ਗੁਰੂ ਗ੍ਰੰਥ ਸਾਹਿਬ 1020 · Raag Maaroo · Guru Arjan Dev Ji
1ਦੋਜਕਿ ਪਾਏ ਸਿਰਜਣਹਾਰੈ ਲੇਖਾ ਮੰਗੈ ਬਾਣੀਆ ॥੨॥
2ਸੰਗਿ ਨ ਕੋਈ ਭਈਆ ਬੇਬਾ ॥
3ਮਾਲੁ ਜੋਬਨੁ ਧਨੁ ਛੋਡਿ ਵਞੇਸਾ ॥
4ਕਰਣ ਕਰੀਮ ਨ ਜਾਤੋ ਕਰਤਾ ਤਿਲ ਪੀੜੇ ਜਿਉ ਘਾਣੀਆ ॥੩॥
5ਖੁਸਿ ਖੁਸਿ ਲੈਦਾ ਵਸਤੁ ਪਰਾਈ ॥
6ਵੇਖੈ ਸੁਣੇ ਤੇਰੈ ਨਾਲਿ ਖੁਦਾਈ ॥
7ਦੁਨੀਆ ਲਬਿ ਪਇਆ ਖਾਤ ਅੰਦਰਿ ਅਗਲੀ ਗਲ ਨ ਜਾਣੀਆ ॥੪॥
8ਜਮਿ ਜਮਿ ਮਰੈ ਮਰੈ ਫਿਰਿ ਜੰਮੈ ॥
9ਬਹੁਤੁ ਸਜਾਇ ਪਇਆ ਦੇਸਿ ਲੰਮੈ ॥
10ਜਿਨਿ ਕੀਤਾ ਤਿਸੈ ਨ ਜਾਣੀ ਅੰਧਾ ਤਾ ਦੁਖੁ ਸਹੈ ਪਰਾਣੀਆ ॥੫॥
11ਖਾਲਕ ਥਾਵਹੁ ਭੁਲਾ ਮੁਠਾ ॥
12ਦੁਨੀਆ ਖੇਲੁ ਬੁਰਾ ਰੁਠ ਤੁਠਾ ॥
13ਸਿਦਕੁ ਸਬੂਰੀ ਸੰਤੁ ਨ ਮਿਲਿਓ ਵਤੈ ਆਪਣ ਭਾਣੀਆ ॥੬॥
14ਮਉਲਾ ਖੇਲ ਕਰੇ ਸਭਿ ਆਪੇ ॥ ਇਕਿ ਕਢੇ ਇਕਿ ਲਹਰਿ ਵਿਆਪੇ ॥
15ਜਿਉ ਨਚਾਏ ਤਿਉ ਤਿਉ ਨਚਨਿ ਸਿਰਿ ਸਿਰਿ ਕਿਰਤ ਵਿਹਾਣੀਆ ॥੭॥
16ਮਿਹਰ ਕਰੇ ਤਾ ਖਸਮੁ ਧਿਆਈ ॥
17ਸੰਤਾ ਸੰਗਤਿ ਨਰਕਿ ਨ ਪਾਈ ॥
18ਅੰਮ੍ਰਿਤ ਨਾਮ ਦਾਨੁ ਨਾਨਕ ਕਉ ਗੁਣ ਗੀਤਾ ਨਿਤ ਵਖਾਣੀਆ ॥੮॥੨॥੮॥੧੨॥੨੦॥
19ਮਾਰੂ ਸੋਲਹੇ ਮਹਲਾ ੧
20ੴ ਸਤਿਗੁਰ ਪ੍ਰਸਾਦਿ ॥
21ਸਾਚਾ ਸਚੁ ਸੋਈ ਅਵਰੁ ਨ ਕੋਈ ॥
22ਜਿਨਿ ਸਿਰਜੀ ਤਿਨ ਹੀ ਫੁਨਿ ਗੋਈ ॥
23ਜਿਉ ਭਾਵੈ ਤਿਉ ਰਾਖਹੁ ਰਹਣਾ ਤੁਮ ਸਿਉ ਕਿਆ ਮੁਕਰਾਈ ਹੇ ॥੧॥
24ਆਪਿ ਉਪਾਏ ਆਪਿ ਖਪਾਏ ॥
25ਆਪੇ ਸਿਰਿ ਸਿਰਿ ਧੰਧੈ ਲਾਏ ॥
26ਆਪੇ ਵੀਚਾਰੀ ਗੁਣਕਾਰੀ ਆਪੇ ਮਾਰਗਿ ਲਾਈ ਹੇ ॥੨॥
27ਆਪੇ ਦਾਨਾ ਆਪੇ ਬੀਨਾ ॥
28ਆਪੇ ਆਪੁ ਉਪਾਇ ਪਤੀਨਾ ॥
29ਆਪੇ ਪਉਣੁ ਪਾਣੀ ਬੈਸੰਤਰੁ ਆਪੇ ਮੇਲਿ ਮਿਲਾਈ ਹੇ ॥੩॥
30ਆਪੇ ਸਸਿ ਸੂਰਾ ਪੂਰੋ ਪੂਰਾ ॥
31ਆਪੇ ਗਿਆਨਿ ਧਿਆਨਿ ਗੁਰੁ ਸੂਰਾ ॥
32ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੇ ਸਿਉ ਲਿਵ ਲਾਈ ਹੇ ॥੪॥
33ਆਪੇ ਪੁਰਖੁ ਆਪੇ ਹੀ ਨਾਰੀ ॥
34ਆਪੇ ਪਾਸਾ ਆਪੇ ਸਾਰੀ ॥
35ਆਪੇ ਪਿੜ ਬਾਧੀ ਜਗੁ ਖੇਲੈ ਆਪੇ ਕੀਮਤਿ ਪਾਈ ਹੇ ॥੫॥
36ਆਪੇ ਭਵਰੁ ਫੁਲੁ ਫਲੁ ਤਰਵਰੁ ॥
37ਆਪੇ ਜਲੁ ਥਲੁ ਸਾਗਰੁ ਸਰਵਰੁ ॥
38ਆਪੇ ਮਛੁ ਕਛੁ ਕਰਣੀਕਰੁ ਤੇਰਾ ਰੂਪੁ ਨ ਲਖਣਾ ਜਾਈ ਹੇ ॥੬॥
39ਆਪੇ ਦਿਨਸੁ ਆਪੇ ਹੀ ਰੈਣੀ ॥
40ਆਪਿ ਪਤੀਜੈ ਗੁਰ ਕੀ ਬੈਣੀ ॥
41ਆਦਿ ਜੁਗਾਦਿ ਅਨਾਹਦਿ ਅਨਦਿਨੁ ਘਟਿ ਘਟਿ ਸਬਦੁ ਰਜਾਈ ਹੇ ॥੭॥
42ਆਪੇ ਰਤਨੁ ਅਨੂਪੁ ਅਮੋਲੋ ॥
43ਆਪੇ ਪਰਖੇ ਪੂਰਾ ਤੋਲੋ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath