ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1019 · Raag Maaroo

1ਮਾਰੂ ਮਹਲਾ ੫ ॥

2ਜੀਵਨਾ ਸਫਲ ਜੀਵਨ ਸੁਨਿ ਹਰਿ ਜਪਿ ਜਪਿ ਸਦ ਜੀਵਨਾ ॥੧॥ ਰਹਾਉ ॥

3ਪੀਵਨਾ ਜਿਤੁ ਮਨੁ ਆਘਾਵੈ ਨਾਮੁ ਅੰਮ੍ਰਿਤ ਰਸੁ ਪੀਵਨਾ ॥੧॥

4ਖਾਵਨਾ ਜਿਤੁ ਭੂਖ ਨ ਲਾਗੈ ਸੰਤੋਖਿ ਸਦਾ ਤ੍ਰਿਪਤੀਵਨਾ ॥੨॥

5ਪੈਨਣਾ ਰਖੁ ਪਤਿ ਪਰਮੇਸੁਰ ਫਿਰਿ ਨਾਗੇ ਨਹੀ ਥੀਵਨਾ ॥੩॥

6ਭੋਗਨਾ ਮਨ ਮਧੇ ਹਰਿ ਰਸੁ ਸੰਤਸੰਗਤਿ ਮਹਿ ਲੀਵਨਾ ॥੪॥

7ਬਿਨੁ ਤਾਗੇ ਬਿਨੁ ਸੂਈ ਆਨੀ ਮਨੁ ਹਰਿ ਭਗਤੀ ਸੰਗਿ ਸੀਵਨਾ ॥੫॥

8ਮਾਤਿਆ ਹਰਿ ਰਸ ਮਹਿ ਰਾਤੇ ਤਿਸੁ ਬਹੁੜਿ ਨ ਕਬਹੂ ਅਉਖੀਵਨਾ ॥੬॥

9ਮਿਲਿਓ ਤਿਸੁ ਸਰਬ ਨਿਧਾਨਾ ਪ੍ਰਭਿ ਕ੍ਰਿਪਾਲਿ ਜਿਸੁ ਦੀਵਨਾ ॥੭॥

10ਸੁਖੁ ਨਾਨਕ ਸੰਤਨ ਕੀ ਸੇਵਾ ਚਰਣ ਸੰਤ ਧੋਇ ਪੀਵਨਾ ॥੮॥੩॥੬॥

11ਮਾਰੂ ਮਹਲਾ ੫ ਘਰੁ ੮ ਅੰਜੁਲੀਆ

12ੴ ਸਤਿਗੁਰ ਪ੍ਰਸਾਦਿ ॥

13ਜਿਸੁ ਗ੍ਰਿਹਿ ਬਹੁਤੁ ਤਿਸੈ ਗ੍ਰਿਹਿ ਚਿੰਤਾ ॥

14ਜਿਸੁ ਗ੍ਰਿਹਿ ਥੋਰੀ ਸੁ ਫਿਰੈ ਭ੍ਰਮੰਤਾ ॥

15ਦੁਹੂ ਬਿਵਸਥਾ ਤੇ ਜੋ ਮੁਕਤਾ ਸੋਈ ਸੁਹੇਲਾ ਭਾਲੀਐ ॥੧॥

16ਗ੍ਰਿਹ ਰਾਜ ਮਹਿ ਨਰਕੁ ਉਦਾਸ ਕਰੋਧਾ ॥

17ਬਹੁ ਬਿਧਿ ਬੇਦ ਪਾਠ ਸਭਿ ਸੋਧਾ ॥

18ਦੇਹੀ ਮਹਿ ਜੋ ਰਹੈ ਅਲਿਪਤਾ ਤਿਸੁ ਜਨ ਕੀ ਪੂਰਨ ਘਾਲੀਐ ॥੨॥

19ਜਾਗਤ ਸੂਤਾ ਭਰਮਿ ਵਿਗੂਤਾ ॥

20ਬਿਨੁ ਗੁਰ ਮੁਕਤਿ ਨ ਹੋਈਐ ਮੀਤਾ ॥

21ਸਾਧਸੰਗਿ ਤੁਟਹਿ ਹਉ ਬੰਧਨ ਏਕੋ ਏਕੁ ਨਿਹਾਲੀਐ ॥੩॥

22ਕਰਮ ਕਰੈ ਤ ਬੰਧਾ ਨਹ ਕਰੈ ਤ ਨਿੰਦਾ ॥

23ਮੋਹ ਮਗਨ ਮਨੁ ਵਿਆਪਿਆ ਚਿੰਦਾ ॥

24ਗੁਰ ਪ੍ਰਸਾਦਿ ਸੁਖੁ ਦੁਖੁ ਸਮ ਜਾਣੈ ਘਟਿ ਘਟਿ ਰਾਮੁ ਹਿਆਲੀਐ ॥੪॥

25ਸੰਸਾਰੈ ਮਹਿ ਸਹਸਾ ਬਿਆਪੈ ॥

26ਅਕਥ ਕਥਾ ਅਗੋਚਰ ਨਹੀ ਜਾਪੈ ॥

27ਜਿਸਹਿ ਬੁਝਾਏ ਸੋਈ ਬੂਝੈ ਓਹੁ ਬਾਲਕ ਵਾਗੀ ਪਾਲੀਐ ॥੫॥

28ਛੋਡਿ ਬਹੈ ਤਉ ਛੂਟੈ ਨਾਹੀ ॥

29ਜਉ ਸੰਚੈ ਤਉ ਭਉ ਮਨ ਮਾਹੀ ॥

30ਇਸ ਹੀ ਮਹਿ ਜਿਸ ਕੀ ਪਤਿ ਰਾਖੈ ਤਿਸੁ ਸਾਧੂ ਚਉਰੁ ਢਾਲੀਐ ॥੬॥

31ਜੋ ਸੂਰਾ ਤਿਸ ਹੀ ਹੋਇ ਮਰਣਾ ॥

32ਜੋ ਭਾਗੈ ਤਿਸੁ ਜੋਨੀ ਫਿਰਣਾ ॥

33ਜੋ ਵਰਤਾਏ ਸੋਈ ਭਲ ਮਾਨੈ ਬੁਝਿ ਹੁਕਮੈ ਦੁਰਮਤਿ ਜਾਲੀਐ ॥੭॥

34ਜਿਤੁ ਜਿਤੁ ਲਾਵਹਿ ਤਿਤੁ ਤਿਤੁ ਲਗਨਾ ॥

35ਕਰਿ ਕਰਿ ਵੇਖੈ ਅਪਣੇ ਜਚਨਾ ॥

36ਨਾਨਕ ਕੇ ਪੂਰਨ ਸੁਖਦਾਤੇ ਤੂ ਦੇਹਿ ਤ ਨਾਮੁ ਸਮਾਲੀਐ ॥੮॥੧॥੭॥

37ਮਾਰੂ ਮਹਲਾ ੫ ॥

38ਬਿਰਖੈ ਹੇਠਿ ਸਭਿ ਜੰਤ ਇਕਠੇ ॥

39ਇਕਿ ਤਤੇ ਇਕਿ ਬੋਲਨਿ ਮਿਠੇ ॥

40ਅਸਤੁ ਉਦੋਤੁ ਭਇਆ ਉਠਿ ਚਲੇ ਜਿਉ ਜਿਉ ਅਉਧ ਵਿਹਾਣੀਆ ॥੧॥

41ਪਾਪ ਕਰੇਦੜ ਸਰਪਰ ਮੁਠੇ ॥

42ਅਜਰਾਈਲਿ ਫੜੇ ਫੜਿ ਕੁਠੇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath