ਗੁਰੂ ਗ੍ਰੰਥ ਸਾਹਿਬ 1026 · Raag Maaroo · Guru Nanak Dev Ji
1ਛੋਡਿਹੁ ਨਿੰਦਾ ਤਾਤਿ ਪਰਾਈ ॥
2ਪੜਿ ਪੜਿ ਦਝਹਿ ਸਾਤਿ ਨ ਆਈ ॥
3ਮਿਲਿ ਸਤਸੰਗਤਿ ਨਾਮੁ ਸਲਾਹਹੁ ਆਤਮ ਰਾਮੁ ਸਖਾਈ ਹੇ ॥੭॥
4ਛੋਡਹੁ ਕਾਮ ਕ੍ਰੋਧੁ ਬੁਰਿਆਈ ॥
5ਹਉਮੈ ਧੰਧੁ ਛੋਡਹੁ ਲੰਪਟਾਈ ॥
6ਸਤਿਗੁਰ ਸਰਣਿ ਪਰਹੁ ਤਾ ਉਬਰਹੁ ਇਉ ਤਰੀਐ ਭਵਜਲੁ ਭਾਈ ਹੇ ॥੮॥
7ਆਗੈ ਬਿਮਲ ਨਦੀ ਅਗਨਿ ਬਿਖੁ ਝੇਲਾ ॥
8ਤਿਥੈ ਅਵਰੁ ਨ ਕੋਈ ਜੀਉ ਇਕੇਲਾ ॥
9ਭੜ ਭੜ ਅਗਨਿ ਸਾਗਰੁ ਦੇ ਲਹਰੀ ਪੜਿ ਦਝਹਿ ਮਨਮੁਖ ਤਾਈ ਹੇ ॥੯॥
10ਗੁਰ ਪਹਿ ਮੁਕਤਿ ਦਾਨੁ ਦੇ ਭਾਣੈ ॥
11ਜਿਨਿ ਪਾਇਆ ਸੋਈ ਬਿਧਿ ਜਾਣੈ ॥
12ਜਿਨ ਪਾਇਆ ਤਿਨ ਪੂਛਹੁ ਭਾਈ ਸੁਖੁ ਸਤਿਗੁਰ ਸੇਵ ਕਮਾਈ ਹੇ ॥੧੦॥
13ਗੁਰ ਬਿਨੁ ਉਰਝਿ ਮਰਹਿ ਬੇਕਾਰਾ ॥
14ਜਮੁ ਸਿਰਿ ਮਾਰੇ ਕਰੇ ਖੁਆਰਾ ॥
15ਬਾਧੇ ਮੁਕਤਿ ਨਾਹੀ ਨਰ ਨਿੰਦਕ ਡੂਬਹਿ ਨਿੰਦ ਪਰਾਈ ਹੇ ॥੧੧॥
16ਬੋਲਹੁ ਸਾਚੁ ਪਛਾਣਹੁ ਅੰਦਰਿ ॥
17ਦੂਰਿ ਨਾਹੀ ਦੇਖਹੁ ਕਰਿ ਨੰਦਰਿ ॥
18ਬਿਘਨੁ ਨਾਹੀ ਗੁਰਮੁਖਿ ਤਰੁ ਤਾਰੀ ਇਉ ਭਵਜਲੁ ਪਾਰਿ ਲੰਘਾਈ ਹੇ ॥੧੨॥
19ਦੇਹੀ ਅੰਦਰਿ ਨਾਮੁ ਨਿਵਾਸੀ ॥
20ਆਪੇ ਕਰਤਾ ਹੈ ਅਬਿਨਾਸੀ ॥
21ਨਾ ਜੀਉ ਮਰੈ ਨ ਮਾਰਿਆ ਜਾਈ ਕਰਿ ਦੇਖੈ ਸਬਦਿ ਰਜਾਈ ਹੇ ॥੧੩॥
22ਓਹੁ ਨਿਰਮਲੁ ਹੈ ਨਾਹੀ ਅੰਧਿਆਰਾ ॥
23ਓਹੁ ਆਪੇ ਤਖਤਿ ਬਹੈ ਸਚਿਆਰਾ ॥
24ਸਾਕਤ ਕੂੜੇ ਬੰਧਿ ਭਵਾਈਅਹਿ ਮਰਿ ਜਨਮਹਿ ਆਈ ਜਾਈ ਹੇ ॥੧੪॥
25ਗੁਰ ਕੇ ਸੇਵਕ ਸਤਿਗੁਰ ਪਿਆਰੇ ॥
26ਓਇ ਬੈਸਹਿ ਤਖਤਿ ਸੁ ਸਬਦੁ ਵੀਚਾਰੇ ॥
27ਤਤੁ ਲਹਹਿ ਅੰਤਰਗਤਿ ਜਾਣਹਿ ਸਤਸੰਗਤਿ ਸਾਚੁ ਵਡਾਈ ਹੇ ॥੧੫॥
28ਆਪਿ ਤਰੈ ਜਨੁ ਪਿਤਰਾ ਤਾਰੇ ॥
29ਸੰਗਤਿ ਮੁਕਤਿ ਸੁ ਪਾਰਿ ਉਤਾਰੇ ॥
30ਨਾਨਕੁ ਤਿਸ ਕਾ ਲਾਲਾ ਗੋਲਾ ਜਿਨਿ ਗੁਰਮੁਖਿ ਹਰਿ ਲਿਵ ਲਾਈ ਹੇ ॥੧੬॥੬॥
31ਮਾਰੂ ਮਹਲਾ ੧ ॥
32ਕੇਤੇ ਜੁਗ ਵਰਤੇ ਗੁਬਾਰੈ ॥
33ਤਾੜੀ ਲਾਈ ਅਪਰ ਅਪਾਰੈ ॥
34ਧੁੰਧੂਕਾਰਿ ਨਿਰਾਲਮੁ ਬੈਠਾ ਨਾ ਤਦਿ ਧੰਧੁ ਪਸਾਰਾ ਹੇ ॥੧॥
35ਜੁਗ ਛਤੀਹ ਤਿਨੈ ਵਰਤਾਏ ॥
36ਜਿਉ ਤਿਸੁ ਭਾਣਾ ਤਿਵੈ ਚਲਾਏ ॥
37ਤਿਸਹਿ ਸਰੀਕੁ ਨ ਦੀਸੈ ਕੋਈ ਆਪੇ ਅਪਰ ਅਪਾਰਾ ਹੇ ॥੨॥
38ਗੁਪਤੇ ਬੂਝਹੁ ਜੁਗ ਚਤੁਆਰੇ ॥
39ਘਟਿ ਘਟਿ ਵਰਤੈ ਉਦਰ ਮਝਾਰੇ ॥
40ਜੁਗੁ ਜੁਗੁ ਏਕਾ ਏਕੀ ਵਰਤੈ ਕੋਈ ਬੂਝੈ ਗੁਰ ਵੀਚਾਰਾ ਹੇ ॥੩॥
41ਬਿੰਦੁ ਰਕਤੁ ਮਿਲਿ ਪਿੰਡੁ ਸਰੀਆ ॥
42ਪਉਣੁ ਪਾਣੀ ਅਗਨੀ ਮਿਲਿ ਜੀਆ ॥
43ਆਪੇ ਚੋਜ ਕਰੇ ਰੰਗ ਮਹਲੀ ਹੋਰ ਮਾਇਆ ਮੋਹ ਪਸਾਰਾ ਹੇ ॥੪॥
44ਗਰਭ ਕੁੰਡਲ ਮਹਿ ਉਰਧ ਧਿਆਨੀ ॥
45ਆਪੇ ਜਾਣੈ ਅੰਤਰਜਾਮੀ ॥
46ਸਾਸਿ ਸਾਸਿ ਸਚੁ ਨਾਮੁ ਸਮਾਲੇ ਅੰਤਰਿ ਉਦਰ ਮਝਾਰਾ ਹੇ ॥੫॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath