ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1030 · Raag Maaroo · Guru Nanak Dev Ji

1ਰਾਮ ਨਾਮੁ ਸਾਧੂ ਸਰਣਾਈ ॥

2ਸਤਿਗੁਰ ਬਚਨੀ ਗਤਿ ਮਿਤਿ ਪਾਈ ॥

3ਨਾਨਕ ਹਰਿ ਜਪਿ ਹਰਿ ਮਨ ਮੇਰੇ ਹਰਿ ਮੇਲੇ ਮੇਲਣਹਾਰਾ ਹੇ ॥੧੭॥੩॥੯॥

4ਮਾਰੂ ਮਹਲਾ ੧ ॥

5ਘਰਿ ਰਹੁ ਰੇ ਮਨ ਮੁਗਧ ਇਆਨੇ ॥

6ਰਾਮੁ ਜਪਹੁ ਅੰਤਰਗਤਿ ਧਿਆਨੇ ॥

7ਲਾਲਚ ਛੋਡਿ ਰਚਹੁ ਅਪਰੰਪਰਿ ਇਉ ਪਾਵਹੁ ਮੁਕਤਿ ਦੁਆਰਾ ਹੇ ॥੧॥

8ਜਿਸੁ ਬਿਸਰਿਐ ਜਮੁ ਜੋਹਣਿ ਲਾਗੈ ॥

9ਸਭਿ ਸੁਖ ਜਾਹਿ ਦੁਖਾ ਫੁਨਿ ਆਗੈ ॥

10ਰਾਮ ਨਾਮੁ ਜਪਿ ਗੁਰਮੁਖਿ ਜੀਅੜੇ ਏਹੁ ਪਰਮ ਤਤੁ ਵੀਚਾਰਾ ਹੇ ॥੨॥

11ਹਰਿ ਹਰਿ ਨਾਮੁ ਜਪਹੁ ਰਸੁ ਮੀਠਾ ॥

12ਗੁਰਮੁਖਿ ਹਰਿ ਰਸੁ ਅੰਤਰਿ ਡੀਠਾ ॥

13ਅਹਿਨਿਸਿ ਰਾਮ ਰਹਹੁ ਰੰਗਿ ਰਾਤੇ ਏਹੁ ਜਪੁ ਤਪੁ ਸੰਜਮੁ ਸਾਰਾ ਹੇ ॥੩॥

14ਰਾਮ ਨਾਮੁ ਗੁਰ ਬਚਨੀ ਬੋਲਹੁ ॥

15ਸੰਤ ਸਭਾ ਮਹਿ ਇਹੁ ਰਸੁ ਟੋਲਹੁ ॥

16ਗੁਰਮਤਿ ਖੋਜਿ ਲਹਹੁ ਘਰੁ ਅਪਨਾ ਬਹੁੜਿ ਨ ਗਰਭ ਮਝਾਰਾ ਹੇ ॥੪॥

17ਸਚੁ ਤੀਰਥਿ ਨਾਵਹੁ ਹਰਿ ਗੁਣ ਗਾਵਹੁ ॥

18ਤਤੁ ਵੀਚਾਰਹੁ ਹਰਿ ਲਿਵ ਲਾਵਹੁ ॥

19ਅੰਤ ਕਾਲਿ ਜਮੁ ਜੋਹਿ ਨ ਸਾਕੈ ਹਰਿ ਬੋਲਹੁ ਰਾਮੁ ਪਿਆਰਾ ਹੇ ॥੫॥

20ਸਤਿਗੁਰੁ ਪੁਰਖੁ ਦਾਤਾ ਵਡ ਦਾਣਾ ॥

21ਜਿਸੁ ਅੰਤਰਿ ਸਾਚੁ ਸੁ ਸਬਦਿ ਸਮਾਣਾ ॥

22ਜਿਸ ਕਉ ਸਤਿਗੁਰੁ ਮੇਲਿ ਮਿਲਾਏ ਤਿਸੁ ਚੂਕਾ ਜਮ ਭੈ ਭਾਰਾ ਹੇ ॥੬॥

23ਪੰਚ ਤਤੁ ਮਿਲਿ ਕਾਇਆ ਕੀਨੀ ॥

24ਤਿਸ ਮਹਿ ਰਾਮ ਰਤਨੁ ਲੈ ਚੀਨੀ ॥

25ਆਤਮ ਰਾਮੁ ਰਾਮੁ ਹੈ ਆਤਮ ਹਰਿ ਪਾਈਐ ਸਬਦਿ ਵੀਚਾਰਾ ਹੇ ॥੭॥

26ਸਤ ਸੰਤੋਖਿ ਰਹਹੁ ਜਨ ਭਾਈ ॥

27ਖਿਮਾ ਗਹਹੁ ਸਤਿਗੁਰ ਸਰਣਾਈ ॥

28ਆਤਮੁ ਚੀਨਿ ਪਰਾਤਮੁ ਚੀਨਹੁ ਗੁਰ ਸੰਗਤਿ ਇਹੁ ਨਿਸਤਾਰਾ ਹੇ ॥੮॥

29ਸਾਕਤ ਕੂੜ ਕਪਟ ਮਹਿ ਟੇਕਾ ॥

30ਅਹਿਨਿਸਿ ਨਿੰਦਾ ਕਰਹਿ ਅਨੇਕਾ ॥

31ਬਿਨੁ ਸਿਮਰਨ ਆਵਹਿ ਫੁਨਿ ਜਾਵਹਿ ਗ੍ਰਭ ਜੋਨੀ ਨਰਕ ਮਝਾਰਾ ਹੇ ॥੯॥

32ਸਾਕਤ ਜਮ ਕੀ ਕਾਣਿ ਨ ਚੂਕੈ ॥

33ਜਮ ਕਾ ਡੰਡੁ ਨ ਕਬਹੂ ਮੂਕੈ ॥

34ਬਾਕੀ ਧਰਮ ਰਾਇ ਕੀ ਲੀਜੈ ਸਿਰਿ ਅਫਰਿਓ ਭਾਰੁ ਅਫਾਰਾ ਹੇ ॥੧੦॥

35ਬਿਨੁ ਗੁਰ ਸਾਕਤੁ ਕਹਹੁ ਕੋ ਤਰਿਆ ॥

36ਹਉਮੈ ਕਰਤਾ ਭਵਜਲਿ ਪਰਿਆ ॥

37ਬਿਨੁ ਗੁਰ ਪਾਰੁ ਨ ਪਾਵੈ ਕੋਈ ਹਰਿ ਜਪੀਐ ਪਾਰਿ ਉਤਾਰਾ ਹੇ ॥੧੧॥

38ਗੁਰ ਕੀ ਦਾਤਿ ਨ ਮੇਟੈ ਕੋਈ ॥

39ਜਿਸੁ ਬਖਸੇ ਤਿਸੁ ਤਾਰੇ ਸੋਈ ॥

40ਜਨਮ ਮਰਣ ਦੁਖੁ ਨੇੜਿ ਨ ਆਵੈ ਮਨਿ ਸੋ ਪ੍ਰਭੁ ਅਪਰ ਅਪਾਰਾ ਹੇ ॥੧੨॥

41ਗੁਰ ਤੇ ਭੂਲੇ ਆਵਹੁ ਜਾਵਹੁ ॥

42ਜਨਮਿ ਮਰਹੁ ਫੁਨਿ ਪਾਪ ਕਮਾਵਹੁ ॥

43ਸਾਕਤ ਮੂੜ ਅਚੇਤ ਨ ਚੇਤਹਿ ਦੁਖੁ ਲਾਗੈ ਤਾ ਰਾਮੁ ਪੁਕਾਰਾ ਹੇ ॥੧੩॥

44ਸੁਖੁ ਦੁਖੁ ਪੁਰਬ ਜਨਮ ਕੇ ਕੀਏ ॥

45ਸੋ ਜਾਣੈ ਜਿਨਿ ਦਾਤੈ ਦੀਏ ॥

46ਕਿਸ ਕਉ ਦੋਸੁ ਦੇਹਿ ਤੂ ਪ੍ਰਾਣੀ ਸਹੁ ਅਪਣਾ ਕੀਆ ਕਰਾਰਾ ਹੇ ॥੧੪॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath