ਗੁਰੂ ਗ੍ਰੰਥ ਸਾਹਿਬ 1021 · Raag Maaroo · Guru Nanak Dev Ji
1ਆਪੇ ਕਿਸ ਹੀ ਕਸਿ ਬਖਸੇ ਆਪੇ ਦੇ ਲੈ ਭਾਈ ਹੇ ॥੮॥
2ਆਪੇ ਧਨਖੁ ਆਪੇ ਸਰਬਾਣਾ ॥
3ਆਪੇ ਸੁਘੜੁ ਸਰੂਪੁ ਸਿਆਣਾ ॥
4ਕਹਤਾ ਬਕਤਾ ਸੁਣਤਾ ਸੋਈ ਆਪੇ ਬਣਤ ਬਣਾਈ ਹੇ ॥੯॥
5ਪਉਣੁ ਗੁਰੂ ਪਾਣੀ ਪਿਤ ਜਾਤਾ ॥
6ਉਦਰ ਸੰਜੋਗੀ ਧਰਤੀ ਮਾਤਾ ॥
7ਰੈਣਿ ਦਿਨਸੁ ਦੁਇ ਦਾਈ ਦਾਇਆ ਜਗੁ ਖੇਲੈ ਖੇਲਾਈ ਹੇ ॥੧੦॥
8ਆਪੇ ਮਛੁਲੀ ਆਪੇ ਜਾਲਾ ॥
9ਆਪੇ ਗਊ ਆਪੇ ਰਖਵਾਲਾ ॥
10ਸਰਬ ਜੀਆ ਜਗਿ ਜੋਤਿ ਤੁਮਾਰੀ ਜੈਸੀ ਪ੍ਰਭਿ ਫੁਰਮਾਈ ਹੇ ॥੧੧॥
11ਆਪੇ ਜੋਗੀ ਆਪੇ ਭੋਗੀ ॥
12ਆਪੇ ਰਸੀਆ ਪਰਮ ਸੰਜੋਗੀ ॥
13ਆਪੇ ਵੇਬਾਣੀ ਨਿਰੰਕਾਰੀ ਨਿਰਭਉ ਤਾੜੀ ਲਾਈ ਹੇ ॥੧੨॥
14ਖਾਣੀ ਬਾਣੀ ਤੁਝਹਿ ਸਮਾਣੀ ॥
15ਜੋ ਦੀਸੈ ਸਭ ਆਵਣ ਜਾਣੀ ॥
16ਸੇਈ ਸਾਹ ਸਚੇ ਵਾਪਾਰੀ ਸਤਿਗੁਰਿ ਬੂਝ ਬੁਝਾਈ ਹੇ ॥੧੩॥
17ਸਬਦੁ ਬੁਝਾਏ ਸਤਿਗੁਰੁ ਪੂਰਾ ॥
18ਸਰਬ ਕਲਾ ਸਾਚੇ ਭਰਪੂਰਾ ॥
19ਅਫਰਿਓ ਵੇਪਰਵਾਹੁ ਸਦਾ ਤੂ ਨਾ ਤਿਸੁ ਤਿਲੁ ਨ ਤਮਾਈ ਹੇ ॥੧੪॥
20ਕਾਲੁ ਬਿਕਾਲੁ ਭਏ ਦੇਵਾਨੇ ॥
21ਸਬਦੁ ਸਹਜ ਰਸੁ ਅੰਤਰਿ ਮਾਨੇ ॥
22ਆਪੇ ਮੁਕਤਿ ਤ੍ਰਿਪਤਿ ਵਰਦਾਤਾ ਭਗਤਿ ਭਾਇ ਮਨਿ ਭਾਈ ਹੇ ॥੧੫॥
23ਆਪਿ ਨਿਰਾਲਮੁ ਗੁਰ ਗਮ ਗਿਆਨਾ ॥
24ਜੋ ਦੀਸੈ ਤੁਝ ਮਾਹਿ ਸਮਾਨਾ ॥
25ਨਾਨਕੁ ਨੀਚੁ ਭਿਖਿਆ ਦਰਿ ਜਾਚੈ ਮੈ ਦੀਜੈ ਨਾਮੁ ਵਡਾਈ ਹੇ ॥੧੬॥੧॥
26ਮਾਰੂ ਮਹਲਾ ੧ ॥
27ਆਪੇ ਧਰਤੀ ਧਉਲੁ ਅਕਾਸੰ ॥
28ਆਪੇ ਸਾਚੇ ਗੁਣ ਪਰਗਾਸੰ ॥
29ਜਤੀ ਸਤੀ ਸੰਤੋਖੀ ਆਪੇ ਆਪੇ ਕਾਰ ਕਮਾਈ ਹੇ ॥੧॥
30ਜਿਸੁ ਕਰਣਾ ਸੋ ਕਰਿ ਕਰਿ ਵੇਖੈ ॥
31ਕੋਇ ਨ ਮੇਟੈ ਸਾਚੇ ਲੇਖੈ ॥
32ਆਪੇ ਕਰੇ ਕਰਾਏ ਆਪੇ ਆਪੇ ਦੇ ਵਡਿਆਈ ਹੇ ॥੨॥
33ਪੰਚ ਚੋਰ ਚੰਚਲ ਚਿਤੁ ਚਾਲਹਿ ॥
34ਪਰ ਘਰ ਜੋਹਹਿ ਘਰੁ ਨਹੀ ਭਾਲਹਿ ॥
35ਕਾਇਆ ਨਗਰੁ ਢਹੈ ਢਹਿ ਢੇਰੀ ਬਿਨੁ ਸਬਦੈ ਪਤਿ ਜਾਈ ਹੇ ॥੩॥
36ਗੁਰ ਤੇ ਬੂਝੈ ਤ੍ਰਿਭਵਣੁ ਸੂਝੈ ॥
37ਮਨਸਾ ਮਾਰਿ ਮਨੈ ਸਿਉ ਲੂਝੈ ॥
38ਜੋ ਤੁਧੁ ਸੇਵਹਿ ਸੇ ਤੁਧ ਹੀ ਜੇਹੇ ਨਿਰਭਉ ਬਾਲ ਸਖਾਈ ਹੇ ॥੪॥
39ਆਪੇ ਸੁਰਗੁ ਮਛੁ ਪਇਆਲਾ ॥
40ਆਪੇ ਜੋਤਿ ਸਰੂਪੀ ਬਾਲਾ ॥
41ਜਟਾ ਬਿਕਟ ਬਿਕਰਾਲ ਸਰੂਪੀ ਰੂਪੁ ਨ ਰੇਖਿਆ ਕਾਈ ਹੇ ॥੫॥
42ਬੇਦ ਕਤੇਬੀ ਭੇਦੁ ਨ ਜਾਤਾ ॥
43ਨਾ ਤਿਸੁ ਮਾਤ ਪਿਤਾ ਸੁਤ ਭ੍ਰਾਤਾ ॥
44ਸਗਲੇ ਸੈਲ ਉਪਾਇ ਸਮਾਏ ਅਲਖੁ ਨ ਲਖਣਾ ਜਾਈ ਹੇ ॥੬॥
45ਕਰਿ ਕਰਿ ਥਾਕੀ ਮੀਤ ਘਨੇਰੇ ॥
46ਕੋਇ ਨ ਕਾਟੈ ਅਵਗੁਣ ਮੇਰੇ ॥
47ਸੁਰਿ ਨਰ ਨਾਥੁ ਸਾਹਿਬੁ ਸਭਨਾ ਸਿਰਿ ਭਾਇ ਮਿਲੈ ਭਉ ਜਾਈ ਹੇ ॥੭॥
48ਭੂਲੇ ਚੂਕੇ ਮਾਰਗਿ ਪਾਵਹਿ ॥
49ਆਪਿ ਭੁਲਾਇ ਤੂਹੈ ਸਮਝਾਵਹਿ ॥
50ਬਿਨੁ ਨਾਵੈ ਮੈ ਅਵਰੁ ਨ ਦੀਸੈ ਨਾਵਹੁ ਗਤਿ ਮਿਤਿ ਪਾਈ ਹੇ ॥੮॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath