ਗੁਰੂ ਗ੍ਰੰਥ ਸਾਹਿਬ 1028 · Raag Maaroo · Guru Nanak Dev Ji
1ਸਤਿਗੁਰੁ ਦਾਤਾ ਮੁਕਤਿ ਕਰਾਏ ॥
2ਸਭਿ ਰੋਗ ਗਵਾਏ ਅੰਮ੍ਰਿਤ ਰਸੁ ਪਾਏ ॥
3ਜਮੁ ਜਾਗਾਤਿ ਨਾਹੀ ਕਰੁ ਲਾਗੈ ਜਿਸੁ ਅਗਨਿ ਬੁਝੀ ਠਰੁ ਸੀਨਾ ਹੇ ॥੫॥
4ਕਾਇਆ ਹੰਸ ਪ੍ਰੀਤਿ ਬਹੁ ਧਾਰੀ ॥
5ਓਹੁ ਜੋਗੀ ਪੁਰਖੁ ਓਹ ਸੁੰਦਰਿ ਨਾਰੀ ॥
6ਅਹਿਨਿਸਿ ਭੋਗੈ ਚੋਜ ਬਿਨੋਦੀ ਉਠਿ ਚਲਤੈ ਮਤਾ ਨ ਕੀਨਾ ਹੇ ॥੬॥
7ਸ੍ਰਿਸਟਿ ਉਪਾਇ ਰਹੇ ਪ੍ਰਭ ਛਾਜੈ ॥
8ਪਉਣ ਪਾਣੀ ਬੈਸੰਤਰੁ ਗਾਜੈ ॥
9ਮਨੂਆ ਡੋਲੈ ਦੂਤ ਸੰਗਤਿ ਮਿਲਿ ਸੋ ਪਾਏ ਜੋ ਕਿਛੁ ਕੀਨਾ ਹੇ ॥੭॥
10ਨਾਮੁ ਵਿਸਾਰਿ ਦੋਖ ਦੁਖ ਸਹੀਐ ॥
11ਹੁਕਮੁ ਭਇਆ ਚਲਣਾ ਕਿਉ ਰਹੀਐ ॥
12ਨਰਕ ਕੂਪ ਮਹਿ ਗੋਤੇ ਖਾਵੈ ਜਿਉ ਜਲ ਤੇ ਬਾਹਰਿ ਮੀਨਾ ਹੇ ॥੮॥
13ਚਉਰਾਸੀਹ ਨਰਕ ਸਾਕਤੁ ਭੋਗਾਈਐ ॥
14ਜੈਸਾ ਕੀਚੈ ਤੈਸੋ ਪਾਈਐ ॥
15ਸਤਿਗੁਰ ਬਾਝਹੁ ਮੁਕਤਿ ਨ ਹੋਈ ਕਿਰਤਿ ਬਾਧਾ ਗ੍ਰਸਿ ਦੀਨਾ ਹੇ ॥੯॥
16ਖੰਡੇ ਧਾਰ ਗਲੀ ਅਤਿ ਭੀੜੀ ॥
17ਲੇਖਾ ਲੀਜੈ ਤਿਲ ਜਿਉ ਪੀੜੀ ॥
18ਮਾਤ ਪਿਤਾ ਕਲਤ੍ਰ ਸੁਤ ਬੇਲੀ ਨਾਹੀ ਬਿਨੁ ਹਰਿ ਰਸ ਮੁਕਤਿ ਨ ਕੀਨਾ ਹੇ ॥੧੦॥
19ਮੀਤ ਸਖੇ ਕੇਤੇ ਜਗ ਮਾਹੀ ॥
20ਬਿਨੁ ਗੁਰ ਪਰਮੇਸਰ ਕੋਈ ਨਾਹੀ ॥
21ਗੁਰ ਕੀ ਸੇਵਾ ਮੁਕਤਿ ਪਰਾਇਣਿ ਅਨਦਿਨੁ ਕੀਰਤਨੁ ਕੀਨਾ ਹੇ ॥੧੧॥
22ਕੂੜੁ ਛੋਡਿ ਸਾਚੇ ਕਉ ਧਾਵਹੁ ॥
23ਜੋ ਇਛਹੁ ਸੋਈ ਫਲੁ ਪਾਵਹੁ ॥
24ਸਾਚ ਵਖਰ ਕੇ ਵਾਪਾਰੀ ਵਿਰਲੇ ਲੈ ਲਾਹਾ ਸਉਦਾ ਕੀਨਾ ਹੇ ॥੧੨॥
25ਹਰਿ ਹਰਿ ਨਾਮੁ ਵਖਰੁ ਲੈ ਚਲਹੁ ॥
26ਦਰਸਨੁ ਪਾਵਹੁ ਸਹਜਿ ਮਹਲਹੁ ॥
27ਗੁਰਮੁਖਿ ਖੋਜਿ ਲਹਹਿ ਜਨ ਪੂਰੇ ਇਉ ਸਮਦਰਸੀ ਚੀਨਾ ਹੇ ॥੧੩॥
28ਪ੍ਰਭ ਬੇਅੰਤ ਗੁਰਮਤਿ ਕੋ ਪਾਵਹਿ ॥
29ਗੁਰ ਕੈ ਸਬਦਿ ਮਨ ਕਉ ਸਮਝਾਵਹਿ ॥
30ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਮਾਨਹੁ ਇਉ ਆਤਮ ਰਾਮੈ ਲੀਨਾ ਹੇ ॥੧੪॥
31ਨਾਰਦ ਸਾਰਦ ਸੇਵਕ ਤੇਰੇ ॥
32ਤ੍ਰਿਭਵਣਿ ਸੇਵਕ ਵਡਹੁ ਵਡੇਰੇ ॥
33ਸਭ ਤੇਰੀ ਕੁਦਰਤਿ ਤੂ ਸਿਰਿ ਸਿਰਿ ਦਾਤਾ ਸਭੁ ਤੇਰੋ ਕਾਰਣੁ ਕੀਨਾ ਹੇ ॥੧੫॥
34ਇਕਿ ਦਰਿ ਸੇਵਹਿ ਦਰਦੁ ਵਞਾਏ ॥
35ਓਇ ਦਰਗਹ ਪੈਧੇ ਸਤਿਗੁਰੂ ਛਡਾਏ ॥
36ਹਉਮੈ ਬੰਧਨ ਸਤਿਗੁਰਿ ਤੋੜੇ ਚਿਤੁ ਚੰਚਲੁ ਚਲਣਿ ਨ ਦੀਨਾ ਹੇ ॥੧੬॥
37ਸਤਿਗੁਰ ਮਿਲਹੁ ਚੀਨਹੁ ਬਿਧਿ ਸਾਈ ॥
38ਜਿਤੁ ਪ੍ਰਭੁ ਪਾਵਹੁ ਗਣਤ ਨ ਕਾਈ ॥
39ਹਉਮੈ ਮਾਰਿ ਕਰਹੁ ਗੁਰ ਸੇਵਾ ਜਨ ਨਾਨਕ ਹਰਿ ਰੰਗਿ ਭੀਨਾ ਹੇ ॥੧੭॥੨॥੮॥
40ਮਾਰੂ ਮਹਲਾ ੧ ॥
41ਅਸੁਰ ਸਘਾਰਣ ਰਾਮੁ ਹਮਾਰਾ ॥
42ਘਟਿ ਘਟਿ ਰਮਈਆ ਰਾਮੁ ਪਿਆਰਾ ॥
43ਨਾਲੇ ਅਲਖੁ ਨ ਲਖੀਐ ਮੂਲੇ ਗੁਰਮੁਖਿ ਲਿਖੁ ਵੀਚਾਰਾ ਹੇ ॥੧॥
44ਗੁਰਮੁਖਿ ਸਾਧੂ ਸਰਣਿ ਤੁਮਾਰੀ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath