ਗੁਰੂ ਗ੍ਰੰਥ ਸਾਹਿਬ 1034 · Raag Maaroo · Guru Nanak Dev Ji
1ਅਨਹਦੁ ਵਾਜੈ ਭ੍ਰਮੁ ਭਉ ਭਾਜੈ ॥
2ਸਗਲ ਬਿਆਪਿ ਰਹਿਆ ਪ੍ਰਭੁ ਛਾਜੈ ॥
3ਸਭ ਤੇਰੀ ਤੂ ਗੁਰਮੁਖਿ ਜਾਤਾ ਦਰਿ ਸੋਹੈ ਗੁਣ ਗਾਇਦਾ ॥੧੦॥
4ਆਦਿ ਨਿਰੰਜਨੁ ਨਿਰਮਲੁ ਸੋਈ ॥
5ਅਵਰੁ ਨ ਜਾਣਾ ਦੂਜਾ ਕੋਈ ॥
6ਏਕੰਕਾਰੁ ਵਸੈ ਮਨਿ ਭਾਵੈ ਹਉਮੈ ਗਰਬੁ ਗਵਾਇਦਾ ॥੧੧॥
7ਅੰਮ੍ਰਿਤੁ ਪੀਆ ਸਤਿਗੁਰਿ ਦੀਆ ॥
8ਅਵਰੁ ਨ ਜਾਣਾ ਦੂਆ ਤੀਆ ॥
9ਏਕੋ ਏਕੁ ਸੁ ਅਪਰ ਪਰੰਪਰੁ ਪਰਖਿ ਖਜਾਨੈ ਪਾਇਦਾ ॥੧੨॥
10ਗਿਆਨੁ ਧਿਆਨੁ ਸਚੁ ਗਹਿਰ ਗੰਭੀਰਾ ॥
11ਕੋਇ ਨ ਜਾਣੈ ਤੇਰਾ ਚੀਰਾ ॥
12ਜੇਤੀ ਹੈ ਤੇਤੀ ਤੁਧੁ ਜਾਚੈ ਕਰਮਿ ਮਿਲੈ ਸੋ ਪਾਇਦਾ ॥੧੩॥
13ਕਰਮੁ ਧਰਮੁ ਸਚੁ ਹਾਥਿ ਤੁਮਾਰੈ ॥
14ਵੇਪਰਵਾਹ ਅਖੁਟ ਭੰਡਾਰੈ ॥
15ਤੂ ਦਇਆਲੁ ਕਿਰਪਾਲੁ ਸਦਾ ਪ੍ਰਭੁ ਆਪੇ ਮੇਲਿ ਮਿਲਾਇਦਾ ॥੧੪॥
16ਆਪੇ ਦੇਖਿ ਦਿਖਾਵੈ ਆਪੇ ॥
17ਆਪੇ ਥਾਪਿ ਉਥਾਪੇ ਆਪੇ ॥
18ਆਪੇ ਜੋੜਿ ਵਿਛੋੜੇ ਕਰਤਾ ਆਪੇ ਮਾਰਿ ਜੀਵਾਇਦਾ ॥੧੫॥
19ਜੇਤੀ ਹੈ ਤੇਤੀ ਤੁਧੁ ਅੰਦਰਿ ॥
20ਦੇਖਹਿ ਆਪਿ ਬੈਸਿ ਬਿਜ ਮੰਦਰਿ ॥
21ਨਾਨਕੁ ਸਾਚੁ ਕਹੈ ਬੇਨੰਤੀ ਹਰਿ ਦਰਸਨਿ ਸੁਖੁ ਪਾਇਦਾ ॥੧੬॥੧॥੧੩॥
22ਮਾਰੂ ਮਹਲਾ ੧ ॥
23ਦਰਸਨੁ ਪਾਵਾ ਜੇ ਤੁਧੁ ਭਾਵਾ ॥
24ਭਾਇ ਭਗਤਿ ਸਾਚੇ ਗੁਣ ਗਾਵਾ ॥
25ਤੁਧੁ ਭਾਣੇ ਤੂ ਭਾਵਹਿ ਕਰਤੇ ਆਪੇ ਰਸਨ ਰਸਾਇਦਾ ॥੧॥
26ਸੋਹਨਿ ਭਗਤ ਪ੍ਰਭੂ ਦਰਬਾਰੇ ॥
27ਮੁਕਤੁ ਭਏ ਹਰਿ ਦਾਸ ਤੁਮਾਰੇ ॥
28ਆਪੁ ਗਵਾਇ ਤੇਰੈ ਰੰਗਿ ਰਾਤੇ ਅਨਦਿਨੁ ਨਾਮੁ ਧਿਆਇਦਾ ॥੨॥
29ਈਸਰੁ ਬ੍ਰਹਮਾ ਦੇਵੀ ਦੇਵਾ ॥
30ਇੰਦ੍ਰ ਤਪੇ ਮੁਨਿ ਤੇਰੀ ਸੇਵਾ ॥
31ਜਤੀ ਸਤੀ ਕੇਤੇ ਬਨਵਾਸੀ ਅੰਤੁ ਨ ਕੋਈ ਪਾਇਦਾ ॥੩॥
32ਵਿਣੁ ਜਾਣਾਏ ਕੋਇ ਨ ਜਾਣੈ ॥
33ਜੋ ਕਿਛੁ ਕਰੇ ਸੁ ਆਪਣ ਭਾਣੈ ॥
34ਲਖ ਚਉਰਾਸੀਹ ਜੀਅ ਉਪਾਏ ਭਾਣੈ ਸਾਹ ਲਵਾਇਦਾ ॥੪॥
35ਜੋ ਤਿਸੁ ਭਾਵੈ ਸੋ ਨਿਹਚਉ ਹੋਵੈ ॥
36ਮਨਮੁਖੁ ਆਪੁ ਗਣਾਏ ਰੋਵੈ ॥
37ਨਾਵਹੁ ਭੁਲਾ ਠਉਰ ਨ ਪਾਏ ਆਇ ਜਾਇ ਦੁਖੁ ਪਾਇਦਾ ॥੫॥
38ਨਿਰਮਲ ਕਾਇਆ ਊਜਲ ਹੰਸਾ ॥
39ਤਿਸੁ ਵਿਚਿ ਨਾਮੁ ਨਿਰੰਜਨ ਅੰਸਾ ॥
40ਸਗਲੇ ਦੂਖ ਅੰਮ੍ਰਿਤੁ ਕਰਿ ਪੀਵੈ ਬਾਹੁੜਿ ਦੂਖੁ ਨ ਪਾਇਦਾ ॥੬॥
41ਬਹੁ ਸਾਦਹੁ ਦੂਖੁ ਪਰਾਪਤਿ ਹੋਵੈ ॥
42ਭੋਗਹੁ ਰੋਗ ਸੁ ਅੰਤਿ ਵਿਗੋਵੈ ॥
43ਹਰਖਹੁ ਸੋਗੁ ਨ ਮਿਟਈ ਕਬਹੂ ਵਿਣੁ ਭਾਣੇ ਭਰਮਾਇਦਾ ॥੭॥
44ਗਿਆਨ ਵਿਹੂਣੀ ਭਵੈ ਸਬਾਈ ॥
45ਸਾਚਾ ਰਵਿ ਰਹਿਆ ਲਿਵ ਲਾਈ ॥
46ਨਿਰਭਉ ਸਬਦੁ ਗੁਰੂ ਸਚੁ ਜਾਤਾ ਜੋਤੀ ਜੋਤਿ ਮਿਲਾਇਦਾ ॥੮॥
47ਅਟਲੁ ਅਡੋਲੁ ਅਤੋਲੁ ਮੁਰਾਰੇ ॥
48ਖਿਨ ਮਹਿ ਢਾਹੇ ਫੇਰਿ ਉਸਾਰੇ ॥
49ਰੂਪੁ ਨ ਰੇਖਿਆ ਮਿਤਿ ਨਹੀ ਕੀਮਤਿ ਸਬਦਿ ਭੇਦਿ ਪਤੀਆਇਦਾ ॥੯॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath