਸਾਰਿਓ ਇਕ ਨਿਮਖ ਨਹੀ ਮਨੁ ਲਾਇਓ ॥੫॥
10ਪੁਤ੍ਰ ਕਲਤ੍ਰ ਗ੍ਰਿਹ ਦੇਖਿ ਸਮਗ੍ਰੀ ਇਸ ਹੀ ਮਹਿ ਉਰਝਾਇਓ ॥੬॥
11ਜਿਤੁ ਕੋ ਲਾਇਓ ਤਿਤ ਹੀ ਲਾਗਾ ਤੈਸੇ ਕਰਮ ਕਮਾਇਓ ॥੭॥
12ਜਉ ਭਇਓ ਕ੍ਰਿਪਾਲੁ ਤਾ ਸਾਧਸੰਗੁ ਪਾਇਆ ਜਨ ਨਾਨਕ ਬ੍ਰਹਮੁ ਧਿਆਇਓ ॥੮॥੧॥
13ਮਾਰੂ ਮਹਲਾ ੫ ॥
14ਕਰਿ ਅਨੁਗ੍ਰਹੁ ਰਾਖਿ ਲੀਨੋ ਭਇਓ ਸਾਧੂ ਸੰਗੁ ॥
15ਹਰਿ ਨਾਮ ਰਸੁ ਰਸਨਾ ਉਚਾਰੈ ਮਿਸਟ ਗੂੜਾ ਰੰਗੁ ॥੧॥
16ਮੇਰੇ ਮਾਨ ਕੋ ਅਸਥਾਨੁ ॥
17ਮੀਤ ਸਾਜਨ ਸਖਾ ਬੰਧਪੁ ਅੰਤਰਜਾਮੀ ਜਾਨੁ ॥੧॥ ਰਹਾਉ ॥
18ਸੰਸਾਰ ਸਾਗਰੁ ਜਿਨਿ ਉਪਾਇਓ ਸਰਣਿ ਪ੍ਰਭ ਕੀ ਗਹੀ ॥
19ਗੁਰ ਪ੍ਰਸਾਦੀ ਪ੍ਰਭੁ ਅਰਾਧੇ ਜਮਕੰਕਰੁ ਕਿਛੁ ਨ ਕਹੀ ॥੨॥
20ਮੋਖ ਮੁਕਤਿ ਦੁਆਰਿ ਜਾ ਕੈ ਸੰਤ ਰਿਦਾ ਭੰਡਾਰੁ ॥
21ਜੀਅ ਜੁਗਤਿ ਸੁਜਾਣੁ ਸੁਆਮੀ ਸਦਾ ਰਾਖਣਹਾਰੁ ॥੩॥
22ਦੂਖ ਦਰਦ ਕਲੇਸ ਬਿਨਸਹਿ ਜਿਸੁ ਬਸੈ ਮਨ ਮਾਹਿ ॥
23ਮਿਰਤੁ ਨਰਕੁ ਅਸਥਾਨ ਬਿਖੜੇ ਬਿਖੁ ਨ ਪੋਹੈ ਤਾਹਿ ॥੪॥
24ਰਿਧਿ ਸਿਧਿ ਨਵ ਨਿਧਿ ਜਾ ਕੈ ਅੰਮ੍ਰਿਤਾ ਪਰਵਾਹ ॥
25ਆਦਿ ਅੰਤੇ ਮਧਿ ਪੂਰਨ ਊਚ ਅਗਮ ਅਗਾਹ ॥੫॥
26ਸਿਧ ਸਾਧਿਕ ਦੇਵ ਮੁਨਿ ਜਨ ਬੇਦ ਕਰਹਿ ਉਚਾਰੁ ॥
27ਸਿਮਰਿ ਸੁਆਮੀ ਸੁਖ ਸਹਜਿ ਭੁੰਚਹਿ ਨਹੀ ਅੰਤੁ ਪਾਰਾਵਾਰੁ ॥੬॥
28ਅਨਿਕ ਪ੍ਰਾਛਤ ਮਿਟਹਿ ਖਿਨ ਮਹਿ ਰਿਦੈ ਜਪਿ ਭਗਵਾਨ ॥
29ਪਾਵਨਾ ਤੇ ਮਹਾ ਪਾਵਨ ਕੋਟਿ ਦਾਨ ਇਸਨਾਨ ॥੭॥
30ਬਲ ਬੁਧਿ ਸੁਧਿ ਪਰਾਣ ਸਰਬਸੁ ਸੰਤਨਾ ਕੀ ਰਾਸਿ ॥
31ਬਿਸਰੁ ਨਾਹੀ ਨਿਮਖ ਮਨ ਤੇ ਨਾਨਕ ਕੀ ਅਰਦਾਸਿ ॥੮॥੨॥
32ਮਾਰੂ ਮਹਲਾ ੫ ॥
33ਸਸਤ੍ਰਿ ਤੀਖਣਿ ਕਾਟਿ ਡਾਰਿਓ ਮਨਿ ਨ ਕੀਨੋ ਰੋਸੁ ॥
34ਕਾਜੁ ਉਆ ਕੋ ਲੇ ਸਵਾਰਿਓ ਤਿਲੁ ਨ ਦੀਨੋ ਦੋਸੁ ॥੧॥
35ਮਨ ਮੇਰੇ ਰਾਮ ਰਉ ਨਿਤ ਨੀਤਿ ॥
36ਦਇਆਲ ਦੇਵ ਕ੍ਰਿਪਾਲ ਗੋਬਿੰਦ ਸੁਨਿ ਸੰਤਨਾ ਕੀ ਰੀਤਿ ॥੧॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath