ਗੁਰੂ ਗ੍ਰੰਥ ਸਾਹਿਬ 1035 · Raag Maaroo · Guru Nanak Dev Ji
1ਹਮ ਦਾਸਨ ਕੇ ਦਾਸ ਪਿਆਰੇ ॥
2ਸਾਧਿਕ ਸਾਚ ਭਲੇ ਵੀਚਾਰੇ ॥
3ਮੰਨੇ ਨਾਉ ਸੋਈ ਜਿਣਿ ਜਾਸੀ ਆਪੇ ਸਾਚੁ ਦ੍ਰਿੜਾਇਦਾ ॥੧੦॥
4ਪਲੈ ਸਾਚੁ ਸਚੇ ਸਚਿਆਰਾ ॥
5ਸਾਚੇ ਭਾਵੈ ਸਬਦੁ ਪਿਆਰਾ ॥
6ਤ੍ਰਿਭਵਣਿ ਸਾਚੁ ਕਲਾ ਧਰਿ ਥਾਪੀ ਸਾਚੇ ਹੀ ਪਤੀਆਇਦਾ ॥੧੧॥
7ਵਡਾ ਵਡਾ ਆਖੈ ਸਭੁ ਕੋਈ ॥
8ਗੁਰ ਬਿਨੁ ਸੋਝੀ ਕਿਨੈ ਨ ਹੋਈ ॥
9ਸਾਚਿ ਮਿਲੈ ਸੋ ਸਾਚੇ ਭਾਏ ਨਾ ਵੀਛੁੜਿ ਦੁਖੁ ਪਾਇਦਾ ॥੧੨॥
10ਧੁਰਹੁ ਵਿਛੁੰਨੇ ਧਾਹੀ ਰੁੰਨੇ ॥
11ਮਰਿ ਮਰਿ ਜਨਮਹਿ ਮੁਹਲਤਿ ਪੁੰਨੇ ॥
12ਜਿਸੁ ਬਖਸੇ ਤਿਸੁ ਦੇ ਵਡਿਆਈ ਮੇਲਿ ਨ ਪਛੋਤਾਇਦਾ ॥੧੩॥
13ਆਪੇ ਕਰਤਾ ਆਪੇ ਭੁਗਤਾ ॥
14ਆਪੇ ਤ੍ਰਿਪਤਾ ਆਪੇ ਮੁਕਤਾ ॥
15ਆਪੇ ਮੁਕਤਿ ਦਾਨੁ ਮੁਕਤੀਸਰੁ ਮਮਤਾ ਮੋਹੁ ਚੁਕਾਇਦਾ ॥੧੪॥
16ਦਾਨਾ ਕੈ ਸਿਰਿ ਦਾਨੁ ਵੀਚਾਰਾ ॥
17ਕਰਣ ਕਾਰਣ ਸਮਰਥੁ ਅਪਾਰਾ ॥
18ਕਰਿ ਕਰਿ ਵੇਖੈ ਕੀਤਾ ਅਪਣਾ ਕਰਣੀ ਕਾਰ ਕਰਾਇਦਾ ॥੧੫॥
19ਸੇ ਗੁਣ ਗਾਵਹਿ ਸਾਚੇ ਭਾਵਹਿ ॥
20ਤੁਝ ਤੇ ਉਪਜਹਿ ਤੁਝ ਮਾਹਿ ਸਮਾਵਹਿ ॥
21ਨਾਨਕੁ ਸਾਚੁ ਕਹੈ ਬੇਨੰਤੀ ਮਿਲਿ ਸਾਚੇ ਸੁਖੁ ਪਾਇਦਾ ॥੧੬॥੨॥੧੪॥
22ਮਾਰੂ ਮਹਲਾ ੧ ॥
23ਅਰਬਦ ਨਰਬਦ ਧੁੰਧੂਕਾਰਾ ॥
24ਧਰਣਿ ਨ ਗਗਨਾ ਹੁਕਮੁ ਅਪਾਰਾ ॥
25ਨਾ ਦਿਨੁ ਰੈਨਿ ਨ ਚੰਦੁ ਨ ਸੂਰਜੁ ਸੁੰਨ ਸਮਾਧਿ ਲਗਾਇਦਾ ॥੧॥
26ਖਾਣੀ ਨ ਬਾਣੀ ਪਉਣ ਨ ਪਾਣੀ ॥
27ਓਪਤਿ ਖਪਤਿ ਨ ਆਵਣ ਜਾਣੀ ॥
28ਖੰਡ ਪਤਾਲ ਸਪਤ ਨਹੀ ਸਾਗਰ ਨਦੀ ਨ ਨੀਰੁ ਵਹਾਇਦਾ ॥੨॥
29ਨਾ ਤਦਿ ਸੁਰਗੁ ਮਛੁ ਪਇਆਲਾ ॥
30ਦੋਜਕੁ ਭਿਸਤੁ ਨਹੀ ਖੈ ਕਾਲਾ ॥
31ਨਰਕੁ ਸੁਰਗੁ ਨਹੀ ਜੰਮਣੁ ਮਰਣਾ ਨਾ ਕੋ ਆਇ ਨ ਜਾਇਦਾ ॥੩॥
32ਬ੍ਰਹਮਾ ਬਿਸਨੁ ਮਹੇਸੁ ਨ ਕੋਈ ॥
33ਅਵਰੁ ਨ ਦੀਸੈ ਏਕੋ ਸੋਈ ॥
34ਨਾਰਿ ਪੁਰਖੁ ਨਹੀ ਜਾਤਿ ਨ ਜਨਮਾ ਨਾ ਕੋ ਦੁਖੁ ਸੁਖੁ ਪਾਇਦਾ ॥੪॥
35ਨਾ ਤਦਿ ਜਤੀ ਸਤੀ ਬਨਵਾਸੀ ॥
36ਨਾ ਤਦਿ ਸਿਧ ਸਾਧਿਕ ਸੁਖਵਾਸੀ ॥
37ਜੋਗੀ ਜੰਗਮ ਭੇਖੁ ਨ ਕੋਈ ਨਾ ਕੋ ਨਾਥੁ ਕਹਾਇਦਾ ॥੫॥
38ਜਪ ਤਪ ਸੰਜਮ ਨਾ ਬ੍ਰਤ ਪੂਜਾ ॥
39ਨਾ ਕੋ ਆਖਿ ਵਖਾਣੈ ਦੂਜਾ ॥
40ਆਪੇ ਆਪਿ ਉਪਾਇ ਵਿਗਸੈ ਆਪੇ ਕੀਮਤਿ ਪਾਇਦਾ ॥੬॥
41ਨਾ ਸੁਚਿ ਸੰਜਮੁ ਤੁਲਸੀ ਮਾਲਾ ॥
42ਗੋਪੀ ਕਾਨੁ ਨ ਗਊ ਗੋੁਆਲਾ ॥
43ਤੰਤੁ ਮੰਤੁ ਪਾਖੰਡੁ ਨ ਕੋਈ ਨਾ ਕੋ ਵੰਸੁ ਵਜਾਇਦਾ ॥੭॥
44ਕਰਮ ਧਰਮ ਨਹੀ ਮਾਇਆ ਮਾਖੀ ॥
45ਜਾਤਿ ਜਨਮੁ ਨਹੀ ਦੀਸੈ ਆਖੀ ॥
46ਮਮਤਾ ਜਾਲੁ ਕਾਲੁ ਨਹੀ ਮਾਥੈ ਨਾ ਕੋ ਕਿਸੈ ਧਿਆਇਦਾ ॥੮॥
47ਨਿੰਦੁ ਬਿੰਦੁ ਨਹੀ ਜੀਉ ਨ ਜਿੰਦੋ ॥
48ਨਾ ਤਦਿ ਗੋਰਖੁ ਨਾ ਮਾਛਿੰਦੋ ॥
49ਨਾ ਤਦਿ ਗਿਆਨੁ ਧਿਆਨੁ ਕੁਲ ਓਪਤਿ ਨਾ ਕੋ ਗਣਤ ਗਣਾਇਦਾ ॥੯॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath