ਗੁਰੂ ਗ੍ਰੰਥ ਸਾਹਿਬ 1037 · Raag Maaroo · Guru Nanak Dev Ji
1ਗੁਰਮੁਖਿ ਹੋਇ ਸੁ ਹੁਕਮੁ ਪਛਾਣੈ ਮਾਨੈ ਹੁਕਮੁ ਸਮਾਇਦਾ ॥੯॥
2ਹੁਕਮੇ ਆਇਆ ਹੁਕਮਿ ਸਮਾਇਆ ॥
3ਹੁਕਮੇ ਦੀਸੈ ਜਗਤੁ ਉਪਾਇਆ ॥
4ਹੁਕਮੇ ਸੁਰਗੁ ਮਛੁ ਪਇਆਲਾ ਹੁਕਮੇ ਕਲਾ ਰਹਾਇਦਾ ॥੧੦॥
5ਹੁਕਮੇ ਧਰਤੀ ਧਉਲ ਸਿਰਿ ਭਾਰੰ ॥
6ਹੁਕਮੇ ਪਉਣ ਪਾਣੀ ਗੈਣਾਰੰ ॥
7ਹੁਕਮੇ ਸਿਵ ਸਕਤੀ ਘਰਿ ਵਾਸਾ ਹੁਕਮੇ ਖੇਲ ਖੇਲਾਇਦਾ ॥੧੧॥
8ਹੁਕਮੇ ਆਡਾਣੇ ਆਗਾਸੀ ॥
9ਹੁਕਮੇ ਜਲ ਥਲ ਤ੍ਰਿਭਵਣ ਵਾਸੀ ॥
10ਹੁਕਮੇ ਸਾਸ ਗਿਰਾਸ ਸਦਾ ਫੁਨਿ ਹੁਕਮੇ ਦੇਖਿ ਦਿਖਾਇਦਾ ॥੧੨॥
11ਹੁਕਮਿ ਉਪਾਏ ਦਸ ਅਉਤਾਰਾ ॥
12ਦੇਵ ਦਾਨਵ ਅਗਣਤ ਅਪਾਰਾ ॥
13ਮਾਨੈ ਹੁਕਮੁ ਸੁ ਦਰਗਹ ਪੈਝੈ ਸਾਚਿ ਮਿਲਾਇ ਸਮਾਇਦਾ ॥੧੩॥
14ਹੁਕਮੇ ਜੁਗ ਛਤੀਹ ਗੁਦਾਰੇ ॥
15ਹੁਕਮੇ ਸਿਧ ਸਾਧਿਕ ਵੀਚਾਰੇ ॥
16ਆਪਿ ਨਾਥੁ ਨਥਂੀ ਸਭ ਜਾ ਕੀ ਬਖਸੇ ਮੁਕਤਿ ਕਰਾਇਦਾ ॥੧੪॥
17ਕਾਇਆ ਕੋਟੁ ਗੜੈ ਮਹਿ ਰਾਜਾ ॥ ਨੇਬ ਖਵਾਸ ਭਲਾ ਦਰਵਾਜਾ ॥
18ਮਿਥਿਆ ਲੋਭੁ ਨਾਹੀ ਘਰਿ ਵਾਸਾ ਲਬਿ ਪਾਪਿ ਪਛੁਤਾਇਦਾ ॥੧੫॥
19ਸਤੁ ਸੰਤੋਖੁ ਨਗਰ ਮਹਿ ਕਾਰੀ ॥
20ਜਤੁ ਸਤੁ ਸੰਜਮੁ ਸਰਣਿ ਮੁਰਾਰੀ ॥
21ਨਾਨਕ ਸਹਜਿ ਮਿਲੈ ਜਗਜੀਵਨੁ ਗੁਰ ਸਬਦੀ ਪਤਿ ਪਾਇਦਾ ॥੧੬॥੪॥੧੬॥
22ਮਾਰੂ ਮਹਲਾ ੧ ॥
23ਸੁੰਨ ਕਲਾ ਅਪਰੰਪਰਿ ਧਾਰੀ ॥
24ਆਪਿ ਨਿਰਾਲਮੁ ਅਪਰ ਅਪਾਰੀ ॥
25ਆਪੇ ਕੁਦਰਤਿ ਕਰਿ ਕਰਿ ਦੇਖੈ ਸੁੰਨਹੁ ਸੁੰਨੁ ਉਪਾਇਦਾ ॥੧॥
26ਪਉਣੁ ਪਾਣੀ ਸੁੰਨੈ ਤੇ ਸਾਜੇ ॥
27ਸ੍ਰਿਸਟਿ ਉਪਾਇ ਕਾਇਆ ਗੜ ਰਾਜੇ ॥
28ਅਗਨਿ ਪਾਣੀ ਜੀਉ ਜੋਤਿ ਤੁਮਾਰੀ ਸੁੰਨੇ ਕਲਾ ਰਹਾਇਦਾ ॥੨॥
29ਸੁੰਨਹੁ ਬ੍ਰਹਮਾ ਬਿਸਨੁ ਮਹੇਸੁ ਉਪਾਏ ॥
30ਸੁੰਨੇ ਵਰਤੇ ਜੁਗ ਸਬਾਏ ॥
31ਇਸੁ ਪਦ ਵੀਚਾਰੇ ਸੋ ਜਨੁ ਪੂਰਾ ਤਿਸੁ ਮਿਲੀਐ ਭਰਮੁ ਚੁਕਾਇਦਾ ॥੩॥
32ਸੁੰਨਹੁ ਸਪਤ ਸਰੋਵਰ ਥਾਪੇ ॥
33ਜਿਨਿ ਸਾਜੇ ਵੀਚਾਰੇ ਆਪੇ ॥
34ਤਿਤੁ ਸਤ ਸਰਿ ਮਨੂਆ ਗੁਰਮੁਖਿ ਨਾਵੈ ਫਿਰਿ ਬਾਹੁੜਿ ਜੋਨਿ ਨ ਪਾਇਦਾ ॥੪॥
35ਸੁੰਨਹੁ ਚੰਦੁ ਸੂਰਜੁ ਗੈਣਾਰੇ ॥
36ਤਿਸ ਕੀ ਜੋਤਿ ਤ੍ਰਿਭਵਣ ਸਾਰੇ ॥
37ਸੁੰਨੇ ਅਲਖ ਅਪਾਰ ਨਿਰਾਲਮੁ ਸੁੰਨੇ ਤਾੜੀ ਲਾਇਦਾ ॥੫॥
38ਸੁੰਨਹੁ ਧਰਤਿ ਅਕਾਸੁ ਉਪਾਏ ॥
39ਬਿਨੁ ਥੰਮਾ ਰਾਖੇ ਸਚੁ ਕਲ ਪਾਏ ॥
40ਤ੍ਰਿਭਵਣ ਸਾਜਿ ਮੇਖੁਲੀ ਮਾਇਆ ਆਪਿ ਉਪਾਇ ਖਪਾਇਦਾ ॥੬॥
41ਸੁੰਨਹੁ ਖਾਣੀ ਸੁੰਨਹੁ ਬਾਣੀ ॥
42ਸੁੰਨਹੁ ਉਪਜੀ ਸੁੰਨਿ ਸਮਾਣੀ ॥
43ਉਤਭੁਜੁ ਚਲਤੁ ਕੀਆ ਸਿਰਿ ਕਰਤੈ ਬਿਸਮਾਦੁ ਸਬਦਿ ਦੇਖਾਇਦਾ ॥੭॥
44ਸੁੰਨਹੁ ਰਾਤਿ ਦਿਨਸੁ ਦੁਇ ਕੀਏ ॥
45ਓਪਤਿ ਖਪਤਿ ਸੁਖਾ ਦੁਖ ਦੀਏ ॥
46ਸੁਖ ਦੁਖ ਹੀ ਤੇ ਅਮਰੁ ਅਤੀਤਾ ਗੁਰਮੁਖਿ ਨਿਜ ਘਰੁ ਪਾਇਦਾ ॥੮॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath