ਗੁਰੂ ਗ੍ਰੰਥ ਸਾਹਿਬ 102 · Raag Maajh · Guru Arjan Dev Ji
1ਠਾਕੁਰ ਕੇ ਸੇਵਕ ਹਰਿ ਰੰਗ ਮਾਣਹਿ ॥
2ਜੋ ਕਿਛੁ ਠਾਕੁਰ ਕਾ ਸੋ ਸੇਵਕ ਕਾ ਸੇਵਕੁ ਠਾਕੁਰ ਹੀ ਸੰਗਿ ਜਾਹਰੁ ਜੀਉ ॥੩॥
3ਅਪੁਨੈ ਠਾਕੁਰਿ ਜੋ ਪਹਿਰਾਇਆ ॥ ਬਹੁਰਿ ਨ ਲੇਖਾ ਪੁਛਿ ਬੁਲਾਇਆ ॥
4ਤਿਸੁ ਸੇਵਕ ਕੈ ਨਾਨਕ ਕੁਰਬਾਣੀ ਸੋ ਗਹਿਰ ਗਭੀਰਾ ਗਉਹਰੁ ਜੀਉ ॥੪॥੧੮॥੨੫॥
5ਮਾਝ ਮਹਲਾ ੫ ॥
6ਸਭ ਕਿਛੁ ਘਰ ਮਹਿ ਬਾਹਰਿ ਨਾਹੀ ॥
7ਬਾਹਰਿ ਟੋਲੈ ਸੋ ਭਰਮਿ ਭੁਲਾਹੀ ॥
8ਗੁਰ ਪਰਸਾਦੀ ਜਿਨੀ ਅੰਤਰਿ ਪਾਇਆ ਸੋ ਅੰਤਰਿ ਬਾਹਰਿ ਸੁਹੇਲਾ ਜੀਉ ॥੧॥
9ਝਿਮਿ ਝਿਮਿ ਵਰਸੈ ਅੰਮ੍ਰਿਤ ਧਾਰਾ ॥
10ਮਨੁ ਪੀਵੈ ਸੁਨਿ ਸਬਦੁ ਬੀਚਾਰਾ ॥
11ਅਨਦ ਬਿਨੋਦ ਕਰੇ ਦਿਨ ਰਾਤੀ ਸਦਾ ਸਦਾ ਹਰਿ ਕੇਲਾ ਜੀਉ ॥੨॥
12ਜਨਮ ਜਨਮ ਕਾ ਵਿਛੁੜਿਆ ਮਿਲਿਆ ॥
13ਸਾਧ ਕ੍ਰਿਪਾ ਤੇ ਸੂਕਾ ਹਰਿਆ ॥
14ਸੁਮਤਿ ਪਾਏ ਨਾਮੁ ਧਿਆਏ ਗੁਰਮੁਖਿ ਹੋਏ ਮੇਲਾ ਜੀਉ ॥੩॥
15ਜਲ ਤਰੰਗੁ ਜਿਉ ਜਲਹਿ ਸਮਾਇਆ ॥
16ਤਿਉ ਜੋਤੀ ਸੰਗਿ ਜੋਤਿ ਮਿਲਾਇਆ ॥
17ਕਹੁ ਨਾਨਕ ਭ੍ਰਮ ਕਟੇ ਕਿਵਾੜਾ ਬਹੁੜਿ ਨ ਹੋਈਐ ਜਉਲਾ ਜੀਉ ॥੪॥੧੯॥੨੬॥
18ਮਾਝ ਮਹਲਾ ੫ ॥
19ਤਿਸੁ ਕੁਰਬਾਣੀ ਜਿਨਿ ਤੂੰ ਸੁਣਿਆ ॥
20ਤਿਸੁ ਬਲਿਹਾਰੀ ਜਿਨਿ ਰਸਨਾ ਭਣਿਆ ॥
21ਵਾਰਿ ਵਾਰਿ ਜਾਈ ਤਿਸੁ ਵਿਟਹੁ ਜੋ ਮਨਿ ਤਨਿ ਤੁਧੁ ਆਰਾਧੇ ਜੀਉ ॥੧॥
22ਤਿਸੁ ਚਰਣ ਪਖਾਲੀ ਜੋ ਤੇਰੈ ਮਾਰਗਿ ਚਾਲੈ ॥
23ਨੈਨ ਨਿਹਾਲੀ ਤਿਸੁ ਪੁਰਖ ਦਇਆਲੈ ॥
24ਮਨੁ ਦੇਵਾ ਤਿਸੁ ਅਪੁਨੇ ਸਾਜਨ ਜਿਨਿ ਗੁਰ ਮਿਲਿ ਸੋ ਪ੍ਰਭੁ ਲਾਧੇ ਜੀਉ ॥੨॥
25ਸੇ ਵਡਭਾਗੀ ਜਿਨਿ ਤੁਮ ਜਾਣੇ ॥
26ਸਭ ਕੈ ਮਧੇ ਅਲਿਪਤ ਨਿਰਬਾਣੇ ॥
27ਸਾਧ ਕੈ ਸੰਗਿ ਉਨਿ ਭਉਜਲੁ ਤਰਿਆ ਸਗਲ ਦੂਤ ਉਨਿ ਸਾਧੇ ਜੀਉ ॥੩॥
28ਤਿਨ ਕੀ ਸਰਣਿ ਪਰਿਆ ਮਨੁ ਮੇਰਾ ॥
29ਮਾਣੁ ਤਾਣੁ ਤਜਿ ਮੋਹੁ ਅੰਧੇਰਾ ॥
30ਨਾਮੁ ਦਾਨੁ ਦੀਜੈ ਨਾਨਕ ਕਉ ਤਿਸੁ ਪ੍ਰਭ ਅਗਮ ਅਗਾਧੇ ਜੀਉ ॥੪॥੨੦॥੨੭॥
31ਮਾਝ ਮਹਲਾ ੫ ॥
32ਤੂੰ ਪੇਡੁ ਸਾਖ ਤੇਰੀ ਫੂਲੀ ॥
33ਤੂੰ ਸੂਖਮੁ ਹੋਆ ਅਸਥੂਲੀ ॥
34ਤੂੰ ਜਲਨਿਧਿ ਤੂੰ ਫੇਨੁ ਬੁਦਬੁਦਾ ਤੁਧੁ ਬਿਨੁ ਅਵਰੁ ਨ ਭਾਲੀਐ ਜੀਉ ॥੧॥
35ਤੂੰ ਸੂਤੁ ਮਣੀਏ ਭੀ ਤੂੰਹੈ ॥
36ਤੂੰ ਗੰਠੀ ਮੇਰੁ ਸਿਰਿ ਤੂੰਹੈ ॥
37ਆਦਿ ਮਧਿ ਅੰਤਿ ਪ੍ਰਭੁ ਸੋਈ ਅਵਰੁ ਨ ਕੋਇ ਦਿਖਾਲੀਐ ਜੀਉ ॥੨॥
38ਤੂੰ ਨਿਰਗੁਣੁ ਸਰਗੁਣੁ ਸੁਖਦਾਤਾ ॥
39ਤੂੰ ਨਿਰਬਾਣੁ ਰਸੀਆ ਰੰਗਿ ਰਾਤਾ ॥
40ਅਪਣੇ ਕਰਤਬ ਆਪੇ ਜਾਣਹਿ ਆਪੇ ਤੁਧੁ ਸਮਾਲੀਐ ਜੀਉ ॥੩॥
41ਤੂੰ ਠਾਕੁਰੁ ਸੇਵਕੁ ਫੁਨਿ ਆਪੇ ॥
42ਤੂੰ ਗੁਪਤੁ ਪਰਗਟੁ ਪ੍ਰਭ ਆਪੇ ॥
43ਨਾਨਕ ਦਾਸੁ ਸਦਾ ਗੁਣ ਗਾਵੈ ਇਕ ਭੋਰੀ ਨਦਰਿ ਨਿਹਾਲੀਐ ਜੀਉ ॥੪॥੨੧॥੨੮॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath