ਗੁਰੂ ਗ੍ਰੰਥ ਸਾਹਿਬ 1022 · Raag Maaroo · Guru Nanak Dev Ji
1ਗੰਗਾ ਜਮੁਨਾ ਕੇਲ ਕੇਦਾਰਾ ॥
2ਕਾਸੀ ਕਾਂਤੀ ਪੁਰੀ ਦੁਆਰਾ ॥
3ਗੰਗਾ ਸਾਗਰੁ ਬੇਣੀ ਸੰਗਮੁ ਅਠਸਠਿ ਅੰਕਿ ਸਮਾਈ ਹੇ ॥੯॥
4ਆਪੇ ਸਿਧ ਸਾਧਿਕੁ ਵੀਚਾਰੀ ॥
5ਆਪੇ ਰਾਜਨੁ ਪੰਚਾ ਕਾਰੀ ॥
6ਤਖਤਿ ਬਹੈ ਅਦਲੀ ਪ੍ਰਭੁ ਆਪੇ ਭਰਮੁ ਭੇਦੁ ਭਉ ਜਾਈ ਹੇ ॥੧੦॥
7ਆਪੇ ਕਾਜੀ ਆਪੇ ਮੁਲਾ ॥
8ਆਪਿ ਅਭੁਲੁ ਨ ਕਬਹੂ ਭੁਲਾ ॥
9ਆਪੇ ਮਿਹਰ ਦਇਆਪਤਿ ਦਾਤਾ ਨਾ ਕਿਸੈ ਕੋ ਬੈਰਾਈ ਹੇ ॥੧੧॥
10ਜਿਸੁ ਬਖਸੇ ਤਿਸੁ ਦੇ ਵਡਿਆਈ ॥
11ਸਭਸੈ ਦਾਤਾ ਤਿਲੁ ਨ ਤਮਾਈ ॥
12ਭਰਪੁਰਿ ਧਾਰਿ ਰਹਿਆ ਨਿਹਕੇਵਲੁ ਗੁਪਤੁ ਪ੍ਰਗਟੁ ਸਭ ਠਾਈ ਹੇ ॥੧੨॥
13ਕਿਆ ਸਾਲਾਹੀ ਅਗਮ ਅਪਾਰੈ ॥
14ਸਾਚੇ ਸਿਰਜਣਹਾਰ ਮੁਰਾਰੈ ॥
15ਜਿਸ ਨੋ ਨਦਰਿ ਕਰੇ ਤਿਸੁ ਮੇਲੇ ਮੇਲਿ ਮਿਲੈ ਮੇਲਾਈ ਹੇ ॥੧੩॥
16ਬ੍ਰਹਮਾ ਬਿਸਨੁ ਮਹੇਸੁ ਦੁਆਰੈ ॥
17ਊਭੇ ਸੇਵਹਿ ਅਲਖ ਅਪਾਰੈ ॥
18ਹੋਰ ਕੇਤੀ ਦਰਿ ਦੀਸੈ ਬਿਲਲਾਦੀ ਮੈ ਗਣਤ ਨ ਆਵੈ ਕਾਈ ਹੇ ॥੧੪॥
19ਸਾਚੀ ਕੀਰਤਿ ਸਾਚੀ ਬਾਣੀ ॥
20ਹੋਰ ਨ ਦੀਸੈ ਬੇਦ ਪੁਰਾਣੀ ॥
21ਪੂੰਜੀ ਸਾਚੁ ਸਚੇ ਗੁਣ ਗਾਵਾ ਮੈ ਧਰ ਹੋਰ ਨ ਕਾਈ ਹੇ ॥੧੫॥
22ਜੁਗੁ ਜੁਗੁ ਸਾਚਾ ਹੈ ਭੀ ਹੋਸੀ ॥
23ਕਉਣੁ ਨ ਮੂਆ ਕਉਣੁ ਨ ਮਰਸੀ ॥
24ਨਾਨਕੁ ਨੀਚੁ ਕਹੈ ਬੇਨੰਤੀ ਦਰਿ ਦੇਖਹੁ ਲਿਵ ਲਾਈ ਹੇ ॥੧੬॥੨॥
25ਮਾਰੂ ਮਹਲਾ ੧ ॥
26ਦੂਜੀ ਦੁਰਮਤਿ ਅੰਨੀ ਬੋਲੀ ॥
27ਕਾਮ ਕ੍ਰੋਧ ਕੀ ਕਚੀ ਚੋਲੀ ॥
28ਘਰਿ ਵਰੁ ਸਹਜੁ ਨ ਜਾਣੈ ਛੋਹਰਿ ਬਿਨੁ ਪਿਰ ਨੀਦ ਨ ਪਾਈ ਹੇ ॥੧॥
29ਅੰਤਰਿ ਅਗਨਿ ਜਲੈ ਭੜਕਾਰੇ ॥
30ਮਨਮੁਖੁ ਤਕੇ ਕੁੰਡਾ ਚਾਰੇ ॥
31ਬਿਨੁ ਸਤਿਗੁਰ ਸੇਵੇ ਕਿਉ ਸੁਖੁ ਪਾਈਐ ਸਾਚੇ ਹਾਥਿ ਵਡਾਈ ਹੇ ॥੨॥
32ਕਾਮੁ ਕ੍ਰੋਧੁ ਅਹੰਕਾਰੁ ਨਿਵਾਰੇ ॥
33ਤਸਕਰ ਪੰਚ ਸਬਦਿ ਸੰਘਾਰੇ ॥
34ਗਿਆਨ ਖੜਗੁ ਲੈ ਮਨ ਸਿਉ ਲੂਝੈ ਮਨਸਾ ਮਨਹਿ ਸਮਾਈ ਹੇ ॥੩॥
35ਮਾ ਕੀ ਰਕਤੁ ਪਿਤਾ ਬਿਦੁ ਧਾਰਾ ॥
36ਮੂਰਤਿ ਸੂਰਤਿ ਕਰਿ ਆਪਾਰਾ ॥
37ਜੋਤਿ ਦਾਤਿ ਜੇਤੀ ਸਭ ਤੇਰੀ ਤੂ ਕਰਤਾ ਸਭ ਠਾਈ ਹੇ ॥੪॥
38ਤੁਝ ਹੀ ਕੀਆ ਜੰਮਣ ਮਰਣਾ ॥
39ਗੁਰ ਤੇ ਸਮਝ ਪੜੀ ਕਿਆ ਡਰਣਾ ॥
40ਤੂ ਦਇਆਲੁ ਦਇਆ ਕਰਿ ਦੇਖਹਿ ਦੁਖੁ ਦਰਦੁ ਸਰੀਰਹੁ ਜਾਈ ਹੇ ॥੫॥
41ਨਿਜ ਘਰਿ ਬੈਸਿ ਰਹੇ ਭਉ ਖਾਇਆ ॥
42ਧਾਵਤ ਰਾਖੇ ਠਾਕਿ ਰਹਾਇਆ ॥
43ਕਮਲ ਬਿਗਾਸ ਹਰੇ ਸਰ ਸੁਭਰ ਆਤਮ ਰਾਮੁ ਸਖਾਈ ਹੇ ॥੬॥
44ਮਰਣੁ ਲਿਖਾਇ ਮੰਡਲ ਮਹਿ ਆਏ ॥
45ਕਿਉ ਰਹੀਐ ਚਲਣਾ ਪਰਥਾਏ ॥
46ਸਚਾ ਅਮਰੁ ਸਚੇ ਅਮਰਾ ਪੁਰਿ ਸੋ ਸਚੁ ਮਿਲੈ ਵਡਾਈ ਹੇ ॥੭॥
47ਆਪਿ ਉਪਾਇਆ ਜਗਤੁ ਸਬਾਇਆ ॥
48ਜਿਨਿ ਸਿਰਿਆ ਤਿਨਿ ਧੰਧੈ ਲਾਇਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath