ਗੁਰੂ ਗ੍ਰੰਥ ਸਾਹਿਬ 101 · Raag Maajh · Guru Arjan Dev Ji
1ਜੋ ਜੋ ਪੀਵੈ ਸੋ ਤ੍ਰਿਪਤਾਵੈ ॥
2ਅਮਰੁ ਹੋਵੈ ਜੋ ਨਾਮ ਰਸੁ ਪਾਵੈ ॥
3ਨਾਮ ਨਿਧਾਨ ਤਿਸਹਿ ਪਰਾਪਤਿ ਜਿਸੁ ਸਬਦੁ ਗੁਰੂ ਮਨਿ ਵੂਠਾ ਜੀਉ ॥੨॥
4ਜਿਨਿ ਹਰਿ ਰਸੁ ਪਾਇਆ ਸੋ ਤ੍ਰਿਪਤਿ ਅਘਾਨਾ ॥
5ਜਿਨਿ ਹਰਿ ਸਾਦੁ ਪਾਇਆ ਸੋ ਨਾਹਿ ਡੁਲਾਨਾ ॥
6ਤਿਸਹਿ ਪਰਾਪਤਿ ਹਰਿ ਹਰਿ ਨਾਮਾ ਜਿਸੁ ਮਸਤਕਿ ਭਾਗੀਠਾ ਜੀਉ ॥੩॥
7ਹਰਿ ਇਕਸੁ ਹਥਿ ਆਇਆ ਵਰਸਾਣੇ ਬਹੁਤੇਰੇ ॥
8ਤਿਸੁ ਲਗਿ ਮੁਕਤੁ ਭਏ ਘਣੇਰੇ ॥
9ਨਾਮੁ ਨਿਧਾਨਾ ਗੁਰਮੁਖਿ ਪਾਈਐ ਕਹੁ ਨਾਨਕ ਵਿਰਲੀ ਡੀਠਾ ਜੀਉ ॥੪॥੧੫॥੨੨॥
10ਮਾਝ ਮਹਲਾ ੫ ॥
11ਨਿਧਿ ਸਿਧਿ ਰਿਧਿ ਹਰਿ ਹਰਿ ਹਰਿ ਮੇਰੈ ॥
12ਜਨਮੁ ਪਦਾਰਥੁ ਗਹਿਰ ਗੰਭੀਰੈ ॥
13ਲਾਖ ਕੋਟ ਖੁਸੀਆ ਰੰਗ ਰਾਵੈ ਜੋ ਗੁਰ ਲਾਗਾ ਪਾਈ ਜੀਉ ॥੧॥
14ਦਰਸਨੁ ਪੇਖਤ ਭਏ ਪੁਨੀਤਾ ॥
15ਸਗਲ ਉਧਾਰੇ ਭਾਈ ਮੀਤਾ ॥
16ਅਗਮ ਅਗੋਚਰੁ ਸੁਆਮੀ ਅਪੁਨਾ ਗੁਰ ਕਿਰਪਾ ਤੇ ਸਚੁ ਧਿਆਈ ਜੀਉ ॥੨॥
17ਜਾ ਕਉ ਖੋਜਹਿ ਸਰਬ ਉਪਾਏ ॥ ਵਡਭਾਗੀ ਦਰਸਨੁ ਕੋ ਵਿਰਲਾ ਪਾਏ ॥
18ਊਚ ਅਪਾਰ ਅਗੋਚਰ ਥਾਨਾ ਓਹੁ ਮਹਲੁ ਗੁਰੂ ਦੇਖਾਈ ਜੀਉ ॥੩॥
19ਗਹਿਰ ਗੰਭੀਰ ਅੰਮ੍ਰਿਤ ਨਾਮੁ ਤੇਰਾ ॥
20ਮੁਕਤਿ ਭਇਆ ਜਿਸੁ ਰਿਦੈ ਵਸੇਰਾ ॥
21ਗੁਰਿ ਬੰਧਨ ਤਿਨ ਕੇ ਸਗਲੇ ਕਾਟੇ ਜਨ ਨਾਨਕ ਸਹਜਿ ਸਮਾਈ ਜੀਉ ॥੪॥੧੬॥੨੩॥
22ਮਾਝ ਮਹਲਾ ੫ ॥
23ਪ੍ਰਭ ਕਿਰਪਾ ਤੇ ਹਰਿ ਹਰਿ ਧਿਆਵਉ ॥
24ਪ੍ਰਭੂ ਦਇਆ ਤੇ ਮੰਗਲੁ ਗਾਵਉ ॥
25ਊਠਤ ਬੈਠਤ ਸੋਵਤ ਜਾਗਤ ਹਰਿ ਧਿਆਈਐ ਸਗਲ ਅਵਰਦਾ ਜੀਉ ॥੧॥
26ਨਾਮੁ ਅਉਖਧੁ ਮੋ ਕਉ ਸਾਧੂ ਦੀਆ ॥
27ਕਿਲਬਿਖ ਕਾਟੇ ਨਿਰਮਲੁ ਥੀਆ ॥
28ਅਨਦੁ ਭਇਆ ਨਿਕਸੀ ਸਭ ਪੀਰਾ ਸਗਲ ਬਿਨਾਸੇ ਦਰਦਾ ਜੀਉ ॥੨॥
29ਜਿਸ ਕਾ ਅੰਗੁ ਕਰੇ ਮੇਰਾ ਪਿਆਰਾ ॥ ਸੋ ਮੁਕਤਾ ਸਾਗਰ ਸੰਸਾਰਾ ॥
30ਸਤਿ ਕਰੇ ਜਿਨਿ ਗੁਰੂ ਪਛਾਤਾ ਸੋ ਕਾਹੇ ਕਉ ਡਰਦਾ ਜੀਉ ॥੩॥
31ਜਬ ਤੇ ਸਾਧੂ ਸੰਗਤਿ ਪਾਏ ॥ ਗੁਰ ਭੇਟਤ ਹਉ ਗਈ ਬਲਾਏ ॥
32ਸਾਸਿ ਸਾਸਿ ਹਰਿ ਗਾਵੈ ਨਾਨਕੁ ਸਤਿਗੁਰ ਢਾਕਿ ਲੀਆ ਮੇਰਾ ਪੜਦਾ ਜੀਉ ॥੪॥੧੭॥੨੪॥
33ਮਾਝ ਮਹਲਾ ੫ ॥
34ਓਤਿ ਪੋਤਿ ਸੇਵਕ ਸੰਗਿ ਰਾਤਾ ॥
35ਪ੍ਰਭ ਪ੍ਰਤਿਪਾਲੇ ਸੇਵਕ ਸੁਖਦਾਤਾ ॥
36ਪਾਣੀ ਪਖਾ ਪੀਸਉ ਸੇਵਕ ਕੈ ਠਾਕੁਰ ਹੀ ਕਾ ਆਹਰੁ ਜੀਉ ॥੧॥
37ਕਾਟਿ ਸਿਲਕ ਪ੍ਰਭਿ ਸੇਵਾ ਲਾਇਆ ॥
38ਹੁਕਮੁ ਸਾਹਿਬ ਕਾ ਸੇਵਕ ਮਨਿ ਭਾਇਆ ॥
39ਸੋਈ ਕਮਾਵੈ ਜੋ ਸਾਹਿਬ ਭਾਵੈ ਸੇਵਕੁ ਅੰਤਰਿ ਬਾਹਰਿ ਮਾਹਰੁ ਜੀਉ ॥੨॥
40ਤੂੰ ਦਾਨਾ ਠਾਕੁਰੁ ਸਭ ਬਿਧਿ ਜਾਨਹਿ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath