ਗੁਰੂ ਗ੍ਰੰਥ ਸਾਹਿਬ 1038 · Raag Maaroo · Guru Nanak Dev Ji
1ਸਾਮ ਵੇਦੁ ਰਿਗੁ ਜੁਜਰੁ ਅਥਰਬਣੁ ॥
2ਬ੍ਰਹਮੇ ਮੁਖਿ ਮਾਇਆ ਹੈ ਤ੍ਰੈ ਗੁਣ ॥
3ਤਾ ਕੀ ਕੀਮਤਿ ਕਹਿ ਨ ਸਕੈ ਕੋ ਤਿਉ ਬੋਲੇ ਜਿਉ ਬੋਲਾਇਦਾ ॥੯॥
4ਸੁੰਨਹੁ ਸਪਤ ਪਾਤਾਲ ਉਪਾਏ ॥
5ਸੁੰਨਹੁ ਭਵਣ ਰਖੇ ਲਿਵ ਲਾਏ ॥
6ਆਪੇ ਕਾਰਣੁ ਕੀਆ ਅਪਰੰਪਰਿ ਸਭੁ ਤੇਰੋ ਕੀਆ ਕਮਾਇਦਾ ॥੧੦॥
7ਰਜ ਤਮ ਸਤ ਕਲ ਤੇਰੀ ਛਾਇਆ ॥
8ਜਨਮ ਮਰਣ ਹਉਮੈ ਦੁਖੁ ਪਾਇਆ ॥
9ਜਿਸ ਨੋ ਕ੍ਰਿਪਾ ਕਰੇ ਹਰਿ ਗੁਰਮੁਖਿ ਗੁਣਿ ਚਉਥੈ ਮੁਕਤਿ ਕਰਾਇਦਾ ॥੧੧॥
10ਸੁੰਨਹੁ ਉਪਜੇ ਦਸ ਅਵਤਾਰਾ ॥
11ਸ੍ਰਿਸਟਿ ਉਪਾਇ ਕੀਆ ਪਾਸਾਰਾ ॥
12ਦੇਵ ਦਾਨਵ ਗਣ ਗੰਧਰਬ ਸਾਜੇ ਸਭਿ ਲਿਖਿਆ ਕਰਮ ਕਮਾਇਦਾ ॥੧੨॥
13ਗੁਰਮੁਖਿ ਸਮਝੈ ਰੋਗੁ ਨ ਹੋਈ ॥
14ਇਹ ਗੁਰ ਕੀ ਪਉੜੀ ਜਾਣੈ ਜਨੁ ਕੋਈ ॥
15ਜੁਗਹ ਜੁਗੰਤਰਿ ਮੁਕਤਿ ਪਰਾਇਣ ਸੋ ਮੁਕਤਿ ਭਇਆ ਪਤਿ ਪਾਇਦਾ ॥੧੩॥
16ਪੰਚ ਤਤੁ ਸੁੰਨਹੁ ਪਰਗਾਸਾ ॥
17ਦੇਹ ਸੰਜੋਗੀ ਕਰਮ ਅਭਿਆਸਾ ॥
18ਬੁਰਾ ਭਲਾ ਦੁਇ ਮਸਤਕਿ ਲੀਖੇ ਪਾਪੁ ਪੁੰਨੁ ਬੀਜਾਇਦਾ ॥੧੪॥
19ਊਤਮ ਸਤਿਗੁਰ ਪੁਰਖ ਨਿਰਾਲੇ ॥
20ਸਬਦਿ ਰਤੇ ਹਰਿ ਰਸਿ ਮਤਵਾਲੇ ॥
21ਰਿਧਿ ਬੁਧਿ ਸਿਧਿ ਗਿਆਨੁ ਗੁਰੂ ਤੇ ਪਾਈਐ ਪੂਰੈ ਭਾਗਿ ਮਿਲਾਇਦਾ ॥੧੫॥
22ਇਸੁ ਮਨ ਮਾਇਆ ਕਉ ਨੇਹੁ ਘਨੇਰਾ ॥
23ਕੋਈ ਬੂਝਹੁ ਗਿਆਨੀ ਕਰਹੁ ਨਿਬੇਰਾ ॥
24ਆਸਾ ਮਨਸਾ ਹਉਮੈ ਸਹਸਾ ਨਰੁ ਲੋਭੀ ਕੂੜੁ ਕਮਾਇਦਾ ॥੧੬॥
25ਸਤਿਗੁਰ ਤੇ ਪਾਏ ਵੀਚਾਰਾ ॥
26ਸੁੰਨ ਸਮਾਧਿ ਸਚੇ ਘਰ ਬਾਰਾ ॥
27ਨਾਨਕ ਨਿਰਮਲ ਨਾਦੁ ਸਬਦ ਧੁਨਿ ਸਚੁ ਰਾਮੈ ਨਾਮਿ ਸਮਾਇਦਾ ॥੧੭॥੫॥੧੭॥
28ਮਾਰੂ ਮਹਲਾ ੧ ॥
29ਜਹ ਦੇਖਾ ਤਹ ਦੀਨ ਦਇਆਲਾ ॥
30ਆਇ ਨ ਜਾਈ ਪ੍ਰਭੁ ਕਿਰਪਾਲਾ ॥
31ਜੀਆ ਅੰਦਰਿ ਜੁਗਤਿ ਸਮਾਈ ਰਹਿਓ ਨਿਰਾਲਮੁ ਰਾਇਆ ॥੧॥
32ਜਗੁ ਤਿਸ ਕੀ ਛਾਇਆ ਜਿਸੁ ਬਾਪੁ ਨ ਮਾਇਆ ॥
33ਨਾ ਤਿਸੁ ਭੈਣ ਨ ਭਰਾਉ ਕਮਾਇਆ ॥
34ਨਾ ਤਿਸੁ ਓਪਤਿ ਖਪਤਿ ਕੁਲ ਜਾਤੀ ਓਹੁ ਅਜਰਾਵਰੁ ਮਨਿ ਭਾਇਆ ॥੨॥
35ਤੂ ਅਕਾਲ ਪੁਰਖੁ ਨਾਹੀ ਸਿਰਿ ਕਾਲਾ ॥
36ਤੂ ਪੁਰਖੁ ਅਲੇਖ ਅਗੰਮ ਨਿਰਾਲਾ ॥
37ਸਤ ਸੰਤੋਖਿ ਸਬਦਿ ਅਤਿ ਸੀਤਲੁ ਸਹਜ ਭਾਇ ਲਿਵ ਲਾਇਆ ॥੩॥
38ਤ੍ਰੈ ਵਰਤਾਇ ਚਉਥੈ ਘਰਿ ਵਾਸਾ ॥
39ਕਾਲ ਬਿਕਾਲ ਕੀਏ ਇਕ ਗ੍ਰਾਸਾ ॥
40ਨਿਰਮਲ ਜੋਤਿ ਸਰਬ ਜਗਜੀਵਨੁ ਗੁਰਿ ਅਨਹਦ ਸਬਦਿ ਦਿਖਾਇਆ ॥੪॥
41ਊਤਮ ਜਨ ਸੰਤ ਭਲੇ ਹਰਿ ਪਿਆਰੇ ॥
42ਹਰਿ ਰਸ ਮਾਤੇ ਪਾਰਿ ਉਤਾਰੇ ॥
43ਨਾਨਕ ਰੇਣ ਸੰਤ ਜਨ ਸੰਗਤਿ ਹਰਿ ਗੁਰ ਪਰਸਾਦੀ ਪਾਇਆ ॥੫॥
44ਤੂ ਅੰਤਰਜਾਮੀ ਜੀਅ ਸਭਿ ਤੇਰੇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath