ਗੁਰੂ ਗ੍ਰੰਥ ਸਾਹਿਬ 1027 · Raag Maaroo · Guru Nanak Dev Ji
1ਚਾਰਿ ਪਦਾਰਥ ਲੈ ਜਗਿ ਆਇਆ ॥
2ਸਿਵ ਸਕਤੀ ਘਰਿ ਵਾਸਾ ਪਾਇਆ ॥
3ਏਕੁ ਵਿਸਾਰੇ ਤਾ ਪਿੜ ਹਾਰੇ ਅੰਧੁਲੈ ਨਾਮੁ ਵਿਸਾਰਾ ਹੇ ॥੬॥
4ਬਾਲਕੁ ਮਰੈ ਬਾਲਕ ਕੀ ਲੀਲਾ ॥
5ਕਹਿ ਕਹਿ ਰੋਵਹਿ ਬਾਲੁ ਰੰਗੀਲਾ ॥
6ਜਿਸ ਕਾ ਸਾ ਸੋ ਤਿਨ ਹੀ ਲੀਆ ਭੂਲਾ ਰੋਵਣਹਾਰਾ ਹੇ ॥੭॥
7ਭਰਿ ਜੋਬਨਿ ਮਰਿ ਜਾਹਿ ਕਿ ਕੀਜੈ ॥
8ਮੇਰਾ ਮੇਰਾ ਕਰਿ ਰੋਵੀਜੈ ॥
9ਮਾਇਆ ਕਾਰਣਿ ਰੋਇ ਵਿਗੂਚਹਿ ਧ੍ਰਿਗੁ ਜੀਵਣੁ ਸੰਸਾਰਾ ਹੇ ॥੮॥
10ਕਾਲੀ ਹੂ ਫੁਨਿ ਧਉਲੇ ਆਏ ॥
11ਵਿਣੁ ਨਾਵੈ ਗਥੁ ਗਇਆ ਗਵਾਏ ॥
12ਦੁਰਮਤਿ ਅੰਧੁਲਾ ਬਿਨਸਿ ਬਿਨਾਸੈ ਮੂਠੇ ਰੋਇ ਪੂਕਾਰਾ ਹੇ ॥੯॥
13ਆਪੁ ਵੀਚਾਰਿ ਨ ਰੋਵੈ ਕੋਈ ॥
14ਸਤਿਗੁਰੁ ਮਿਲੈ ਤ ਸੋਝੀ ਹੋਈ ॥
15ਬਿਨੁ ਗੁਰ ਬਜਰ ਕਪਾਟ ਨ ਖੂਲਹਿ ਸਬਦਿ ਮਿਲੈ ਨਿਸਤਾਰਾ ਹੇ ॥੧੦॥
16ਬਿਰਧਿ ਭਇਆ ਤਨੁ ਛੀਜੈ ਦੇਹੀ ॥
17ਰਾਮੁ ਨ ਜਪਈ ਅੰਤਿ ਸਨੇਹੀ ॥
18ਨਾਮੁ ਵਿਸਾਰਿ ਚਲੈ ਮੁਹਿ ਕਾਲੈ ਦਰਗਹ ਝੂਠੁ ਖੁਆਰਾ ਹੇ ॥੧੧॥
19ਨਾਮੁ ਵਿਸਾਰਿ ਚਲੈ ਕੂੜਿਆਰੋ ॥
20ਆਵਤ ਜਾਤ ਪੜੈ ਸਿਰਿ ਛਾਰੋ ॥
21ਸਾਹੁਰੜੈ ਘਰਿ ਵਾਸੁ ਨ ਪਾਏ ਪੇਈਅੜੈ ਸਿਰਿ ਮਾਰਾ ਹੇ ॥੧੨॥
22ਖਾਜੈ ਪੈਝੈ ਰਲੀ ਕਰੀਜੈ ॥
23ਬਿਨੁ ਅਭ ਭਗਤੀ ਬਾਦਿ ਮਰੀਜੈ ॥
24ਸਰ ਅਪਸਰ ਕੀ ਸਾਰ ਨ ਜਾਣੈ ਜਮੁ ਮਾਰੇ ਕਿਆ ਚਾਰਾ ਹੇ ॥੧੩॥
25ਪਰਵਿਰਤੀ ਨਰਵਿਰਤਿ ਪਛਾਣੈ ॥
26ਗੁਰ ਕੈ ਸੰਗਿ ਸਬਦਿ ਘਰੁ ਜਾਣੈ ॥
27ਕਿਸ ਹੀ ਮੰਦਾ ਆਖਿ ਨ ਚਲੈ ਸਚਿ ਖਰਾ ਸਚਿਆਰਾ ਹੇ ॥੧੪॥
28ਸਾਚ ਬਿਨਾ ਦਰਿ ਸਿਝੈ ਨ ਕੋਈ ॥
29ਸਾਚ ਸਬਦਿ ਪੈਝੈ ਪਤਿ ਹੋਈ ॥
30ਆਪੇ ਬਖਸਿ ਲਏ ਤਿਸੁ ਭਾਵੈ ਹਉਮੈ ਗਰਬੁ ਨਿਵਾਰਾ ਹੇ ॥੧੫॥
31ਗੁਰ ਕਿਰਪਾ ਤੇ ਹੁਕਮੁ ਪਛਾਣੈ ॥
32ਜੁਗਹ ਜੁਗੰਤਰ ਕੀ ਬਿਧਿ ਜਾਣੈ ॥
33ਨਾਨਕ ਨਾਮੁ ਜਪਹੁ ਤਰੁ ਤਾਰੀ ਸਚੁ ਤਾਰੇ ਤਾਰਣਹਾਰਾ ਹੇ ॥੧੬॥੧॥੭॥
34ਮਾਰੂ ਮਹਲਾ ੧ ॥
35ਹਰਿ ਸਾ ਮੀਤੁ ਨਾਹੀ ਮੈ ਕੋਈ ॥
36ਜਿਨਿ ਤਨੁ ਮਨੁ ਦੀਆ ਸੁਰਤਿ ਸਮੋਈ ॥
37ਸਰਬ ਜੀਆ ਪ੍ਰਤਿਪਾਲਿ ਸਮਾਲੇ ਸੋ ਅੰਤਰਿ ਦਾਨਾ ਬੀਨਾ ਹੇ ॥੧॥
38ਗੁਰੁ ਸਰਵਰੁ ਹਮ ਹੰਸ ਪਿਆਰੇ ॥
39ਸਾਗਰ ਮਹਿ ਰਤਨ ਲਾਲ ਬਹੁ ਸਾਰੇ ॥
40ਮੋਤੀ ਮਾਣਕ ਹੀਰਾ ਹਰਿ ਜਸੁ ਗਾਵਤ ਮਨੁ ਤਨੁ ਭੀਨਾ ਹੇ ॥੨॥
41ਹਰਿ ਅਗਮ ਅਗਾਹੁ ਅਗਾਧਿ ਨਿਰਾਲਾ ॥
42ਹਰਿ ਅੰਤੁ ਨ ਪਾਈਐ ਗੁਰ ਗੋਪਾਲਾ ॥
43ਸਤਿਗੁਰ ਮਤਿ ਤਾਰੇ ਤਾਰਣਹਾਰਾ ਮੇਲਿ ਲਏ ਰੰਗਿ ਲੀਨਾ ਹੇ ॥੩॥
44ਸਤਿਗੁਰ ਬਾਝਹੁ ਮੁਕਤਿ ਕਿਨੇਹੀ ॥
45ਓਹੁ ਆਦਿ ਜੁਗਾਦੀ ਰਾਮ ਸਨੇਹੀ ॥
46ਦਰਗਹ ਮੁਕਤਿ ਕਰੇ ਕਰਿ ਕਿਰਪਾ ਬਖਸੇ ਅਵਗੁਣ ਕੀਨਾ ਹੇ ॥੪॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath