ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1023 · Raag Maaroo · Guru Nanak Dev Ji

1ਸਚੈ ਊਪਰਿ ਅਵਰ ਨ ਦੀਸੈ ਸਾਚੇ ਕੀਮਤਿ ਪਾਈ ਹੇ ॥੮॥

2ਐਥੈ ਗੋਇਲੜਾ ਦਿਨ ਚਾਰੇ ॥

3ਖੇਲੁ ਤਮਾਸਾ ਧੁੰਧੂਕਾਰੇ ॥

4ਬਾਜੀ ਖੇਲਿ ਗਏ ਬਾਜੀਗਰ ਜਿਉ ਨਿਸਿ ਸੁਪਨੈ ਭਖਲਾਈ ਹੇ ॥੯॥

5ਤਿਨ ਕਉ ਤਖਤਿ ਮਿਲੀ ਵਡਿਆਈ ॥

6ਨਿਰਭਉ ਮਨਿ ਵਸਿਆ ਲਿਵ ਲਾਈ ॥

7ਖੰਡੀ ਬ੍ਰਹਮੰਡੀ ਪਾਤਾਲੀ ਪੁਰੀਈ ਤ੍ਰਿਭਵਣ ਤਾੜੀ ਲਾਈ ਹੇ ॥੧੦॥

8ਸਾਚੀ ਨਗਰੀ ਤਖਤੁ ਸਚਾਵਾ ॥

9ਗੁਰਮੁਖਿ ਸਾਚੁ ਮਿਲੈ ਸੁਖੁ ਪਾਵਾ ॥

10ਸਾਚੇ ਸਾਚੈ ਤਖਤਿ ਵਡਾਈ ਹਉਮੈ ਗਣਤ ਗਵਾਈ ਹੇ ॥੧੧॥

11ਗਣਤ ਗਣੀਐ ਸਹਸਾ ਜੀਐ ॥

12ਕਿਉ ਸੁਖੁ ਪਾਵੈ ਦੂਐ ਤੀਐ ॥

13ਨਿਰਮਲੁ ਏਕੁ ਨਿਰੰਜਨੁ ਦਾਤਾ ਗੁਰ ਪੂਰੇ ਤੇ ਪਤਿ ਪਾਈ ਹੇ ॥੧੨॥

14ਜੁਗਿ ਜੁਗਿ ਵਿਰਲੀ ਗੁਰਮੁਖਿ ਜਾਤਾ ॥

15ਸਾਚਾ ਰਵਿ ਰਹਿਆ ਮਨੁ ਰਾਤਾ ॥

16ਤਿਸ ਕੀ ਓਟ ਗਹੀ ਸੁਖੁ ਪਾਇਆ ਮਨਿ ਤਨਿ ਮੈਲੁ ਨ ਕਾਈ ਹੇ ॥੧੩॥

17ਜੀਭ ਰਸਾਇਣਿ ਸਾਚੈ ਰਾਤੀ ॥

18ਹਰਿ ਪ੍ਰਭੁ ਸੰਗੀ ਭਉ ਨ ਭਰਾਤੀ ॥

19ਸ੍ਰਵਣ ਸ੍ਰੋਤ ਰਜੇ ਗੁਰਬਾਣੀ ਜੋਤੀ ਜੋਤਿ ਮਿਲਾਈ ਹੇ ॥੧੪॥

20ਰਖਿ ਰਖਿ ਪੈਰ ਧਰੇ ਪਉ ਧਰਣਾ ॥

21ਜਤ ਕਤ ਦੇਖਉ ਤੇਰੀ ਸਰਣਾ ॥

22ਦੁਖੁ ਸੁਖੁ ਦੇਹਿ ਤੂਹੈ ਮਨਿ ਭਾਵਹਿ ਤੁਝ ਹੀ ਸਿਉ ਬਣਿ ਆਈ ਹੇ ॥੧੫॥

23ਅੰਤ ਕਾਲਿ ਕੋ ਬੇਲੀ ਨਾਹੀ ॥

24ਗੁਰਮੁਖਿ ਜਾਤਾ ਤੁਧੁ ਸਾਲਾਹੀ ॥

25ਨਾਨਕ ਨਾਮਿ ਰਤੇ ਬੈਰਾਗੀ ਨਿਜ ਘਰਿ ਤਾੜੀ ਲਾਈ ਹੇ ॥੧੬॥੩॥

26ਮਾਰੂ ਮਹਲਾ ੧ ॥

27ਆਦਿ ਜੁਗਾਦੀ ਅਪਰ ਅਪਾਰੇ ॥

28ਆਦਿ ਨਿਰੰਜਨ ਖਸਮ ਹਮਾਰੇ ॥

29ਸਾਚੇ ਜੋਗ ਜੁਗਤਿ ਵੀਚਾਰੀ ਸਾਚੇ ਤਾੜੀ ਲਾਈ ਹੇ ॥੧॥

30ਕੇਤੜਿਆ ਜੁਗ ਧੁੰਧੂਕਾਰੈ ॥

31ਤਾੜੀ ਲਾਈ ਸਿਰਜਣਹਾਰੈ ॥

32ਸਚੁ ਨਾਮੁ ਸਚੀ ਵਡਿਆਈ ਸਾਚੈ ਤਖਤਿ ਵਡਾਈ ਹੇ ॥੨॥

33ਸਤਜੁਗਿ ਸਤੁ ਸੰਤੋਖੁ ਸਰੀਰਾ ॥

34ਸਤਿ ਸਤਿ ਵਰਤੈ ਗਹਿਰ ਗੰਭੀਰਾ ॥

35ਸਚਾ ਸਾਹਿਬੁ ਸਚੁ ਪਰਖੈ ਸਾਚੈ ਹੁਕਮਿ ਚਲਾਈ ਹੇ ॥੩॥

36ਸਤ ਸੰਤੋਖੀ ਸਤਿਗੁਰੁ ਪੂਰਾ ॥

37ਗੁਰ ਕਾ ਸਬਦੁ ਮਨੇ ਸੋ ਸੂਰਾ ॥

38ਸਾਚੀ ਦਰਗਹ ਸਾਚੁ ਨਿਵਾਸਾ ਮਾਨੈ ਹੁਕਮੁ ਰਜਾਈ ਹੇ ॥੪॥

39ਸਤਜੁਗਿ ਸਾਚੁ ਕਹੈ ਸਭੁ ਕੋਈ ॥

40ਸਚਿ ਵਰਤੈ ਸਾਚਾ ਸੋਈ ॥

41ਮਨਿ ਮੁਖਿ ਸਾਚੁ ਭਰਮ ਭਉ ਭੰਜਨੁ ਗੁਰਮੁਖਿ ਸਾਚੁ ਸਖਾਈ ਹੇ ॥੫॥

42ਤ੍ਰੇਤੈ ਧਰਮ ਕਲਾ ਇਕ ਚੂਕੀ ॥

43ਤੀਨਿ ਚਰਣ ਇਕ ਦੁਬਿਧਾ ਸੂਕੀ ॥

44ਗੁਰਮੁਖਿ ਹੋਵੈ ਸੁ ਸਾਚੁ ਵਖਾਣੈ ਮਨਮੁਖਿ ਪਚੈ ਅਵਾਈ ਹੇ ॥੬॥

45ਮਨਮੁਖਿ ਕਦੇ ਨ ਦਰਗਹ ਸੀਝੈ ॥

46ਬਿਨੁ ਸਬਦੈ ਕਿਉ ਅੰਤਰੁ ਰੀਝੈ ॥

47ਬਾਧੇ ਆਵਹਿ ਬਾਧੇ ਜਾਵਹਿ ਸੋਝੀ ਬੂਝ ਨ ਕਾਈ ਹੇ ॥੭॥

48ਦਇਆ ਦੁਆਪੁਰਿ ਅਧੀ ਹੋਈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath