ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1032 · Raag Maaroo · Guru Nanak Dev Ji

1ਭੂਲੇ ਸਿਖ ਗੁਰੂ ਸਮਝਾਏ ॥

2ਉਝੜਿ ਜਾਦੇ ਮਾਰਗਿ ਪਾਏ ॥

3ਤਿਸੁ ਗੁਰ ਸੇਵਿ ਸਦਾ ਦਿਨੁ ਰਾਤੀ ਦੁਖ ਭੰਜਨ ਸੰਗਿ ਸਖਾਤਾ ਹੇ ॥੧੩॥

4ਗੁਰ ਕੀ ਭਗਤਿ ਕਰਹਿ ਕਿਆ ਪ੍ਰਾਣੀ ॥

5ਬ੍ਰਹਮੈ ਇੰਦ੍ਰਿ ਮਹੇਸਿ ਨ ਜਾਣੀ ॥

6ਸਤਿਗੁਰੁ ਅਲਖੁ ਕਹਹੁ ਕਿਉ ਲਖੀਐ ਜਿਸੁ ਬਖਸੇ ਤਿਸਹਿ ਪਛਾਤਾ ਹੇ ॥੧੪॥

7ਅੰਤਰਿ ਪ੍ਰੇਮੁ ਪਰਾਪਤਿ ਦਰਸਨੁ ॥

8ਗੁਰਬਾਣੀ ਸਿਉ ਪ੍ਰੀਤਿ ਸੁ ਪਰਸਨੁ ॥

9ਅਹਿਨਿਸਿ ਨਿਰਮਲ ਜੋਤਿ ਸਬਾਈ ਘਟਿ ਦੀਪਕੁ ਗੁਰਮੁਖਿ ਜਾਤਾ ਹੇ ॥੧੫॥

10ਭੋਜਨ ਗਿਆਨੁ ਮਹਾ ਰਸੁ ਮੀਠਾ ॥

11ਜਿਨਿ ਚਾਖਿਆ ਤਿਨਿ ਦਰਸਨੁ ਡੀਠਾ ॥

12ਦਰਸਨੁ ਦੇਖਿ ਮਿਲੇ ਬੈਰਾਗੀ ਮਨੁ ਮਨਸਾ ਮਾਰਿ ਸਮਾਤਾ ਹੇ ॥੧੬॥

13ਸਤਿਗੁਰੁ ਸੇਵਹਿ ਸੇ ਪਰਧਾਨਾ ॥

14ਤਿਨ ਘਟ ਘਟ ਅੰਤਰਿ ਬ੍ਰਹਮੁ ਪਛਾਨਾ ॥

15ਨਾਨਕ ਹਰਿ ਜਸੁ ਹਰਿ ਜਨ ਕੀ ਸੰਗਤਿ ਦੀਜੈ ਜਿਨ ਸਤਿਗੁਰੁ ਹਰਿ ਪ੍ਰਭੁ ਜਾਤਾ ਹੇ ॥੧੭॥੫॥੧੧॥

16ਮਾਰੂ ਮਹਲਾ ੧ ॥

17ਸਾਚੇ ਸਾਹਿਬ ਸਿਰਜਣਹਾਰੇ ॥

18ਜਿਨਿ ਧਰ ਚਕ੍ਰ ਧਰੇ ਵੀਚਾਰੇ ॥

19ਆਪੇ ਕਰਤਾ ਕਰਿ ਕਰਿ ਵੇਖੈ ਸਾਚਾ ਵੇਪਰਵਾਹਾ ਹੇ ॥੧॥

20ਵੇਕੀ ਵੇਕੀ ਜੰਤ ਉਪਾਏ ॥

21ਦੁਇ ਪੰਦੀ ਦੁਇ ਰਾਹ ਚਲਾਏ ॥

22ਗੁਰ ਪੂਰੇ ਵਿਣੁ ਮੁਕਤਿ ਨ ਹੋਈ ਸਚੁ ਨਾਮੁ ਜਪਿ ਲਾਹਾ ਹੇ ॥੨॥

23ਪੜਹਿ ਮਨਮੁਖ ਪਰੁ ਬਿਧਿ ਨਹੀ ਜਾਨਾ ॥

24ਨਾਮੁ ਨ ਬੂਝਹਿ ਭਰਮਿ ਭੁਲਾਨਾ ॥

25ਲੈ ਕੈ ਵਢੀ ਦੇਨਿ ਉਗਾਹੀ ਦੁਰਮਤਿ ਕਾ ਗਲਿ ਫਾਹਾ ਹੇ ॥੩॥

26ਸਿਮ੍ਰਿਤਿ ਸਾਸਤ੍ਰ ਪੜਹਿ ਪੁਰਾਣਾ ॥

27ਵਾਦੁ ਵਖਾਣਹਿ ਤਤੁ ਨ ਜਾਣਾ ॥

28ਵਿਣੁ ਗੁਰ ਪੂਰੇ ਤਤੁ ਨ ਪਾਈਐ ਸਚ ਸੂਚੇ ਸਚੁ ਰਾਹਾ ਹੇ ॥੪॥

29ਸਭ ਸਾਲਾਹੇ ਸੁਣਿ ਸੁਣਿ ਆਖੈ ॥

30ਆਪੇ ਦਾਨਾ ਸਚੁ ਪਰਾਖੈ ॥

31ਜਿਨ ਕਉ ਨਦਰਿ ਕਰੇ ਪ੍ਰਭੁ ਅਪਨੀ ਗੁਰਮੁਖਿ ਸਬਦੁ ਸਲਾਹਾ ਹੇ ॥੫॥

32ਸੁਣਿ ਸੁਣਿ ਆਖੈ ਕੇਤੀ ਬਾਣੀ ॥

33ਸੁਣਿ ਕਹੀਐ ਕੋ ਅੰਤੁ ਨ ਜਾਣੀ ॥

34ਜਾ ਕਉ ਅਲਖੁ ਲਖਾਏ ਆਪੇ ਅਕਥ ਕਥਾ ਬੁਧਿ ਤਾਹਾ ਹੇ ॥੬॥

35ਜਨਮੇ ਕਉ ਵਾਜਹਿ ਵਾਧਾਏ ॥

36ਸੋਹਿਲੜੇ ਅਗਿਆਨੀ ਗਾਏ ॥

37ਜੋ ਜਨਮੈ ਤਿਸੁ ਸਰਪਰ ਮਰਣਾ ਕਿਰਤੁ ਪਇਆ ਸਿਰਿ ਸਾਹਾ ਹੇ ॥੭॥

38ਸੰਜੋਗੁ ਵਿਜੋਗੁ ਮੇਰੈ ਪ੍ਰਭਿ ਕੀਏ ॥

39ਸ੍ਰਿਸਟਿ ਉਪਾਇ ਦੁਖਾ ਸੁਖ ਦੀਏ ॥

40ਦੁਖ ਸੁਖ ਹੀ ਤੇ ਭਏ ਨਿਰਾਲੇ ਗੁਰਮੁਖਿ ਸੀਲੁ ਸਨਾਹਾ ਹੇ ॥੮॥

41ਨੀਕੇ ਸਾਚੇ ਕੇ ਵਾਪਾਰੀ ॥

42ਸਚੁ ਸਉਦਾ ਲੈ ਗੁਰ ਵੀਚਾਰੀ ॥

43ਸਚਾ ਵਖਰੁ ਜਿਸੁ ਧਨੁ ਪਲੈ ਸਬਦਿ ਸਚੈ ਓਮਾਹਾ ਹੇ ॥੯॥

44ਕਾਚੀ ਸਉਦੀ ਤੋਟਾ ਆਵੈ ॥

45ਗੁਰਮੁਖਿ ਵਣਜੁ ਕਰੇ ਪ੍ਰਭ ਭਾਵੈ ॥

46ਪੂੰਜੀ ਸਾਬਤੁ ਰਾਸਿ ਸਲਾਮਤਿ ਚੂਕਾ ਜਮ ਕਾ ਫਾਹਾ ਹੇ ॥੧੦॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath