ਗੁਰੂ ਗ੍ਰੰਥ ਸਾਹਿਬ 1029 · Raag Maaroo · Guru Nanak Dev Ji
1ਕਰਿ ਕਿਰਪਾ ਪ੍ਰਭਿ ਪਾਰਿ ਉਤਾਰੀ ॥
2ਅਗਨਿ ਪਾਣੀ ਸਾਗਰੁ ਅਤਿ ਗਹਰਾ ਗੁਰੁ ਸਤਿਗੁਰੁ ਪਾਰਿ ਉਤਾਰਾ ਹੇ ॥੨॥
3ਮਨਮੁਖ ਅੰਧੁਲੇ ਸੋਝੀ ਨਾਹੀ ॥
4ਆਵਹਿ ਜਾਹਿ ਮਰਹਿ ਮਰਿ ਜਾਹੀ ॥
5ਪੂਰਬਿ ਲਿਖਿਆ ਲੇਖੁ ਨ ਮਿਟਈ ਜਮ ਦਰਿ ਅੰਧੁ ਖੁਆਰਾ ਹੇ ॥੩॥
6ਇਕਿ ਆਵਹਿ ਜਾਵਹਿ ਘਰਿ ਵਾਸੁ ਨ ਪਾਵਹਿ ॥
7ਕਿਰਤ ਕੇ ਬਾਧੇ ਪਾਪ ਕਮਾਵਹਿ ॥
8ਅੰਧੁਲੇ ਸੋਝੀ ਬੂਝ ਨ ਕਾਈ ਲੋਭੁ ਬੁਰਾ ਅਹੰਕਾਰਾ ਹੇ ॥੪॥
9ਪਿਰ ਬਿਨੁ ਕਿਆ ਤਿਸੁ ਧਨ ਸੀਗਾਰਾ ॥
10ਪਰ ਪਿਰ ਰਾਤੀ ਖਸਮੁ ਵਿਸਾਰਾ ॥
11ਜਿਉ ਬੇਸੁਆ ਪੂਤ ਬਾਪੁ ਕੋ ਕਹੀਐ ਤਿਉ ਫੋਕਟ ਕਾਰ ਵਿਕਾਰਾ ਹੇ ॥੫॥
12ਪ੍ਰੇਤ ਪਿੰਜਰ ਮਹਿ ਦੂਖ ਘਨੇਰੇ ॥
13ਨਰਕਿ ਪਚਹਿ ਅਗਿਆਨ ਅੰਧੇਰੇ ॥
14ਧਰਮ ਰਾਇ ਕੀ ਬਾਕੀ ਲੀਜੈ ਜਿਨਿ ਹਰਿ ਕਾ ਨਾਮੁ ਵਿਸਾਰਾ ਹੇ ॥੬॥
15ਸੂਰਜੁ ਤਪੈ ਅਗਨਿ ਬਿਖੁ ਝਾਲਾ ॥
16ਅਪਤੁ ਪਸੂ ਮਨਮੁਖੁ ਬੇਤਾਲਾ ॥
17ਆਸਾ ਮਨਸਾ ਕੂੜੁ ਕਮਾਵਹਿ ਰੋਗੁ ਬੁਰਾ ਬੁਰਿਆਰਾ ਹੇ ॥੭॥
18ਮਸਤਕਿ ਭਾਰੁ ਕਲਰ ਸਿਰਿ ਭਾਰਾ ॥
19ਕਿਉ ਕਰਿ ਭਵਜਲੁ ਲੰਘਸਿ ਪਾਰਾ ॥
20ਸਤਿਗੁਰੁ ਬੋਹਿਥੁ ਆਦਿ ਜੁਗਾਦੀ ਰਾਮ ਨਾਮਿ ਨਿਸਤਾਰਾ ਹੇ ॥੮॥
21ਪੁਤ੍ਰ ਕਲਤ੍ਰ ਜਗਿ ਹੇਤੁ ਪਿਆਰਾ ॥
22ਮਾਇਆ ਮੋਹੁ ਪਸਰਿਆ ਪਾਸਾਰਾ ॥
23ਜਮ ਕੇ ਫਾਹੇ ਸਤਿਗੁਰਿ ਤੋੜੇ ਗੁਰਮੁਖਿ ਤਤੁ ਬੀਚਾਰਾ ਹੇ ॥੯॥
24ਕੂੜਿ ਮੁਠੀ ਚਾਲੈ ਬਹੁ ਰਾਹੀ ॥
25ਮਨਮੁਖੁ ਦਾਝੈ ਪੜਿ ਪੜਿ ਭਾਹੀ ॥
26ਅੰਮ੍ਰਿਤ ਨਾਮੁ ਗੁਰੂ ਵਡ ਦਾਣਾ ਨਾਮੁ ਜਪਹੁ ਸੁਖ ਸਾਰਾ ਹੇ ॥੧੦॥
27ਸਤਿਗੁਰੁ ਤੁਠਾ ਸਚੁ ਦ੍ਰਿੜਾਏ ॥
28ਸਭਿ ਦੁਖ ਮੇਟੇ ਮਾਰਗਿ ਪਾਏ ॥
29ਕੰਡਾ ਪਾਇ ਨ ਗਡਈ ਮੂਲੇ ਜਿਸੁ ਸਤਿਗੁਰੁ ਰਾਖਣਹਾਰਾ ਹੇ ॥੧੧॥
30ਖੇਹੂ ਖੇਹ ਰਲੈ ਤਨੁ ਛੀਜੈ ॥
31ਮਨਮੁਖੁ ਪਾਥਰੁ ਸੈਲੁ ਨ ਭੀਜੈ ॥
32ਕਰਣ ਪਲਾਵ ਕਰੇ ਬਹੁਤੇਰੇ ਨਰਕਿ ਸੁਰਗਿ ਅਵਤਾਰਾ ਹੇ ॥੧੨॥
33ਮਾਇਆ ਬਿਖੁ ਭੁਇਅੰਗਮ ਨਾਲੇ ॥
34ਇਨਿ ਦੁਬਿਧਾ ਘਰ ਬਹੁਤੇ ਗਾਲੇ ॥
35ਸਤਿਗੁਰ ਬਾਝਹੁ ਪ੍ਰੀਤਿ ਨ ਉਪਜੈ ਭਗਤਿ ਰਤੇ ਪਤੀਆਰਾ ਹੇ ॥੧੩॥
36ਸਾਕਤ ਮਾਇਆ ਕਉ ਬਹੁ ਧਾਵਹਿ ॥
37ਨਾਮੁ ਵਿਸਾਰਿ ਕਹਾ ਸੁਖੁ ਪਾਵਹਿ ॥
38ਤ੍ਰਿਹੁ ਗੁਣ ਅੰਤਰਿ ਖਪਹਿ ਖਪਾਵਹਿ ਨਾਹੀ ਪਾਰਿ ਉਤਾਰਾ ਹੇ ॥੧੪॥
39ਕੂਕਰ ਸੂਕਰ ਕਹੀਅਹਿ ਕੂੜਿਆਰਾ ॥
40ਭਉਕਿ ਮਰਹਿ ਭਉ ਭਉ ਭਉ ਹਾਰਾ ॥
41ਮਨਿ ਤਨਿ ਝੂਠੇ ਕੂੜੁ ਕਮਾਵਹਿ ਦੁਰਮਤਿ ਦਰਗਹ ਹਾਰਾ ਹੇ ॥੧੫॥
42ਸਤਿਗੁਰੁ ਮਿਲੈ ਤ ਮਨੂਆ ਟੇਕੈ ॥
43ਰਾਮ ਨਾਮੁ ਦੇ ਸਰਣਿ ਪਰੇਕੈ ॥
44ਹਰਿ ਧਨੁ ਨਾਮੁ ਅਮੋਲਕੁ ਦੇਵੈ ਹਰਿ ਜਸੁ ਦਰਗਹ ਪਿਆਰਾ ਹੇ ॥੧੬॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath