ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1025 · Raag Maaroo · Guru Nanak Dev Ji

1ਨਾਵਹੁ ਭੁਲੀ ਚੋਟਾ ਖਾਏ ॥

2ਬਹੁਤੁ ਸਿਆਣਪ ਭਰਮੁ ਨ ਜਾਏ ॥

3ਪਚਿ ਪਚਿ ਮੁਏ ਅਚੇਤ ਨ ਚੇਤਹਿ ਅਜਗਰਿ ਭਾਰਿ ਲਦਾਈ ਹੇ ॥੮॥

4ਬਿਨੁ ਬਾਦ ਬਿਰੋਧਹਿ ਕੋਈ ਨਾਹੀ ॥

5ਮੈ ਦੇਖਾਲਿਹੁ ਤਿਸੁ ਸਾਲਾਹੀ ॥

6ਮਨੁ ਤਨੁ ਅਰਪਿ ਮਿਲੈ ਜਗਜੀਵਨੁ ਹਰਿ ਸਿਉ ਬਣਤ ਬਣਾਈ ਹੇ ॥੯॥

7ਪ੍ਰਭ ਕੀ ਗਤਿ ਮਿਤਿ ਕੋਇ ਨ ਪਾਵੈ ॥

8ਜੇ ਕੋ ਵਡਾ ਕਹਾਇ ਵਡਾਈ ਖਾਵੈ ॥

9ਸਾਚੇ ਸਾਹਿਬ ਤੋਟਿ ਨ ਦਾਤੀ ਸਗਲੀ ਤਿਨਹਿ ਉਪਾਈ ਹੇ ॥੧੦॥

10ਵਡੀ ਵਡਿਆਈ ਵੇਪਰਵਾਹੇ ॥

11ਆਪਿ ਉਪਾਏ ਦਾਨੁ ਸਮਾਹੇ ॥

12ਆਪਿ ਦਇਆਲੁ ਦੂਰਿ ਨਹੀ ਦਾਤਾ ਮਿਲਿਆ ਸਹਜਿ ਰਜਾਈ ਹੇ ॥੧੧॥

13ਇਕਿ ਸੋਗੀ ਇਕਿ ਰੋਗਿ ਵਿਆਪੇ ॥

14ਜੋ ਕਿਛੁ ਕਰੇ ਸੁ ਆਪੇ ਆਪੇ ॥

15ਭਗਤਿ ਭਾਉ ਗੁਰ ਕੀ ਮਤਿ ਪੂਰੀ ਅਨਹਦਿ ਸਬਦਿ ਲਖਾਈ ਹੇ ॥੧੨॥

16ਇਕਿ ਨਾਗੇ ਭੂਖੇ ਭਵਹਿ ਭਵਾਏ ॥

17ਇਕਿ ਹਠੁ ਕਰਿ ਮਰਹਿ ਨ ਕੀਮਤਿ ਪਾਏ ॥

18ਗਤਿ ਅਵਿਗਤ ਕੀ ਸਾਰ ਨ ਜਾਣੈ ਬੂਝੈ ਸਬਦੁ ਕਮਾਈ ਹੇ ॥੧੩॥

19ਇਕਿ ਤੀਰਥਿ ਨਾਵਹਿ ਅੰਨੁ ਨ ਖਾਵਹਿ ॥

20ਇਕਿ ਅਗਨਿ ਜਲਾਵਹਿ ਦੇਹ ਖਪਾਵਹਿ ॥

21ਰਾਮ ਨਾਮ ਬਿਨੁ ਮੁਕਤਿ ਨ ਹੋਈ ਕਿਤੁ ਬਿਧਿ ਪਾਰਿ ਲੰਘਾਈ ਹੇ ॥੧੪॥

22ਗੁਰਮਤਿ ਛੋਡਹਿ ਉਝੜਿ ਜਾਈ ॥

23ਮਨਮੁਖਿ ਰਾਮੁ ਨ ਜਪੈ ਅਵਾਈ ॥

24ਪਚਿ ਪਚਿ ਬੂਡਹਿ ਕੂੜੁ ਕਮਾਵਹਿ ਕੂੜਿ ਕਾਲੁ ਬੈਰਾਈ ਹੇ ॥੧੫॥

25ਹੁਕਮੇ ਆਵੈ ਹੁਕਮੇ ਜਾਵੈ ॥

26ਬੂਝੈ ਹੁਕਮੁ ਸੋ ਸਾਚਿ ਸਮਾਵੈ ॥

27ਨਾਨਕ ਸਾਚੁ ਮਿਲੈ ਮਨਿ ਭਾਵੈ ਗੁਰਮੁਖਿ ਕਾਰ ਕਮਾਈ ਹੇ ॥੧੬॥੫॥

28ਮਾਰੂ ਮਹਲਾ ੧ ॥

29ਆਪੇ ਕਰਤਾ ਪੁਰਖੁ ਬਿਧਾਤਾ ॥

30ਜਿਨਿ ਆਪੇ ਆਪਿ ਉਪਾਇ ਪਛਾਤਾ ॥

31ਆਪੇ ਸਤਿਗੁਰੁ ਆਪੇ ਸੇਵਕੁ ਆਪੇ ਸ੍ਰਿਸਟਿ ਉਪਾਈ ਹੇ ॥੧॥

32ਆਪੇ ਨੇੜੈ ਨਾਹੀ ਦੂਰੇ ॥

33ਬੂਝਹਿ ਗੁਰਮੁਖਿ ਸੇ ਜਨ ਪੂਰੇ ॥

34ਤਿਨ ਕੀ ਸੰਗਤਿ ਅਹਿਨਿਸਿ ਲਾਹਾ ਗੁਰ ਸੰਗਤਿ ਏਹ ਵਡਾਈ ਹੇ ॥੨॥

35ਜੁਗਿ ਜੁਗਿ ਸੰਤ ਭਲੇ ਪ੍ਰਭ ਤੇਰੇ ॥

36ਹਰਿ ਗੁਣ ਗਾਵਹਿ ਰਸਨ ਰਸੇਰੇ ॥

37ਉਸਤਤਿ ਕਰਹਿ ਪਰਹਰਿ ਦੁਖੁ ਦਾਲਦੁ ਜਿਨ ਨਾਹੀ ਚਿੰਤ ਪਰਾਈ ਹੇ ॥੩॥

38ਓਇ ਜਾਗਤ ਰਹਹਿ ਨ ਸੂਤੇ ਦੀਸਹਿ ॥

39ਸੰਗਤਿ ਕੁਲ ਤਾਰੇ ਸਾਚੁ ਪਰੀਸਹਿ ॥

40ਕਲਿਮਲ ਮੈਲੁ ਨਾਹੀ ਤੇ ਨਿਰਮਲ ਓਇ ਰਹਹਿ ਭਗਤਿ ਲਿਵ ਲਾਈ ਹੇ ॥੪॥

41ਬੂਝਹੁ ਹਰਿ ਜਨ ਸਤਿਗੁਰ ਬਾਣੀ ॥

42ਏਹੁ ਜੋਬਨੁ ਸਾਸੁ ਹੈ ਦੇਹ ਪੁਰਾਣੀ ॥

43ਆਜੁ ਕਾਲਿ ਮਰਿ ਜਾਈਐ ਪ੍ਰਾਣੀ ਹਰਿ ਜਪੁ ਜਪਿ ਰਿਦੈ ਧਿਆਈ ਹੇ ॥੫॥

44ਛੋਡਹੁ ਪ੍ਰਾਣੀ ਕੂੜ ਕਬਾੜਾ ॥

45ਕੂੜੁ ਮਾਰੇ ਕਾਲੁ ਉਛਾਹਾੜਾ ॥

46ਸਾਕਤ ਕੂੜਿ ਪਚਹਿ ਮਨਿ ਹਉਮੈ ਦੁਹੁ ਮਾਰਗਿ ਪਚੈ ਪਚਾਈ ਹੇ ॥੬॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath