ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1031 · Raag Maaroo · Guru Nanak Dev Ji

1ਹਉਮੈ ਮਮਤਾ ਕਰਦਾ ਆਇਆ ॥

2ਆਸਾ ਮਨਸਾ ਬੰਧਿ ਚਲਾਇਆ ॥

3ਮੇਰੀ ਮੇਰੀ ਕਰਤ ਕਿਆ ਲੇ ਚਾਲੇ ਬਿਖੁ ਲਾਦੇ ਛਾਰ ਬਿਕਾਰਾ ਹੇ ॥੧੫॥

4ਹਰਿ ਕੀ ਭਗਤਿ ਕਰਹੁ ਜਨ ਭਾਈ ॥

5ਅਕਥੁ ਕਥਹੁ ਮਨੁ ਮਨਹਿ ਸਮਾਈ ॥

6ਉਠਿ ਚਲਤਾ ਠਾਕਿ ਰਖਹੁ ਘਰਿ ਅਪੁਨੈ ਦੁਖੁ ਕਾਟੇ ਕਾਟਣਹਾਰਾ ਹੇ ॥੧੬॥

7ਹਰਿ ਗੁਰ ਪੂਰੇ ਕੀ ਓਟ ਪਰਾਤੀ ॥

8ਗੁਰਮੁਖਿ ਹਰਿ ਲਿਵ ਗੁਰਮੁਖਿ ਜਾਤੀ ॥

9ਨਾਨਕ ਰਾਮ ਨਾਮਿ ਮਤਿ ਊਤਮ ਹਰਿ ਬਖਸੇ ਪਾਰਿ ਉਤਾਰਾ ਹੇ ॥੧੭॥੪॥੧੦॥

10ਮਾਰੂ ਮਹਲਾ ੧ ॥

11ਸਰਣਿ ਪਰੇ ਗੁਰਦੇਵ ਤੁਮਾਰੀ ॥

12ਤੂ ਸਮਰਥੁ ਦਇਆਲੁ ਮੁਰਾਰੀ ॥

13ਤੇਰੇ ਚੋਜ ਨ ਜਾਣੈ ਕੋਈ ਤੂ ਪੂਰਾ ਪੁਰਖੁ ਬਿਧਾਤਾ ਹੇ ॥੧॥

14ਤੂ ਆਦਿ ਜੁਗਾਦਿ ਕਰਹਿ ਪ੍ਰਤਿਪਾਲਾ ॥

15ਘਟਿ ਘਟਿ ਰੂਪੁ ਅਨੂਪੁ ਦਇਆਲਾ ॥

16ਜਿਉ ਤੁਧੁ ਭਾਵੈ ਤਿਵੈ ਚਲਾਵਹਿ ਸਭੁ ਤੇਰੋ ਕੀਆ ਕਮਾਤਾ ਹੇ ॥੨॥

17ਅੰਤਰਿ ਜੋਤਿ ਭਲੀ ਜਗਜੀਵਨ ॥

18ਸਭਿ ਘਟ ਭੋਗੈ ਹਰਿ ਰਸੁ ਪੀਵਨ ॥

19ਆਪੇ ਲੇਵੈ ਆਪੇ ਦੇਵੈ ਤਿਹੁ ਲੋਈ ਜਗਤ ਪਿਤ ਦਾਤਾ ਹੇ ॥੩॥

20ਜਗਤੁ ਉਪਾਇ ਖੇਲੁ ਰਚਾਇਆ ॥

21ਪਵਣੈ ਪਾਣੀ ਅਗਨੀ ਜੀਉ ਪਾਇਆ ॥

22ਦੇਹੀ ਨਗਰੀ ਨਉ ਦਰਵਾਜੇ ਸੋ ਦਸਵਾ ਗੁਪਤੁ ਰਹਾਤਾ ਹੇ ॥੪॥

23ਚਾਰਿ ਨਦੀ ਅਗਨੀ ਅਸਰਾਲਾ ॥

24ਕੋਈ ਗੁਰਮੁਖਿ ਬੂਝੈ ਸਬਦਿ ਨਿਰਾਲਾ ॥

25ਸਾਕਤ ਦੁਰਮਤਿ ਡੂਬਹਿ ਦਾਝਹਿ ਗੁਰਿ ਰਾਖੇ ਹਰਿ ਲਿਵ ਰਾਤਾ ਹੇ ॥੫॥

26ਅਪੁ ਤੇਜੁ ਵਾਇ ਪ੍ਰਿਥਮੀ ਆਕਾਸਾ ॥

27ਤਿਨ ਮਹਿ ਪੰਚ ਤਤੁ ਘਰਿ ਵਾਸਾ ॥

28ਸਤਿਗੁਰ ਸਬਦਿ ਰਹਹਿ ਰੰਗਿ ਰਾਤਾ ਤਜਿ ਮਾਇਆ ਹਉਮੈ ਭ੍ਰਾਤਾ ਹੇ ॥੬॥

29ਇਹੁ ਮਨੁ ਭੀਜੈ ਸਬਦਿ ਪਤੀਜੈ ॥

30ਬਿਨੁ ਨਾਵੈ ਕਿਆ ਟੇਕ ਟਿਕੀਜੈ ॥

31ਅੰਤਰਿ ਚੋਰੁ ਮੁਹੈ ਘਰੁ ਮੰਦਰੁ ਇਨਿ ਸਾਕਤਿ ਦੂਤੁ ਨ ਜਾਤਾ ਹੇ ॥੭॥

32ਦੁੰਦਰ ਦੂਤ ਭੂਤ ਭੀਹਾਲੇ ॥

33ਖਿੰਚੋਤਾਣਿ ਕਰਹਿ ਬੇਤਾਲੇ ॥

34ਸਬਦ ਸੁਰਤਿ ਬਿਨੁ ਆਵੈ ਜਾਵੈ ਪਤਿ ਖੋਈ ਆਵਤ ਜਾਤਾ ਹੇ ॥੮॥

35ਕੂੜੁ ਕਲਰੁ ਤਨੁ ਭਸਮੈ ਢੇਰੀ ॥

36ਬਿਨੁ ਨਾਵੈ ਕੈਸੀ ਪਤਿ ਤੇਰੀ ॥

37ਬਾਧੇ ਮੁਕਤਿ ਨਾਹੀ ਜੁਗ ਚਾਰੇ ਜਮਕੰਕਰਿ ਕਾਲਿ ਪਰਾਤਾ ਹੇ ॥੯॥

38ਜਮ ਦਰਿ ਬਾਧੇ ਮਿਲਹਿ ਸਜਾਈ ॥

39ਤਿਸੁ ਅਪਰਾਧੀ ਗਤਿ ਨਹੀ ਕਾਈ ॥

40ਕਰਣ ਪਲਾਵ ਕਰੇ ਬਿਲਲਾਵੈ ਜਿਉ ਕੁੰਡੀ ਮੀਨੁ ਪਰਾਤਾ ਹੇ ॥੧੦॥

41ਸਾਕਤੁ ਫਾਸੀ ਪੜੈ ਇਕੇਲਾ ॥

42ਜਮ ਵਸਿ ਕੀਆ ਅੰਧੁ ਦੁਹੇਲਾ ॥

43ਰਾਮ ਨਾਮ ਬਿਨੁ ਮੁਕਤਿ ਨ ਸੂਝੈ ਆਜੁ ਕਾਲਿ ਪਚਿ ਜਾਤਾ ਹੇ ॥੧੧॥

44ਸਤਿਗੁਰ ਬਾਝੁ ਨ ਬੇਲੀ ਕੋਈ ॥

45ਐਥੈ ਓਥੈ ਰਾਖਾ ਪ੍ਰਭੁ ਸੋਈ ॥

46ਰਾਮ ਨਾਮੁ ਦੇਵੈ ਕਰਿ ਕਿਰਪਾ ਇਉ ਸਲਲੈ ਸਲਲ ਮਿਲਾਤਾ ਹੇ ॥੧੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath