ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1036 · Raag Maaroo · Guru Nanak Dev Ji

1ਵਰਨ ਭੇਖ ਨਹੀ ਬ੍ਰਹਮਣ ਖਤ੍ਰੀ ॥

2ਦੇਉ ਨ ਦੇਹੁਰਾ ਗਊ ਗਾਇਤ੍ਰੀ ॥

3ਹੋਮ ਜਗ ਨਹੀ ਤੀਰਥਿ ਨਾਵਣੁ ਨਾ ਕੋ ਪੂਜਾ ਲਾਇਦਾ ॥੧੦॥

4ਨਾ ਕੋ ਮੁਲਾ ਨਾ ਕੋ ਕਾਜੀ ॥

5ਨਾ ਕੋ ਸੇਖੁ ਮਸਾਇਕੁ ਹਾਜੀ ॥

6ਰਈਅਤਿ ਰਾਉ ਨ ਹਉਮੈ ਦੁਨੀਆ ਨਾ ਕੋ ਕਹਣੁ ਕਹਾਇਦਾ ॥੧੧॥

7ਭਾਉ ਨ ਭਗਤੀ ਨਾ ਸਿਵ ਸਕਤੀ ॥

8ਸਾਜਨੁ ਮੀਤੁ ਬਿੰਦੁ ਨਹੀ ਰਕਤੀ ॥

9ਆਪੇ ਸਾਹੁ ਆਪੇ ਵਣਜਾਰਾ ਸਾਚੇ ਏਹੋ ਭਾਇਦਾ ॥੧੨॥

10ਬੇਦ ਕਤੇਬ ਨ ਸਿੰਮ੍ਰਿਤਿ ਸਾਸਤ ॥

11ਪਾਠ ਪੁਰਾਣ ਉਦੈ ਨਹੀ ਆਸਤ ॥

12ਕਹਤਾ ਬਕਤਾ ਆਪਿ ਅਗੋਚਰੁ ਆਪੇ ਅਲਖੁ ਲਖਾਇਦਾ ॥੧੩॥

13ਜਾ ਤਿਸੁ ਭਾਣਾ ਤਾ ਜਗਤੁ ਉਪਾਇਆ ॥

14ਬਾਝੁ ਕਲਾ ਆਡਾਣੁ ਰਹਾਇਆ ॥

15ਬ੍ਰਹਮਾ ਬਿਸਨੁ ਮਹੇਸੁ ਉਪਾਏ ਮਾਇਆ ਮੋਹੁ ਵਧਾਇਦਾ ॥੧੪॥

16ਵਿਰਲੇ ਕਉ ਗੁਰਿ ਸਬਦੁ ਸੁਣਾਇਆ ॥

17ਕਰਿ ਕਰਿ ਦੇਖੈ ਹੁਕਮੁ ਸਬਾਇਆ ॥

18ਖੰਡ ਬ੍ਰਹਮੰਡ ਪਾਤਾਲ ਅਰੰਭੇ ਗੁਪਤਹੁ ਪਰਗਟੀ ਆਇਦਾ ॥੧੫॥

19ਤਾ ਕਾ ਅੰਤੁ ਨ ਜਾਣੈ ਕੋਈ ॥

20ਪੂਰੇ ਗੁਰ ਤੇ ਸੋਝੀ ਹੋਈ ॥

21ਨਾਨਕ ਸਾਚਿ ਰਤੇ ਬਿਸਮਾਦੀ ਬਿਸਮ ਭਏ ਗੁਣ ਗਾਇਦਾ ॥੧੬॥੩॥੧੫॥

22ਮਾਰੂ ਮਹਲਾ ੧ ॥

23ਆਪੇ ਆਪੁ ਉਪਾਇ ਨਿਰਾਲਾ ॥

24ਸਾਚਾ ਥਾਨੁ ਕੀਓ ਦਇਆਲਾ ॥

25ਪਉਣ ਪਾਣੀ ਅਗਨੀ ਕਾ ਬੰਧਨੁ ਕਾਇਆ ਕੋਟੁ ਰਚਾਇਦਾ ॥੧॥

26ਨਉ ਘਰ ਥਾਪੇ ਥਾਪਣਹਾਰੈ ॥

27ਦਸਵੈ ਵਾਸਾ ਅਲਖ ਅਪਾਰੈ ॥

28ਸਾਇਰ ਸਪਤ ਭਰੇ ਜਲਿ ਨਿਰਮਲਿ ਗੁਰਮੁਖਿ ਮੈਲੁ ਨ ਲਾਇਦਾ ॥੨॥

29ਰਵਿ ਸਸਿ ਦੀਪਕ ਜੋਤਿ ਸਬਾਈ ॥

30ਆਪੇ ਕਰਿ ਵੇਖੈ ਵਡਿਆਈ ॥

31ਜੋਤਿ ਸਰੂਪ ਸਦਾ ਸੁਖਦਾਤਾ ਸਚੇ ਸੋਭਾ ਪਾਇਦਾ ॥੩॥

32ਗੜ ਮਹਿ ਹਾਟ ਪਟਣ ਵਾਪਾਰਾ ॥

33ਪੂਰੈ ਤੋਲਿ ਤੋਲੈ ਵਣਜਾਰਾ ॥

34ਆਪੇ ਰਤਨੁ ਵਿਸਾਹੇ ਲੇਵੈ ਆਪੇ ਕੀਮਤਿ ਪਾਇਦਾ ॥੪॥

35ਕੀਮਤਿ ਪਾਈ ਪਾਵਣਹਾਰੈ ॥

36ਵੇਪਰਵਾਹ ਪੂਰੇ ਭੰਡਾਰੈ ॥

37ਸਰਬ ਕਲਾ ਲੇ ਆਪੇ ਰਹਿਆ ਗੁਰਮੁਖਿ ਕਿਸੈ ਬੁਝਾਇਦਾ ॥੫॥

38ਨਦਰਿ ਕਰੇ ਪੂਰਾ ਗੁਰੁ ਭੇਟੈ ॥

39ਜਮ ਜੰਦਾਰੁ ਨ ਮਾਰੈ ਫੇਟੈ ॥

40ਜਿਉ ਜਲ ਅੰਤਰਿ ਕਮਲੁ ਬਿਗਾਸੀ ਆਪੇ ਬਿਗਸਿ ਧਿਆਇਦਾ ॥੬॥

41ਆਪੇ ਵਰਖੈ ਅੰਮ੍ਰਿਤ ਧਾਰਾ ॥ ਰਤਨ ਜਵੇਹਰ ਲਾਲ ਅਪਾਰਾ ॥

42ਸਤਿਗੁਰੁ ਮਿਲੈ ਤ ਪੂਰਾ ਪਾਈਐ ਪ੍ਰੇਮ ਪਦਾਰਥੁ ਪਾਇਦਾ ॥੭॥

43ਪ੍ਰੇਮ ਪਦਾਰਥੁ ਲਹੈ ਅਮੋਲੋ ॥

44ਕਬ ਹੀ ਨ ਘਾਟਸਿ ਪੂਰਾ ਤੋਲੋ ॥

45ਸਚੇ ਕਾ ਵਾਪਾਰੀ ਹੋਵੈ ਸਚੋ ਸਉਦਾ ਪਾਇਦਾ ॥੮॥

46ਸਚਾ ਸਉਦਾ ਵਿਰਲਾ ਕੋ ਪਾਏ ॥

47ਪੂਰਾ ਸਤਿਗੁਰੁ ਮਿਲੈ ਮਿਲਾਏ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath