ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1018 · Raag Maaroo · Guru Arjan Dev Ji

1ਚਰਣ ਤਲੈ ਉਗਾਹਿ ਬੈਸਿਓ ਸ੍ਰਮੁ ਨ ਰਹਿਓ ਸਰੀਰਿ ॥

2ਮਹਾ ਸਾਗਰੁ ਨਹ ਵਿਆਪੈ ਖਿਨਹਿ ਉਤਰਿਓ ਤੀਰਿ ॥੨॥

3ਚੰਦਨ ਅਗਰ ਕਪੂਰ ਲੇਪਨ ਤਿਸੁ ਸੰਗੇ ਨਹੀ ਪ੍ਰੀਤਿ ॥

4ਬਿਸਟਾ ਮੂਤ੍ਰ ਖੋਦਿ ਤਿਲੁ ਤਿਲੁ ਮਨਿ ਨ ਮਨੀ ਬਿਪਰੀਤਿ ॥੩॥

5ਊਚ ਨੀਚ ਬਿਕਾਰ ਸੁਕ੍ਰਿਤ ਸੰਲਗਨ ਸਭ ਸੁਖ ਛਤ੍ਰ ॥

6ਮਿਤ੍ਰ ਸਤ੍ਰੁ ਨ ਕਛੂ ਜਾਨੈ ਸਰਬ ਜੀਅ ਸਮਤ ॥੪॥

7ਕਰਿ ਪ੍ਰਗਾਸੁ ਪ੍ਰਚੰਡ ਪ੍ਰਗਟਿਓ ਅੰਧਕਾਰ ਬਿਨਾਸ ॥

8ਪਵਿਤ੍ਰ ਅਪਵਿਤ੍ਰਹ ਕਿਰਣ ਲਾਗੇ ਮਨਿ ਨ ਭਇਓ ਬਿਖਾਦੁ ॥੫॥

9ਸੀਤ ਮੰਦ ਸੁਗੰਧ ਚਲਿਓ ਸਰਬ ਥਾਨ ਸਮਾਨ ॥

10ਜਹਾ ਸਾ ਕਿਛੁ ਤਹਾ ਲਾਗਿਓ ਤਿਲੁ ਨ ਸੰਕਾ ਮਾਨ ॥੬॥

11ਸੁਭਾਇ ਅਭਾਇ ਜੁ ਨਿਕਟਿ ਆਵੈ ਸੀਤੁ ਤਾ ਕਾ ਜਾਇ ॥

12ਆਪ ਪਰ ਕਾ ਕਛੁ ਨ ਜਾਣੈ ਸਦਾ ਸਹਜਿ ਸੁਭਾਇ ॥੭॥

13ਚਰਣ ਸਰਣ ਸਨਾਥ ਇਹੁ ਮਨੁ ਰੰਗਿ ਰਾਤੇ ਲਾਲ ॥

14ਗੋਪਾਲ ਗੁਣ ਨਿਤ ਗਾਉ ਨਾਨਕ ਭਏ ਪ੍ਰਭ ਕਿਰਪਾਲ ॥੮॥੩॥

15ਮਾਰੂ ਮਹਲਾ ੫ ਘਰੁ ੪ ਅਸਟਪਦੀਆ

16ੴ ਸਤਿਗੁਰ ਪ੍ਰਸਾਦਿ ॥

17ਚਾਦਨਾ ਚਾਦਨੁ ਆਂਗਨਿ ਪ੍ਰਭ ਜੀਉ ਅੰਤਰਿ ਚਾਦਨਾ ॥੧॥

18ਆਰਾਧਨਾ ਅਰਾਧਨੁ ਨੀਕਾ ਹਰਿ ਹਰਿ ਨਾਮੁ ਅਰਾਧਨਾ ॥੨॥

19ਤਿਆਗਨਾ ਤਿਆਗਨੁ ਨੀਕਾ ਕਾਮੁ ਕ੍ਰੋਧੁ ਲੋਭੁ ਤਿਆਗਨਾ ॥੩॥

20ਮਾਗਨਾ ਮਾਗਨੁ ਨੀਕਾ ਹਰਿ ਜਸੁ ਗੁਰ ਤੇ ਮਾਗਨਾ ॥੪॥

21ਜਾਗਨਾ ਜਾਗਨੁ ਨੀਕਾ ਹਰਿ ਕੀਰਤਨ ਮਹਿ ਜਾਗਨਾ ॥੫॥

22ਲਾਗਨਾ ਲਾਗਨੁ ਨੀਕਾ ਗੁਰ ਚਰਣੀ ਮਨੁ ਲਾਗਨਾ ॥੬॥

23ਇਹ ਬਿਧਿ ਤਿਸਹਿ ਪਰਾਪਤੇ ਜਾ ਕੈ ਮਸਤਕਿ ਭਾਗਨਾ ॥੭॥

24ਕਹੁ ਨਾਨਕ ਤਿਸੁ ਸਭੁ ਕਿਛੁ ਨੀਕਾ ਜੋ ਪ੍ਰਭ ਕੀ ਸਰਨਾਗਨਾ ॥੮॥੧॥੪॥

25ਮਾਰੂ ਮਹਲਾ ੫ ॥

26ਆਉ ਜੀ ਤੂ ਆਉ ਹਮਾਰੈ ਹਰਿ ਜਸੁ ਸ੍ਰਵਨ ਸੁਨਾਵਨਾ ॥੧॥ ਰਹਾਉ ॥

27ਤੁਧੁ ਆਵਤ ਮੇਰਾ ਮਨੁ ਤਨੁ ਹਰਿਆ ਹਰਿ ਜਸੁ ਤੁਮ ਸੰਗਿ ਗਾਵਨਾ ॥੧॥

28ਸੰਤ ਕ੍ਰਿਪਾ ਤੇ ਹਿਰਦੈ ਵਾਸੈ ਦੂਜਾ ਭਾਉ ਮਿਟਾਵਨਾ ॥੨॥

29ਭਗਤ ਦਇਆ ਤੇ ਬੁਧਿ ਪਰਗਾਸੈ ਦੁਰਮਤਿ ਦੂਖ ਤਜਾਵਨਾ ॥੩॥

30ਦਰਸਨੁ ਭੇਟਤ ਹੋਤ ਪੁਨੀਤਾ ਪੁਨਰਪਿ ਗਰਭਿ ਨ ਪਾਵਨਾ ॥੪॥

31ਨਉ ਨਿਧਿ ਰਿਧਿ ਸਿਧਿ ਪਾਈ ਜੋ ਤੁਮਰੈ ਮਨਿ ਭਾਵਨਾ ॥੫॥

32ਸੰਤ ਬਿਨਾ ਮੈ ਥਾਉ ਨ ਕੋਈ ਅਵਰ ਨ ਸੂਝੈ ਜਾਵਨਾ ॥੬॥

33ਮੋਹਿ ਨਿਰਗੁਨ ਕਉ ਕੋਇ ਨ ਰਾਖੈ ਸੰਤਾ ਸੰਗਿ ਸਮਾਵਨਾ ॥੭॥

34ਕਹੁ ਨਾਨਕ ਗੁਰਿ ਚਲਤੁ ਦਿਖਾਇਆ ਮਨ ਮਧੇ ਹਰਿ ਹਰਿ ਰਾਵਨਾ ॥੮॥੨॥੫॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath