ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1033 · Raag Maaroo · Guru Nanak Dev Ji

1ਸਭੁ ਕੋ ਬੋਲੈ ਆਪਣ ਭਾਣੈ ॥

2ਮਨਮੁਖੁ ਦੂਜੈ ਬੋਲਿ ਨ ਜਾਣੈ ॥

3ਅੰਧੁਲੇ ਕੀ ਮਤਿ ਅੰਧਲੀ ਬੋਲੀ ਆਇ ਗਇਆ ਦੁਖੁ ਤਾਹਾ ਹੇ ॥੧੧॥

4ਦੁਖ ਮਹਿ ਜਨਮੈ ਦੁਖ ਮਹਿ ਮਰਣਾ ॥

5ਦੂਖੁ ਨ ਮਿਟੈ ਬਿਨੁ ਗੁਰ ਕੀ ਸਰਣਾ ॥

6ਦੂਖੀ ਉਪਜੈ ਦੂਖੀ ਬਿਨਸੈ ਕਿਆ ਲੈ ਆਇਆ ਕਿਆ ਲੈ ਜਾਹਾ ਹੇ ॥੧੨॥

7ਸਚੀ ਕਰਣੀ ਗੁਰ ਕੀ ਸਿਰਕਾਰਾ ॥

8ਆਵਣੁ ਜਾਣੁ ਨਹੀ ਜਮ ਧਾਰਾ ॥

9ਡਾਲ ਛੋਡਿ ਤਤੁ ਮੂਲੁ ਪਰਾਤਾ ਮਨਿ ਸਾਚਾ ਓਮਾਹਾ ਹੇ ॥੧੩॥

10ਹਰਿ ਕੇ ਲੋਗ ਨਹੀ ਜਮੁ ਮਾਰੈ ॥

11ਨਾ ਦੁਖੁ ਦੇਖਹਿ ਪੰਥਿ ਕਰਾਰੈ ॥

12ਰਾਮ ਨਾਮੁ ਘਟ ਅੰਤਰਿ ਪੂਜਾ ਅਵਰੁ ਨ ਦੂਜਾ ਕਾਹਾ ਹੇ ॥੧੪॥

13ਓੜੁ ਨ ਕਥਨੈ ਸਿਫਤਿ ਸਜਾਈ ॥

14ਜਿਉ ਤੁਧੁ ਭਾਵਹਿ ਰਹਹਿ ਰਜਾਈ ॥

15ਦਰਗਹ ਪੈਧੇ ਜਾਨਿ ਸੁਹੇਲੇ ਹੁਕਮਿ ਸਚੇ ਪਾਤਿਸਾਹਾ ਹੇ ॥੧੫॥

16ਕਿਆ ਕਹੀਐ ਗੁਣ ਕਥਹਿ ਘਨੇਰੇ ॥

17ਅੰਤੁ ਨ ਪਾਵਹਿ ਵਡੇ ਵਡੇਰੇ ॥

18ਨਾਨਕ ਸਾਚੁ ਮਿਲੈ ਪਤਿ ਰਾਖਹੁ ਤੂ ਸਿਰਿ ਸਾਹਾ ਪਾਤਿਸਾਹਾ ਹੇ ॥੧੬॥੬॥੧੨॥

19ਮਾਰੂ ਮਹਲਾ ੧ ਦਖਣੀ ॥

20ਕਾਇਆ ਨਗਰੁ ਨਗਰ ਗੜ ਅੰਦਰਿ ॥

21ਸਾਚਾ ਵਾਸਾ ਪੁਰਿ ਗਗਨੰਦਰਿ ॥

22ਅਸਥਿਰੁ ਥਾਨੁ ਸਦਾ ਨਿਰਮਾਇਲੁ ਆਪੇ ਆਪੁ ਉਪਾਇਦਾ ॥੧॥

23ਅੰਦਰਿ ਕੋਟ ਛਜੇ ਹਟਨਾਲੇ ॥

24ਆਪੇ ਲੇਵੈ ਵਸਤੁ ਸਮਾਲੇ ॥

25ਬਜਰ ਕਪਾਟ ਜੜੇ ਜੜਿ ਜਾਣੈ ਗੁਰ ਸਬਦੀ ਖੋਲਾਇਦਾ ॥੨॥

26ਭੀਤਰਿ ਕੋਟ ਗੁਫਾ ਘਰ ਜਾਈ ॥

27ਨਉ ਘਰ ਥਾਪੇ ਹੁਕਮਿ ਰਜਾਈ ॥

28ਦਸਵੈ ਪੁਰਖੁ ਅਲੇਖੁ ਅਪਾਰੀ ਆਪੇ ਅਲਖੁ ਲਖਾਇਦਾ ॥੩॥

29ਪਉਣ ਪਾਣੀ ਅਗਨੀ ਇਕ ਵਾਸਾ ॥

30ਆਪੇ ਕੀਤੋ ਖੇਲੁ ਤਮਾਸਾ ॥

31ਬਲਦੀ ਜਲਿ ਨਿਵਰੈ ਕਿਰਪਾ ਤੇ ਆਪੇ ਜਲ ਨਿਧਿ ਪਾਇਦਾ ॥੪॥

32ਧਰਤਿ ਉਪਾਇ ਧਰੀ ਧਰਮ ਸਾਲਾ ॥

33ਉਤਪਤਿ ਪਰਲਉ ਆਪਿ ਨਿਰਾਲਾ ॥

34ਪਵਣੈ ਖੇਲੁ ਕੀਆ ਸਭ ਥਾਈ ਕਲਾ ਖਿੰਚਿ ਢਾਹਾਇਦਾ ॥੫॥

35ਭਾਰ ਅਠਾਰਹ ਮਾਲਣਿ ਤੇਰੀ ॥

36ਚਉਰੁ ਢੁਲੈ ਪਵਣੈ ਲੈ ਫੇਰੀ ॥

37ਚੰਦੁ ਸੂਰਜੁ ਦੁਇ ਦੀਪਕ ਰਾਖੇ ਸਸਿ ਘਰਿ ਸੂਰੁ ਸਮਾਇਦਾ ॥੬॥

38ਪੰਖੀ ਪੰਚ ਉਡਰਿ ਨਹੀ ਧਾਵਹਿ ॥

39ਸਫਲਿਓ ਬਿਰਖੁ ਅੰਮ੍ਰਿਤ ਫਲੁ ਪਾਵਹਿ ॥

40ਗੁਰਮੁਖਿ ਸਹਜਿ ਰਵੈ ਗੁਣ ਗਾਵੈ ਹਰਿ ਰਸੁ ਚੋਗ ਚੁਗਾਇਦਾ ॥੭॥

41ਝਿਲਮਿਲਿ ਝਿਲਕੈ ਚੰਦੁ ਨ ਤਾਰਾ ॥

42ਸੂਰਜ ਕਿਰਣਿ ਨ ਬਿਜੁਲਿ ਗੈਣਾਰਾ ॥

43ਅਕਥੀ ਕਥਉ ਚਿਹਨੁ ਨਹੀ ਕੋਈ ਪੂਰਿ ਰਹਿਆ ਮਨਿ ਭਾਇਦਾ ॥੮॥

44ਪਸਰੀ ਕਿਰਣਿ ਜੋਤਿ ਉਜਿਆਲਾ ॥

45ਕਰਿ ਕਰਿ ਦੇਖੈ ਆਪਿ ਦਇਆਲਾ ॥

46ਅਨਹਦ ਰੁਣ ਝੁਣਕਾਰੁ ਸਦਾ ਧੁਨਿ ਨਿਰਭਉ ਕੈ ਘਰਿ ਵਾਇਦਾ ॥੯॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath