ਗੁਰੂ ਗ੍ਰੰਥ ਸਾਹਿਬ 1024 · Raag Maaroo · Guru Nanak Dev Ji
1ਗੁਰਮੁਖਿ ਵਿਰਲਾ ਚੀਨੈ ਕੋਈ ॥
2ਦੁਇ ਪਗ ਧਰਮੁ ਧਰੇ ਧਰਣੀਧਰ ਗੁਰਮੁਖਿ ਸਾਚੁ ਤਿਥਾਈ ਹੇ ॥੮॥
3ਰਾਜੇ ਧਰਮੁ ਕਰਹਿ ਪਰਥਾਏ ॥
4ਆਸਾ ਬੰਧੇ ਦਾਨੁ ਕਰਾਏ ॥
5ਰਾਮ ਨਾਮ ਬਿਨੁ ਮੁਕਤਿ ਨ ਹੋਈ ਥਾਕੇ ਕਰਮ ਕਮਾਈ ਹੇ ॥੯॥
6ਕਰਮ ਧਰਮ ਕਰਿ ਮੁਕਤਿ ਮੰਗਾਹੀ ॥
7ਮੁਕਤਿ ਪਦਾਰਥੁ ਸਬਦਿ ਸਲਾਹੀ ॥
8ਬਿਨੁ ਗੁਰ ਸਬਦੈ ਮੁਕਤਿ ਨ ਹੋਈ ਪਰਪੰਚੁ ਕਰਿ ਭਰਮਾਈ ਹੇ ॥੧੦॥
9ਮਾਇਆ ਮਮਤਾ ਛੋਡੀ ਨ ਜਾਈ ॥
10ਸੇ ਛੂਟੇ ਸਚੁ ਕਾਰ ਕਮਾਈ ॥
11ਅਹਿਨਿਸਿ ਭਗਤਿ ਰਤੇ ਵੀਚਾਰੀ ਠਾਕੁਰ ਸਿਉ ਬਣਿ ਆਈ ਹੇ ॥੧੧॥
12ਇਕਿ ਜਪ ਤਪ ਕਰਿ ਕਰਿ ਤੀਰਥ ਨਾਵਹਿ ॥
13ਜਿਉ ਤੁਧੁ ਭਾਵੈ ਤਿਵੈ ਚਲਾਵਹਿ ॥
14ਹਠਿ ਨਿਗ੍ਰਹਿ ਅਪਤੀਜੁ ਨ ਭੀਜੈ ਬਿਨੁ ਹਰਿ ਗੁਰ ਕਿਨਿ ਪਤਿ ਪਾਈ ਹੇ ॥੧੨॥
15ਕਲੀ ਕਾਲ ਮਹਿ ਇਕ ਕਲ ਰਾਖੀ ॥
16ਬਿਨੁ ਗੁਰ ਪੂਰੇ ਕਿਨੈ ਨ ਭਾਖੀ ॥
17ਮਨਮੁਖਿ ਕੂੜੁ ਵਰਤੈ ਵਰਤਾਰਾ ਬਿਨੁ ਸਤਿਗੁਰ ਭਰਮੁ ਨ ਜਾਈ ਹੇ ॥੧੩॥
18ਸਤਿਗੁਰੁ ਵੇਪਰਵਾਹੁ ਸਿਰੰਦਾ ॥
19ਨਾ ਜਮ ਕਾਣਿ ਨ ਛੰਦਾ ਬੰਦਾ ॥
20ਜੋ ਤਿਸੁ ਸੇਵੇ ਸੋ ਅਬਿਨਾਸੀ ਨਾ ਤਿਸੁ ਕਾਲੁ ਸੰਤਾਈ ਹੇ ॥੧੪॥
21ਗੁਰ ਮਹਿ ਆਪੁ ਰਖਿਆ ਕਰਤਾਰੇ ॥
22ਗੁਰਮੁਖਿ ਕੋਟਿ ਅਸੰਖ ਉਧਾਰੇ ॥
23ਸਰਬ ਜੀਆ ਜਗਜੀਵਨੁ ਦਾਤਾ ਨਿਰਭਉ ਮੈਲੁ ਨ ਕਾਈ ਹੇ ॥੧੫॥
24ਸਗਲੇ ਜਾਚਹਿ ਗੁਰ ਭੰਡਾਰੀ ॥
25ਆਪਿ ਨਿਰੰਜਨੁ ਅਲਖ ਅਪਾਰੀ ॥
26ਨਾਨਕੁ ਸਾਚੁ ਕਹੈ ਪ੍ਰਭ ਜਾਚੈ ਮੈ ਦੀਜੈ ਸਾਚੁ ਰਜਾਈ ਹੇ ॥੧੬॥੪॥
27ਮਾਰੂ ਮਹਲਾ ੧ ॥
28ਸਾਚੈ ਮੇਲੇ ਸਬਦਿ ਮਿਲਾਏ ॥
29ਜਾ ਤਿਸੁ ਭਾਣਾ ਸਹਜਿ ਸਮਾਏ ॥
30ਤ੍ਰਿਭਵਣ ਜੋਤਿ ਧਰੀ ਪਰਮੇਸਰਿ ਅਵਰੁ ਨ ਦੂਜਾ ਭਾਈ ਹੇ ॥੧॥
31ਜਿਸ ਕੇ ਚਾਕਰ ਤਿਸ ਕੀ ਸੇਵਾ ॥
32ਸਬਦਿ ਪਤੀਜੈ ਅਲਖ ਅਭੇਵਾ ॥
33ਭਗਤਾ ਕਾ ਗੁਣਕਾਰੀ ਕਰਤਾ ਬਖਸਿ ਲਏ ਵਡਿਆਈ ਹੇ ॥੨॥
34ਦੇਦੇ ਤੋਟਿ ਨ ਆਵੈ ਸਾਚੇ ॥
35ਲੈ ਲੈ ਮੁਕਰਿ ਪਉਦੇ ਕਾਚੇ ॥
36ਮੂਲੁ ਨ ਬੂਝਹਿ ਸਾਚਿ ਨ ਰੀਝਹਿ ਦੂਜੈ ਭਰਮਿ ਭੁਲਾਈ ਹੇ ॥੩॥
37ਗੁਰਮੁਖਿ ਜਾਗਿ ਰਹੇ ਦਿਨ ਰਾਤੀ ॥
38ਸਾਚੇ ਕੀ ਲਿਵ ਗੁਰਮਤਿ ਜਾਤੀ ॥
39ਮਨਮੁਖ ਸੋਇ ਰਹੇ ਸੇ ਲੂਟੇ ਗੁਰਮੁਖਿ ਸਾਬਤੁ ਭਾਈ ਹੇ ॥੪॥
40ਕੂੜੇ ਆਵੈ ਕੂੜੇ ਜਾਵੈ ॥
41ਕੂੜੇ ਰਾਤੀ ਕੂੜੁ ਕਮਾਵੈ ॥
42ਸਬਦਿ ਮਿਲੇ ਸੇ ਦਰਗਹ ਪੈਧੇ ਗੁਰਮੁਖਿ ਸੁਰਤਿ ਸਮਾਈ ਹੇ ॥੫॥
43ਕੂੜਿ ਮੁਠੀ ਠਗੀ ਠਗਵਾੜੀ ॥
44ਜਿਉ ਵਾੜੀ ਓਜਾੜਿ ਉਜਾੜੀ ॥
45ਨਾਮ ਬਿਨਾ ਕਿਛੁ ਸਾਦਿ ਨ ਲਾਗੈ ਹਰਿ ਬਿਸਰਿਐ ਦੁਖੁ ਪਾਈ ਹੇ ॥੬॥
46ਭੋਜਨੁ ਸਾਚੁ ਮਿਲੈ ਆਘਾਈ ॥
47ਨਾਮ ਰਤਨੁ ਸਾਚੀ ਵਡਿਆਈ ॥
48ਚੀਨੈ ਆਪੁ ਪਛਾਣੈ ਸੋਈ ਜੋਤੀ ਜੋਤਿ ਮਿਲਾਈ ਹੇ ॥੭॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath